June 19, 2026, 2:22 pm
----------- Advertisement -----------
HomeNewsLatest Newsਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਸੋਚ ਸਕਦੀਆਂ :...

ਦਿੱਲੀ ਤੋਂ ਚੱਲਣ ਵਾਲੀਆਂ ਪਾਰਟੀਆਂ ਪੰਜਾਬ ਦਾ ਭਲਾ ਨਹੀਂ ਸੋਚ ਸਕਦੀਆਂ : ਪ੍ਰੋ. ਚੰਦੂਮਾਜਰਾ

Published on

----------- Advertisement -----------

ਪਟਿਆਲਾ, 8 ਜਨਵਰੀ2022: ਸ਼ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਹਲਕਾ ਘਨੌਰ ਤੋਂ ਅਕਾਲੀ-ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪਿੰਡ ਸੈਦਖੇੜੀ ਵਿਖੇ ਇਕ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਕਾਂਗਰਸ ਸਰਕਾਰ ਦੀ ਨਖਿੱਧ ਕਾਰਗੁਜ਼ਾਰੀ ਕਾਰਨ ਵਿਕਾਸ ਪੱਖੋਂ ਸੂਬੇ ਦਾ ਜੋ ਨੁਕਸਾਨ ਹੋਇਆ ਉਸਦੀ ਭਰਪਾਈ ਲਈ ਅਕਾਲੀ-ਬਸਪਾ ਗਠਜੋੜ ਦੀ ਸਰਕਾਰ ਦਾ ਸੱਤਾ ’ਚ ਆਉਣਾ ਬਹੁਤ ਜ਼ਰੂਰੀ ਹੈ। ਅੱਜ ਸੂਬੇ ਦੇ ਹਰ ਇਕ ਵੋਟਰ ਪਿਛਲੀ ਅਕਾਲੀ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਹੋਏ ਸਰਵਪੱਖੀ ਵਿਕਾਸ ਕਾਰਜਾਂ ਨੂੰ ਯਾਦ ਕਰਕੇ ਕਾਂਗਰਸ ਦੀ ਨਖਿੱਧ ਕਾਰਗੁਜ਼ਾਰੀ ਨੂੰ ਕੋਸ ਰਿਹਾ ਹੈ।

ਇਸ ਮੌਕੇ ਰਜਿੰਦਰ ਸਿੰਘ ਮਿੰਟੂ, ਗੁਰਨਾਮ ਸਿੰਘ, ਮਨਜੀਤ ਕੌਰ, ਸੰਤੋਖ ਸਿੰਘ, ਇਕਬਾਲ ਸਿੰਘ, ਨਰਿੰਦਰ ਸਿੰਘ, ਰਵਿੰਦਰ ਸਿੰਘ ਕਿੱਟੂ ਨੇ ਵੱਖ ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ, ਜਿਨਾਂ ਦਾ ਪ੍ਰੋ. ਚੰਦੂਮਾਜਰਾ ਨੇ ਸਵਾਗਤ ਕੀਤਾ। ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕੋ ਥਾਲੀ ਦੇ ਚੱਟੇ ਵੱਟੇ ਹਨ, ਇਨਾਂ ਦੀ ਕਹਿਣੀ ਅਤੇ ਕਰਨੀ ’ਚ ਜ਼ਮੀਨ ਅਸਮਾਨ ਦਾ ਫਰਕ ਹੋਣ ਕਾਰਨ ਪੰਜਾਬ ਦੇ ਲੋਕ ਇਨਾਂ ਨੂੰ ਇਸ ਵਾਰ ਮੂੰਹ ਨਹੀਂ ਲਗਾਉਣਗੇ। ਉਨਾਂ ਆਖਿਆ ਕਿ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਲੋੜਾਂ ਨੂੰ ਪੰਜਾਬ ਅਤੇ ਪੰਜਾਬੀਆਂ ਦੀ ਆਪਣੀ ਪਾਰਟੀ ਸ਼ੋ੍ਰਮਣੀ ਅਕਾਲੀ ਦਲ ਹੀ ਸਮਝ ਸਕਦੀ ਹੈ। ਜਦੋਂਕਿ ਦਿੱਲੀ ਤੋਂ ਸੰਚਾਲਿਤ ਕਾਂਗਰਸ ਅਤੇ ਆਮ ਆਦਮੀ ਪਾਰਟੀ ਸੂਬੇ ਦੇ ਹੱਕ ’ਚ ਕੋਈ ਫੈਸਲਾ ਵੀ ਨਹੀਂ ਲੈ ਸਕਦੀ। ਇਹ ਹੀ ਕਾਰਨ ਹੈ ਕਿ ਅੱਜ ਕਾਂਗਰਸ ਅਤੇ ਆਮ ਆਦਮੀ ਪਾਰਟੀ ਤੋਂ ਪਾਸਾ ਵੱਟ ਕੇ ਲੋਕ ਅਕਾਲੀ ਦਲ ਨਾਲ ਜੁੜਨ ’ਚ ਖੁਸ਼ੀ ਤੇ ਮਾਣ ਮਹਿਸੂਸ ਕਰ ਰਹੇ ਹਨ।

ਇਸ ਮੌਕੇ ਜਥੇਦਾਰ ਜਰਨੈਲ ਸਿੰਘ ਸੈਦਖੇਡੀ, ਜਥੇਦਾਰ ਗੁਰਨਾਮ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਸਾਬਕਾ ਸਰਪੰਚ, ਗੁਰਬਚਨ ਸਿੰਘ, ਜਥੇਦਾਰ ਸੁੱਚਾ ਸਿੰਘ ਅਲੀਮਾਜਰਾ, ਹਰਵਿੰਦਰ ਸਿੰਘ ਮਹਿਮਦਪੁਰ, ਗੁਰਦੇਵ ਸਿੰਘ ਸੈਦਖੇੜੀ, ਜਸਵਿੰਦਰ ਸਿੰਘ, ਮਿੱਤਰ ਸਿੰਘ, ਇਕਬਾਲ ਸਿੰਘ ਨੰਬਰਦਾਰ, ਕੇਹਰ ਸਿੰਘ, ਕਾਕਾ ਡੀਲਵਾਲ, ਪਰਮਿੰਦਰ ਸਿੰਘ ਧਰਮਗੜ ਤੇ ਚਰਨਜੀਤ ਸਿੰਘ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...