November 22, 2026, 10:41 pm
----------- Advertisement -----------
HomeNewsLatest Newsਕਿਸਾਨਾਂ ਖਿਲਾਫ਼ ਜਾਰੀ ਵਾਰੰਟਾਂ ’ਤੇ ਰੋਕ ਲਾਉਣਾ ਮਾਨ ਸਰਕਾਰ ਦਾ ਸੁਚੱਜਾ ਫ਼ੈਸਲਾ:...

ਕਿਸਾਨਾਂ ਖਿਲਾਫ਼ ਜਾਰੀ ਵਾਰੰਟਾਂ ’ਤੇ ਰੋਕ ਲਾਉਣਾ ਮਾਨ ਸਰਕਾਰ ਦਾ ਸੁਚੱਜਾ ਫ਼ੈਸਲਾ: ਵਿਧਾਇਕ ਰਜਨੀਸ਼ ਦਹੀਆ

Published on

----------- Advertisement -----------

ਕਿਸਾਨਾਂ ਦੀ ਮਾੜੀ ਆਰਥਿਕ ਹਾਲਤ ਅਤੇ ਗ੍ਰਿਫ਼ਤਾਰੀ ਵਾਰੰਟਾਂ ਲਈ ਕਾਂਗਰਸ ਜ਼ਿੰਮੇਵਾਰ: ਵਿਧਾਇਕ ਰਜਨੀਸ਼ ਦਹੀਆ
ਫਿਰੋਜ਼ਪੁਰ/ਚੰਡੀਗੜ੍ਹ, 22 ਅਪ੍ਰੈਲ 2022 : – ਆਮ ਆਦਮੀ ਪਾਰਟੀ (ਆਪ) ਦੇ ਫ਼ਿਰੋਜ਼ਪੁਰ (ਦਿਹਾਤੀ) ਤੋਂ ਵਿਧਾਇਕ ਰਜਨੀਸ਼ ਦਹੀਆ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟਾਂ ’ਤੇ ਰੋਕ ਲਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ ਅਤੇ ਇਸ ਨੂੰ ਸੁਚੱਜਾ ਤੇ ਕਿਸਾਨ ਪੱਖੀ ਫ਼ੈਸਲਾ ਕਰਾਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਵਿੱਤ ਤੇ ਯੋਜਨਾ ਅਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਬੀਤੇ ਕੱਲ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਕਰਜਾ ਨਾ ਮੋੜਨ ਵਾਲੇ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਰੱਦ ਕਰੇਗੀ ਅਤੇ ਕਿਸੇ ਵੀ ਕਿਸਾਨ ਨੂੰ ਗ੍ਰਿਫ਼ਤਾਰੀ ਨਹੀਂ ਕੀਤਾ ਜਾਵੇਗਾ। ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ, ਇਸ ਲਈ ਕਿਸਾਨਾਂ ਦੀ ਗ੍ਰਿਫ਼ਤਾਰੀ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।
ਵਿਧਾਇਕ ਰਜਨੀਸ਼ ਦਹੀਆ ਨੇ ਦੋਸ਼ ਲਾਇਆ ਕਿ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ਲਈ ਜਾਰੀ ਹੋਏ ਵਰੰਟਾਂ ਲਈ ਪਿਛਲੀ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ, ਕਿਉਂਕਿ ਕਾਂਗਰਸ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ। ਪਰ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ ਧੋਖ਼ਾ ਦਿੰਦਿਆਂ ਕਰਜਾ ਮੁਆਫ਼ ਨਾ ਕੀਤਾ, ਸਗੋਂ ਬੀਤੇ ਸਾਲ ਦਸੰਬਰ ਮਹੀਨੇ ’ਚ ਕਰਜਾ ਨਾ ਮੋੜਨ ਵਾਲੇ ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਕਾਂਗਰਸ ਸਰਕਾਰ ਵੇਲੇ ਜਾਰੀ ਹੋਏ ਵਾਰੰਟਾਂ ਨੂੰ ਹੀ ਦੁਬਾਰਾ ਜਾਰੀ ਕਰ ਦਿੱਤਾ, ਜਿਸ ਕਾਰਨ ਹੇਠਲੇ ਪੱਧਰ ’ਤੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਈ ਸੀ, ਪਰ ਜਦੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਦੀ ਗ੍ਰਿਫ਼ਤਾਰੀ ਅਤੇ ਜਾਰੀ ਵਾਰੰਟਾਂ ਬਾਰੇ ਪਤਾ ਚੱਲਿਆ ਤਾਂ ਉਨ੍ਹਾਂ ਤੁਰੰਤ ਕਿਸਾਨਾਂ ਦੀਆਂ ਗ੍ਰਿਫ਼ਤਾਰੀਆਂ ’ਤੇ ਰੋਕ ਲਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਸਨ। ਜਿਨਾਂ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ।
ਵਿਧਾਇਕ ਨੇ ਕਿਹਾ ਕਿ ਪਿਛਲੀਆਂ ਅਕਾਲੀ ਦਲ , ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਕਿਸਾਨਾਂ ਦੀ ਹਾਲਤ ਖ਼ਰਾਬ ਕੀਤੀ ਹੈ ਅਤੇ ਉਨ੍ਹਾਂ ਨੂੰ ਕਰਜੇ ਦੇ ਜਾਲ ਵਿੱਚ ਫਸਾਇਆ ਹੈ। ਇਨਾਂ ਰਿਵਾਇਤੀ ਪਾਰਟੀਆਂ ਨੇ ਕਿਸਾਨਾਂ ਨਾਲ ਵੱਡੇ ਵੱਡੇ ਝੂਠੇ ਵਾਅਦੇ ਕੀਤੇ, ਪਰ ਸਰਕਾਰ ਬਣਨ ਤੋਂ ਬਾਅਦ ਖੇਤੀ ਦੇ ਵਿਕਾਸ ਲਈ ਕੋਈ ਠੋਸ ਕਦਮ ਨਹੀਂ ਚੁੱਕੇ।
ਵਿਧਾਇਕ ਦਹੀਆ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਕਰਜੇ ਦੇ ਜਾਲ ਤੋਂ ਬਾਹਰ ਕੱਢਣ ਲਈ ਨਵੀਂ ਨੀਤੀ ਬਣਾਉਣ ਦੇ ਫ਼ੈਸਲੇ ਦੀ ਵੀ ਸਰਾਹਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੰਗੀ ਖੇਤੀਬਾੜੀ ਨੀਤੀ ਲਿਆ ਕੇ ਕਿਸਾਨਾਂ ਨੂੰ ਕਰਜੇ ਦੇ ਜਾਲ ਤੋਂ ਬਾਹਰ ਕੱਢੇਗੀ ਅਤੇ ਖੇਤੀ ਨੂੰ ਮੁਨਾਫ਼ੇਯੋਗ ਬਣਾਏਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...