November 10, 2026, 2:52 pm
----------- Advertisement -----------
HomeNewsLatest Newsਸਿੱਖਾਂ ਅਤੇ ਸ਼ਿਵਸੈਨਾ ਟਕਰਾਓ ਨੂੰ ਰੋਕਣ ਤੋਂ ਪਾਸਾ ਵੱਟਣ ਲਈ ਮਾਨ ਸਰਕਾਰ...

ਸਿੱਖਾਂ ਅਤੇ ਸ਼ਿਵਸੈਨਾ ਟਕਰਾਓ ਨੂੰ ਰੋਕਣ ਤੋਂ ਪਾਸਾ ਵੱਟਣ ਲਈ ਮਾਨ ਸਰਕਾਰ ਜ਼ਿੰਮੇਵਾਰ: ਕੇਂਦਰੀ ਸਿੰਘ ਸਭਾ

Published on

----------- Advertisement -----------

ਚੰਡੀਗੜ੍ਹ, 29 ਅਪ੍ਰੈਲ (2022) : – ਪਟਿਆਲੇ ਵਿੱਚ ਵਾਪਰੇ ਹਿੰਸਕ ਅਤੇ ਫਿਰਕੂ ਘਟਨਾਵਾਂ ਦੀ ਨਖੇਧੀ ਕਰਦਿਆਂ, ਸਿੱਖ ਚਿੰਤਕਾਂ ਨੇ ਕਿਹਾ ਕਿ ਸ਼ਿਵ ਸੈਨਾ ਵੱਲੋਂ ਹਫਤਾ ਪਹਿਲਾਂ ਪਟਿਆਲੇ ਵਿੱਚ “ਖਾਲਿਸਤਾਨ ਮੁਰਦਾਬਾਦ ਮਾਰਚ” ਕੱਢਣ ਦਾ ਐਲਾਨ ਕਰਨ ਦੇ ਬਾਵਜੂਦ ਵੀ ਆਮ ਆਦਮੀ ਦੀ ਸਰਕਾਰ ਨੇ ਕੋਈ ਵੀਂ ਹਿਫਾਜਤੀ ਕਦਮ ਨਹੀਂ ਪੁੱਟੇ ਅਤੇ ਉਸ ਭੜਕਾਊ ਮਾਰਚ ਨੂੰ ਬਿਨ੍ਹਾਂ ਰੋਕ-ਟੋਕ ਤੋਂ ਕੱਢਣ ਦੀ ਇਜ਼ਾਜਤ ਦੇ ਦਿੱਤੀ।
ਸ਼ਿਵ ਸੈਨਾ ਨੇ ਜਾਣ-ਬੁਝ ਕੇ 29 ਅਪ੍ਰੈਲ ਦਾ ਦਿਨ ਚੁਣਿਆ ਕਿਉਂਕਿ 36 ਸਾਲ ਪਹਿਲਾਂ ਦਰਬਾਰ ਸਾਹਿਬ ਅੰਮ੍ਰਿਤਸਰ ਵਿੱਚੋਂ ਉਸ ਸਮੇਂ ਦੇ ਸਿੱਖ ਖਾੜਕੂਆਂ ਨੇ ‘ਖਾਲਿਸਤਾਨ’ ਦਾ ਐਲਾਨ ਕੀਤਾ ਸੀ। ਸਰਕਾਰ ਨੂੰ ਪਤਾ ਸੀ ਕਿ ਸ਼ਿਵ ਸੈਨਾ ਦਾ ਇਹ ਉਕਸਾਊ ਕਦਮ ਦੇ ਵਿਰੁੱਧ ਸਿੱਖਾਂ ਦੇ ਕੁਝ ਹਿੱਸੇ ਵੱਲੋਂ ਸ਼ਖਤ ਪ੍ਰਤੀਕਰਮ ਆਵੇਗਾ। ਜਦੋਂ ਸ਼ਿਵ ਸੈਨਾ ਨੇ ਆਪਣੇ ਮਾਰਚ ਦੇ ਸਬੰਧ ਵਿੱਚ ਸ਼ੋਸ਼ਲ ਮੀਡੀਏ ਵਿੱਚ ਇਸ਼ਤਿਆਰ ਚਲਾ ਦਿੱਤਾ ਸੀ ਉਸ ਵਿਰੁੱਧ ਕਈ ਸਿੱਖ ਨੌਜਵਾਨਾਂ ਨੇ ਵੀ ਪ੍ਰਤੀਕਰਮ ਵੱਜੋਂ ਵੀਡੀਓ ਰਾਹੀਂ ਆਪਣੇ ਬਿਆਨ ਸ਼ੋਸ਼ਲ ਮੀਡੀਆ ਉੱਤੇ ਦਿੱਤੇ ਸਨ ਅਤੇ ਜ਼ਿਲ੍ਹਾਂ ਪ੍ਰਸਾਸ਼ਣ ਨੂੰ ਅਪੀਲ ਵੀਂ ਕੀਤੀ ਕਿ ਸਿਵ ਸ਼ੈਨਾ ਮਾਰਚ ਨੂੰ ਰੋਕਿਆ ਜਾਵੇ।
ਅਜਿਹੀਆਂ ਸਾਰੀਆਂ ਸੂਚਨਾਵਾਂ ਦੇ ਅਦਾਨ-ਪ੍ਰਦਾਨ ਬਾਵਜੂਦ ਵੀ ਹਾਕਮ ਆਮ ਆਦਮੀ ਪਾਰਟੀ ਨੇ ਸਿਆਸੀ ਪੱਧਰ ਅਤੇ ਪੁਲਿਸ ਪੱਧਰ ਉੱਤੇ ਸੰਭਵ ਹਿੰਸਾ ਨੂੰ ਰੋਕਣ ਲਈ ਕੋਈ ਕਦਮ ਨਹੀਂ ਚੁੱਕੇ। ਇੱਥੋਂ ਤੱਕ ਕਿ ਪਟਿਆਲੇ ਹਲਕੇ ਦੇ ਐਮ.ਐਲ.ਏਜ਼ ਨੇ ਵੀਂ ਦੋਨੋਂ ਸ਼ਿਵ ਸੈਨਾ ਅਤੇ ਸਿੱਖ ਧਿਰਾਂ ਨਾਲ ਅਤੇ ਜ਼ਿਲ੍ਹਾਂ ਪ੍ਰਸ਼ਾਸਨ ਨਾਲ ਕੋਈ ਮੀਟਿੰਗ ਨਹੀਂ ਕੀਤੀ।
ਸਰਕਾਰ ਵੱਲ਼ੋਂ ਦਿਖਾਈ ਅਜਿਹੀ ਲਾਪ੍ਰਵਾਹੀ ਕਈ ਸ਼ੰਕੇ ਖੜ੍ਹੇ ਕਰਦੀ ਹੈ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਕਿਉ ਪੰਜਾਬ ਦੇ ਸ਼ਾਂਤਮਈ ਮਹੌਲ ਨੂੰ ਵਿਗਾੜਣ ਵਾਲੀਆਂ ਸ਼ਕਤੀਆਂ ਨੂੰ ਪਟਿਆਲੇ ਵਿੱਚ ਖੁੱਲ੍ਹੀ ਛੁੱਟੀ ਦਿੱਤੀ? ਕੀ ਪੰਜਾਬ ਨੂੰ ਦੁਆਰਾ ਫਿਰਕੂ ਲੀਹਾਂ ਉੱਤੇ ਵੰਡਣ ਅਤੇ ਹਿੰਸਕ ਮਹੌਲ ਖੜ੍ਹਾਂ ਕਰਨ ਦੀਆਂ ਸ਼ਾਜਿਸਾਂ ਨੂੰ ਸਹਿ ਦਿੱਤੀ ਜਾ ਰਹੀ ਹੈ?
ਪਹਿਲਾਂ ਵੀ 1980 ਵੇਂ ਵਿੱਚ ਇਸੇ ਤਰ੍ਹਾਂ ਦੀਆਂ ਛੋਟੀਆਂ ਛੋਟੀਆਂ ਹਿੰਸਕ ਘਟਨਾਵਾਂ ਕਰਵਾਈਆਂ ਗਈਆਂ ਸਨ ਜਿੰਨ੍ਹਾਂ ਨੇ ਕੁਝ ਹੀ ਸਾਲਾਂ ਵਿੱਚ ਪੰਜਾਬ ਨੂੰ ਫਿਰਕੂ ਹਿੰਸਕ ਅੱਗ ਵਿੱਚ ਲਪੇਟ ਲਿਆ ਸੀ।
ਅਸੀਂ ਮੁੱਖ ਮੰਤਰੀ ਨੂੰ ਅਪੀਲ ਕਰਦੇ ਹਾਂ ਕਿ ਉਹ ਕੁਤਾਹੀ ਕਰਨ ਵਾਲੇ ਅਫਸਰਾਂ ਅਤੇ ਘਟਨਾਵਾਂ ਵਿੱਚ ਸ਼ਾਮਿਲ ਦੋਸ਼ੀਆਂ ਵਿਰੁੱਧ ਤੁਰੰਤ ਐਕਸ਼ਨ ਲਏ ਤਾਂ ਕਿ ਉਭਰਦੇ ਹਿੰਸਾਂ ਨੂੰ ਦਬਾਕੇ ਪੰਜਾਬ ਵਿੱਚ ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾ ਸਕੇ।
ਇਸ ਸਾਂਝੇ ਬਿਆਨ ਵਿੱਚ ਪ੍ਰੋਫੈਸਰ ਸ਼ਾਮ ਸਿੰਘ (ਪ੍ਰਧਾਨ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ), ਪੱਤਰਕਾਰ ਜਸਪਾਲ ਸਿੰਘ ਸਿੱਧੂ, ਇੰਜ. ਗੁਰਪਾਲ ਸਿੰਘ ਸਿੱਧੂ, ਸੁਰਿੰਦਰ ਸਿੰਘ ਕਿਸ਼ਨਪੁਰਾ, ਗੁਰਪ੍ਰੀਤ ਸਿੰਘ ਪ੍ਰਤੀਨਿਧ ਗਲੋਬਲ ਸਿੱਖ ਕੌਸਲ, ਰਾਜਵਿੰਦਰ ਸਿੰਘ ਰਾਹੀ, ਗੁਰਬਚਨ ਸਿੰਘ ਸੰਪਾਦਕ ਦੇਸ਼ ਪੰਜਾਬ, ਇੰਜ. ਸੁਰਿੰਦਰ ਸਿੰਘ ਅਤੇ ਨਵਤੇਜ਼ ਸਿੰਘ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...