November 18, 2026, 2:52 am
----------- Advertisement -----------
HomeNewsLatest Newsਜਿਲਾ ਰੈਡ ਕਰਾਸ ਸ਼ਾਖਾ ਦੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ

ਜਿਲਾ ਰੈਡ ਕਰਾਸ ਸ਼ਾਖਾ ਦੀ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ

Published on

----------- Advertisement -----------

ਵੱਧ ਤੋਂ ਵੱਧ ਲੋੜਵੰਦ ਅਤੇ ਸਹਿਯੋਗ ਦੇਣ ਵਾਲੇ ਵਿਅਕਤੀਆਂ ਨੂੰ ਜੋੜਨ ਲਈ ਕੀਤਾ ਜਾਵੇ ਪ੍ਰੇਰਿਤ : ਡਿਪਟੀ ਕਮਿਸ਼ਨਰ

ਐਸ.ਏ.ਐਸ. ਨਗਰ : – ਅਮਿਤ ਤਲਵਾੜ, ਆਈ.ਏ.ਐਸ. ਡਿਪਟੀ ਕਮਿਸ਼ਨਰ—ਕਮ—ਪ੍ਰਧਾਨ, ਰੈਡ ਕਰਾਸ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਹੇਠ ਜਿਲਾ ਰੈਡ ਕਰਾਸ ਸ਼ਾਖਾ ਦੀ ਕਾਰਜਕਾਰੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਰੈਡ ਕਰਾਸ ਦੀਆਂ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਹੋਰ ਗਤੀਵਿਧੀਆਂ ਵਧਾਉਣ ਸਬੰਧੀ ਵਿਚਾਰ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਕਿਹਾ ਕਿ ਰੈਡ ਕਰਾਸ ਵੱਲੋਂ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਨੂੰ ਹਰ ਪੱਧਰ ਤੇ ਆਮ ਜਨਤਾ ਨਾਲ ਸਾਝਾਂ ਕੀਤਾ ਜਾਵੇ ਤਾਂ ਜੋ ਰੈਡ ਕਰਾਸ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਦਾ ਲੋੜਵੰਦ ਲੋਕ ਵੱਧ ਤੋਂ ਵੱਧ ਲਾਭ ਲੈ ਸਕਣ ਅਤੇ ਰੈਡ ਕਰਾਸ ਜ਼ਰੀਏ ਲੋੜਵੰਦਾਂ ਦੀ ਸਹਾਇਤਾ ਲਈ ਹਰ ਪੱਧਰ ਦੇ ਦਾਨੀ ਸੱਜਣ ਆਪਣਾ ਸਹਿਯੋਗ ਦੇ ਸਕਣ।
ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ—ਕਮ—ਅਵੇਤਨੀ ਸਕੱਤਰ ਸ੍ਰੀ ਤਰਸੇਮ ਚੰਦ ਨੇ ਦੱਸਿਆ ਕਿ ਰੈਡ ਕਰਾਸ ਵਲੋਂ ਆਮ ਜਨਤਾ ਦੇ ਲਾਭ ਲਈ ਔਸ਼ਧੀ ਸਟੋਰ, ਸਿਵਲ ਹਸਪਤਾਲ, ਮੋਹਾਲੀ ਅਤੇ ਖਰੜ ਵਿਖੇ ਚਲਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸਿਵਲ ਹਸਪਤਾਲ ਡੇਰਾਬੱਸੀ ਅਤੇ ਕੁਰਾਲੀ ਵਿਖੇ ਖੋਲੇ ਜਾਣ ਵਾਲੇ ਜਨ ਔਸ਼ਧੀ ਸਟੋਰਾਂ ਸਬੰਧੀ ਕਾਰਵਾਈ ਕਰਨ ਲਈ ਡਿਪਟੀ ਕਮਿਸ਼ਨਰ ਵਲੋਂ ਹੁਕਮ ਕੀਤੇ ਗਏ। ਇਸ ਦੇ ਨਾਲ ਹੀ ਰੈਡ ਕਰਾਸ ਵਲੋਂ ਕੋਵਿਡ ਦੌਰਾਨ ਕੀਤੀ ਗਤੀਵਿਧੀਆਂ ਜਿਵੇ ਕਿ ਸਿਵਲ ਹਸਪਤਾਲ, ਮੋਹਾਲੀ ਵਿਖੇ ਲਗਭਗ 40 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਗਏ ਮੈਡੀਕਲ ਆਕਸੀਜਨ ਸਪਲਾਈ ਸਿਸਟਮ ਲਗਵਾਏ ਗਏ, ਜਿਸ ਨਾਲ ਕੋਵਿਡ ਮਹਾਂਮਾਰੀ ਤੋਂ ਪੀੜ੍ਹਤ ਮਰੀਜਾਂ ਨੂੰ ਆਕਸੀਜਨ ਦੇ ਕੇ ਉਨ੍ਹਾਂ ਦੀ ਜਾਨ ਬਚਾਈ ਜਾ ਸਕੀ, ਰੈਡ ਕਰਾਸ ਵਲੋਂ ਆਕਸੀਜਨ ਕੰਨਸਟ੍ਰੇਟਰ ਬੈਂਕ ਵੀ ਚਲਾਇਆ ਜਾ ਰਿਹਾ ਹੈ ਜਿਸ ਦੀ ਸਹਾਇਤਾ ਨਾਲ ਡਾਕਟਰ ਵਲੋਂ ਪਰਚੀ ਤੇ ਸ਼ਿਫਾਰਸ਼ ਕਰਨ ਦੇ ਬਾਅਦ, ਬਿਨ੍ਹਾਂ ਕਿਸੇ ਕਿਰਾਏ ਤੋਂ ਮਰੀਜਾਂ ਨੂੰ 15 ਦਿਨਾਂ ਲਈ ਆਕਸੀਜਨ ਕੰਨਸਟ੍ਰੇਟਰ ਮੁਹੱਈਆਂ ਕਰਵਿਆ ਜਾਂਦਾ ਹੈ। ਰੈਡ ਕਰਾਸ ਵਲੋਂ ਟੀਕਾਕਰਨ ਕਰਨ ਲਈ ਬੀ.ਐਸ.ਐਨ.ਐਲ ਨਾਲ ਤਾਲਮੇਲ ਕਰਕੇ ਮੈਸਿਜ਼ ਭੇਜ਼ ਕੇ ਅਤੇ ਟੈਲੀਫੋਨ ਕਰਕੇ ਆਮ ਜਨਤਾ ਨੂੰ ਟੀਕਾਕਰਨ ਲਈ ਜਾਗਰੂਕ ਕੀਤਾ ਗਿਆ ਅਤੇ ਜਿਲਾ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦਿੱਤਾ ਗਿਆ ਜਿਸ ਨਾਲ ਕਿ 100 ਫੀਸਦੀ ਕੋਵਿਡ ਟੀਕਾਕਰਨ ਟੀਚਾ ਪੂਰਾ ਕੀਤਾ ਗਿਆ। ਜਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਭਾਈ ਘਨੱਈਆ ਜੀ ਕੇਅਰ ਸਰਵਿਸ ਐਡ ਵੈਲਫੇਅਰ ਸੁਸਾਇਟੀ, ਮੁਹਾਲੀ ਅਤੇ ਫੂਡ ਫਾਰ ਨੀਡੀ ਐਂਡ ਪੂਅਰ ਵੈਲਫੇਅਰ ਮੁਹਾਲੀ ਦੇ ਸਹਿਯੋਗ ਨਾਲ ਸਿਲਾਈ ਸੈਂਟਰ, ਕੰਪਿਊਟਰ ਸੈਂਟਰ ਅਤੇ ਬਿਊਟੀ ਪਾਰਲਰ ਸੈਂਟਰ ਚਲਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਲੋੜਵੰਦ ਬੱਚਿਆਂ ਨੂੰ ਮੁਫਤ ਸਿਖਲਾਈ ਦਿੱਤੀ ਜਾਦੀ ਹੈ। ਇਨ੍ਹਾਂ ਸੈਂਟਰਾਂ ਵਿੱਚ ਸਿਲਾਈ ਦਾ ਕੋਰਸ ਪੂਰਾ ਕਰਨ ਵਾਲੀਆ ਲੜਕੀਆਂ ਨੂੰ “ਬੇਟੀ ਬਚਾਉ ਬੇਟੀ ਪੜਾਉ” ਸਕੀਮ ਅਧੀਨ ਰੈਡ ਕਰਾਸ ਸੁਸਾਇਟੀ, ਐਸ.ਏ.ਐਸ.ਨਗਰ ਦੇ ਸਹਿਯੋਗ ਨਾਲ ਇੱਕ—ਇੱਕ ਸਿਲਾਈ ਮਸ਼ੀਨ ਮੁਫਤ ਦਿੱਤੀ ਜਾਂਦੀ ਹੈ, ਜਿਸ ਨਾਲ ਲੜਕੀਆਂ ਵਿੱਚ ਕਾਫੀ ਉਤਸ਼ਾਹ ਪੈਦਾ ਹੁੰਦਾ ਹੈ। ਜਿਲ੍ਹੇ ਵਿੱਚ ਇਸ ਸਮੇਂ 3 ਸਿਲਾਈ ਸੈਂਟਰ, 3 ਕੰਪਿਊਟਰ ਸੈਂਟਰ ਅਤੇ 2 ਬਿਊਟੀ ਪਾਰਲਰ ਸੈਂਟਰ ਚਲਾਏ ਜਾ ਰਹੇ ਹਨ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਮੋਹਾਲੀ ਹਰਬੰਸ ਸਿੰਘ, ਐਸ.ਡੀ.ਐਮ. ਖਰੜ ਅਭਿਕੇਸ਼ ਗੁਪਤਾ ਦੇ ਨਾਲ ਰੈਡ ਕਰਾਸ ਸ਼ਾਖਾ ਦੇ ਸਮੂਹ ਕਰਮਚਾਰੀ ਅਤੇ ਮੈਂਬਰ ਸ਼ਾਮਿਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...