November 21, 2026, 4:35 pm
----------- Advertisement -----------
HomeNewsLatest Newsਮਾਨ ਸਰਕਾਰ ਵੱਲੋਂ ਸੂਬੇ ’ਚੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜੇ ਹਟਾਉਣਾ ਸਵਾਗਤਯੋਗ:...

ਮਾਨ ਸਰਕਾਰ ਵੱਲੋਂ ਸੂਬੇ ’ਚੋਂ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜੇ ਹਟਾਉਣਾ ਸਵਾਗਤਯੋਗ: ਵਿਧਾਇਕ ਜੈ ਕਿਸ਼ਨ ਸਿੰਘ ਰੋੜੀ

Published on

----------- Advertisement -----------

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੋਲ ਖੜ੍ਹ ਕੇ ਪਿੰਡ ਅਭੀਪੁਰ ’ਚ 29 ਏਕੜ ਪੰਚਾਇਤੀ ਜ਼ਮੀਨ ਤੋਂ ਕਬਜੇ ਹਟਵਾਏ : ਵਿਧਾਇਕ ਜੈ ਕਿਸ਼ਨ ਸਿੰਘ ਰੋੜੀ
ਚੰਡੀਗੜ੍ਹ, 28 ਅਪ੍ਰੈਲ 2022 : – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਗਵੰਤ ਮਾਨ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਜ਼ ਕਬਜੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਦਾ ਜ਼ੋਰਦਾਰ ਸਵਾਗਤ ਕੀਤਾ ਹੈ। ਇਸ ਮੁਹਿੰਮ ਦਾ ਸਵਾਗਤ ਕਰਦਿਆਂ ‘ਆਪ’ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਵੱਲੋਂ ਸੂਬੇ ਭਰ ਵਿਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਦੀ ਸ਼ੁਰੂਆਤ ਮੋਹਾਲੀ ਜ਼ਿਲ੍ਹੇ ਵਿੱਚ ਕੀਤੀ ਗਈ , ਜਿਥੇ ਸ਼ਿਵਾਲਿਕ ਪਹਾੜੀਆਂ ਦੀ ਜੜ੍ਹਾਂ ਵਿਚ ਨਿਊ ਚੰਡੀਗੜ੍ਹ ਦੇ ਬਿਲਕੁਲ ਨੇੜੇ ਬਲਾਕ ਮਾਜਰੀ ਦੇ ਪਿੰਡ ਅਭੀਪੁਰ ਦੀ ਕਰੋੜਾਂ ਰੁਪਏ ਦੀ ਬਹੁ-ਕੀਮਤੀ 29 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਪਿੰਡ ਦੀ ਪੰਚਾਇਤ ਵਲੋਂ ਲੈ ਲਿਆ ਗਿਆ ਹੈ।
ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਵਿਧਾਇਕ ਜੈ ਕਿਸ਼ਨ ਸਿੰਘ ਰੋੜੀ ਨੇ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਸਮੇਤ ਪੰਜਾਬ ਭਰ ’ਚ ਵੱਖ ਵੱਖ ਪਿੰਡਾਂ ’ਚ ਪੰਚਾਇਤੀ ਜ਼ਮੀਨਾਂ ’ਤੇ ਸਿਆਸੀ ਆਗੂਆਂ ਅਤੇ ਹੋਰ ਰਸੂਖਵਾਨ ਲੋਕਾਂ ਨੇ ਨਜਾਇਜ਼ ਕਬਜੇ ਹੋਏ ਹਨ ਜਾਂ ਆਪਣੇ ਹਿਤੈਸ਼ੀਆਂ ਦੇ ਕਬਜੇ ਕਰਵਾਏ ਹੋਏ ਹਨ। ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜੇ ਹਟਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੋਹਾਲੀ ਜ਼ਿਲ੍ਹੇ ’ਚ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜੇ ਹਟਾ ਕੇ ਮੁੱਖ ਮੰਤਰੀ ਦੇ ਫ਼ੈਸਲੇ ਨੂੰ ਅਮਲੀਜ਼ਾਮਾ ਪਹਿਨਾ ਦਿੱਤਾ ਹੈ । ਉਨ੍ਹਾਂ ਕਿਹਾ ਕਿ ਕਬਜੇ ਹਟਾਉਣ ਦੀ ਮੁਹਿੰਮ ਦੀ ਸ਼ੁਰੂਆਤ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿੰਡ ਅਭੀਪੁਰ ’ਚ ਆਪਣੀ ਨਿਗਰਾਨੀ ’ਚ ਸ਼ੁਰੂ ਕਰਵਾਈ ਤਾਂ ਜੋ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕੋਈ ਸਮੱਸਿਆ ਨਾ ਆਵੇ ਅਤੇ ਹੁਣ ਸੂਬੇ ਭਰ ’ਚ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜੇ ਹਟਾਏ ਜਾਣਗੇ।
ਵਿਧਾਇਕ ਰੋੜੀ ਨੇ ਦੱਸਿਆ ਕਿ ਪਿੰਡ ਅਭੀਪੁਰ ਦੀ ਪੰਚਾਇਤੀ ਜ਼ਮੀਨ ’ਤੇ ਬਿਕਰਮ ਸਿੰਘ ਨਾਮੀ ਵਿਅਕਤੀ ਵਲੋਂ ਨਜ਼ਾਇਜ਼ ਕਬਜ਼ਾ ਕੀਤਾ ਹੋਇਆ ਸੀ। ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਦਿਆਂ ਪਹਿਲੇ ਮਹੀਨੇ ਹੀ ਇਹ ਵੱਡੀ ਕਰਾਵਾਈ ਕਰਦਿਆਂ ਅੱਜ ਐਸ.ਏ.ਐਸ ਨਗਰ ਜ਼ਿਲ੍ਹੇ ਦੀ ਇਹ ਬੇਸ਼ਕੀਮਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾ ਲਿਆ ਗਿਆ ਹੈ।
ਵਿਧਾਇਕ ਰੋੜੀ ਨੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਛੁਡਵਾਉਣ ਦੀ ਮੁਹਿੰਮ ਦੀ ਸ਼ੁਰੂਆਤ ਹੋ ਗਈ ਹੈ ਅਤੇ 31 ਮਈ ਤੱਕ ਸੂਬੇ ’ਚ ਹਜ਼ਾਰਾਂ ਏਕੜ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ, ਕਿਉਂਕਿ ਪੰਜਾਬ ਸਰਕਾਰ ਸੂਬੇ ਦੀਆਂ ਸਾਰੀਆਂ ਪੰਚਾਇਤੀ ਜਮੀਨਾਂ ਤੋਂ ਨਜ਼ਾਇਜ਼ ਕਬਜ਼ੇ ਹਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਭੇਦਭਾਵ ਦੇ ਕਬਜ਼ੇ ਹਟਾਏ ਜਾਣਗੇ ਭਾਵੇਂ ਨਜਾਇਜ਼ ਕਬਜਾ ਕਿਸੇ ਰਸੂਖਦਾਰ ਵੱਲੋਂ ਹੋਵੇ ਜਾਂ ਸਧਾਰਨ ਵਿਅਕਤੀ ਵੱਲੋਂ ਹੋਵੇ। ਪੰਚਾਇਤੀ ਜ਼ਮੀਨਾਂ ਤੋਂ ਕਬਜੇ ਹਟਾ ਕੇ ਇਹ ਜ਼ਮੀਨਾਂ ਪੰਚਾਇਤਾਂ ਨੂੰ ਸੌਂਪੀਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...