September 19, 2026, 4:32 am
----------- Advertisement -----------
HomeNewsLatest Newsਮਾਨ ਸਰਕਾਰ ‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ’ ਨੂੰ ਕਿਸੇ ਵੀ ਕੀਮਤ ’ਤੇ ਨਰਿੰਦਰ ਮੋਦੀ...

ਮਾਨ ਸਰਕਾਰ ‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ’ ਨੂੰ ਕਿਸੇ ਵੀ ਕੀਮਤ ’ਤੇ ਨਰਿੰਦਰ ਮੋਦੀ ਨੂੰ ਹੜੱਪਣ ਨਹੀਂ ਦੇਵੇਗੀ: ‘ਆਪ’

Published on

----------- Advertisement -----------

ਚੰਡੀਗੜ੍ਹ, 12 ਜੂਨ 2022 : – ‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਭਾਰਤੀ ਜਨਤਾ ਪਾਰਟੀ ਦੀ ਮੋਦੀ ਸਰਕਾਰ ‘ਤੇ ਪੰਜਾਬ ਦੇ ਵਿਰਾਸਤੀ ਅਦਾਰਿਆਂ ‘ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ‘ਪੰਜਾਬ ਯੂਨੀਵਰਸਿਟੀ ਚੰਡੀਗੜ੍ਹ’ ਪੰਜਾਬ ਦੀ ਵਿਰਾਸਤ ਹੈ ਅਤੇ ਭਗਵੰਤ ਮਾਨ ਸਰਕਾਰ ਇਸ ਵਿਰਾਸਤ ਨੂੰ ਕਿਸੇ ਵੀ ਕੀਮਤ ’ਤੇ ਹੜੱਪਣ ਨਹੀਂ ਦੇਵੇਗੀ। ਮੋਦੀ ਸਰਕਾਰ ਵੱਲੋਂ ਪੰਜਾਬ ਦੀਆਂ ਵਿਰਾਸਤੀ ਸਿੱਖਿਆ ਸੰਸਥਾਵਾਂ ’ਤੇ ਕਬਜਾ ਕਰਨ ਦੀ ਸੋਚ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਸੜਕ ਤੋਂ ਲੈ ਕੇ ਸੰਸਦ ਤੱਕ ਸੰਘਰਸ਼ ਕਰੇਗੀ।’ ਆਮ ਆਦਮੀ ਪਾਰਟੀ ਪੰਜਾਬ ਦੇ ਵਿਰਸੇ ਅਤੇ ਹੱਕਾਂ ਦੀ ਰਾਖੀ ਲਈ ਕੋਈ ਸਮਝੌਤਾ ਨਹੀਂ ਕਰੇਗੀ।

ਮਲਵਿੰਦਰ ਸਿੰਘ ਕੰਗ ਨੇ ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪੰਜਾਬ ਕੋਲੋਂ ਖੋਹਣ ਲਈ ਕੀਤੇ ਜਾ ਰਹੇ ਯਤਨਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ, ‘‘ਪੰਜਾਬ ਯੂਨੀਵਰਸਿਟੀ (ਪੀ.ਯੂ) ’ਤੇ ਪੰਜਾਬ ਸੂਬੇ ਦਾ ਸੰਵਿਧਾਨਕ, ਜ਼ਜਬਾਤੀ ਅਤੇ ਇਤਿਹਾਸਕ ਹੱਕ ਹੈ। ਇਹ ਸਾਡੀ ਸ਼ਾਨਦਾਰ ਅਤੇ ਗੌਰਵਮਈ ਵਿਰਾਸਤ ਹੈ। ਪੀ. ਯੂ ਨੇ ਖੋਜ, ਖੇਡਾਂ, ਵਿਦਿਅਕ ਅਤੇ ਰਾਜਨੀਤਿਕ ਖੇਤਰਾਂ ’ਚ ਮਾਰਕੇਬਾਜ ਉਪਲੱਬਧੀਆਂ ਪ੍ਰਾਪਤ ਕੀਤੀਆਂ ਹਨ। ਕੰਗ ਨੇ ਅੱਗੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਂਝੇ ਤੇ ਮਹਾਂਪੰਜਾਬ ਦੀ ਵਿਰਾਸਤ ਹੈ ਅਤੇ ਇਸ ਸੰਸਥਾ ਨੇ ਵਿਸ਼ਵ ਪੱਧਰ ’ਤੇ ਨਾਮਣਾ ਖੱਟਿਆ ਹੈ। ਦੇਸ਼ ਦੀ ਵੰਡ ਤੋਂ ਬਾਅਦ ਪੰਜਾਬ ਦੀ ਇਸ ਵਿਰਾਸਤ ਨੂੰ ਕਾਇਮ ਰੱਖਦਿਆਂ ਪਹਿਲਾਂ ਸ਼ਿਮਲੇ ਅਤੇ ਫਿਰ ਚੜ੍ਹਦੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਚ ਸਥਾਪਤ ਕੀਤਾ ਗਿਆ ਸੀ। ਇਸ ਲਈ ਪੰਜਾਬ ਯੂਨੀਵਰਸਿਟੀ ਉਤੇ ਕੇਵਲ ਤੇ ਕੇਵਲ ਪੰਜਾਬ ਦਾ ਹੱਕ ਹੈ ਅਤੇ ਕੋਈ ਵੀ ਕੇਂਦਰ ਸਰਕਾਰ ਇਸ ਵਿਰਾਸਤ ਨੂੰ ਪੰਜਾਬ ਤੋਂ ਖੋਹ ਨਹੀਂ ਸਕਦੀ।

‘ਆਪ’ ਆਗੂ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਸਮੇਤ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ’ਤੇ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰਨ ਅਤੇ ਵਿਰਾਸਤਾਂ ਨੂੰ ਬਰਬਾਦ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪੰਜਾਬ ’ਤੇ ਲੰਮਾਂ ਸਮਾਂ ਰਾਜ ਕਰਨ ਵਾਲੀਆਂ ਇਨਾਂ ਪਾਰਟੀਆਂ ਨੇ ਸੂਬੇ ਦੀਆਂ ਸਾਰੀਆਂ ਮਹਾਨ ਯੂਨੀਵਰਸਿਟੀਆਂ ਨੂੰ ਬਰਬਾਦ ਕਰ ਦਿੱਤਾ ਹੈ। ਜਾਣਬੁੱਝ ਕੇ ਆਰਥਿਕ ਤੌਰ ’ਤੇ ਕਮਜ਼ੋਰ ਕੀਤੀ ਗਈ ਪੰਜਾਬ ਯੂਨੀਵਰਸਿਟੀ ’ਤੇ ਹੁਣ ਮੋਦੀ ਸਰਕਾਰ ਇੱਕ ਸਾਜਿਸ ਤਹਿਤ ਕਬਜਾ ਕਰਨਾ ਚਾਹੁੰਦੀ ਹੈ, ਤਾਂ ਜੋ ਪੰਜਾਬ ਦੀ ਵਿਲੱਖਣਤਾ ਅਤੇ ਚੜ੍ਹਦੀ ਕਲਾ ਦੇ ਜ਼ਜਬੇ ਨੂੰ ਖ਼ਤਮ ਕੀਤਾ ਜਾ ਸਕੇ।

ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦੀ ਰੱਖਿਆ ਅਤੇ ਹੋਂਦ ਬਚਾਉਣ ਪ੍ਰਤੀ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਪੰਜਾਬ ਯੂਨੀਵਰਸਿਟੀ ’ਤੇ ਮੋਦੀ ਸਰਕਾਰ ਨੂੰ ਕਬਜਾ ਨਹੀਂ ਕਰਨ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...