September 21, 2026, 7:08 am
----------- Advertisement -----------
HomeNewsEntertainmentਇਸ ਸਵਾਲ ਦੇ ਜਵਾਬ ਨੇ ਹਰਨਾਜ਼ ਸੰਧੂ ਨੂੰ ਬਣਾਇਆ ਮਿਸ ਯੂਨੀਵਰਸ ਦੇ...

ਇਸ ਸਵਾਲ ਦੇ ਜਵਾਬ ਨੇ ਹਰਨਾਜ਼ ਸੰਧੂ ਨੂੰ ਬਣਾਇਆ ਮਿਸ ਯੂਨੀਵਰਸ ਦੇ ਤਾਜ ਦੀ ਹੱਕਦਾਰ

Published on

----------- Advertisement -----------

21 ਸਾਲ ਬਾਅਦ ਭਾਰਤ ਲਈ ਸੁਨਹਿਰੀ ਪਲ ਆਇਆ ਹੈ। ਇਜ਼ਰਾਈਲ ਦੀ ਧਰਤੀ ਤੋਂ ਦੇਸ਼ ਲਈ ਇੱਕ ਵੱਡੀ ਖੁਸ਼ਖਬਰੀ ਆਈ ਹੈ। 21 ਸਾਲਾ ਹਰਨਾਜ਼ ਕੌਰ ਸੰਧੂ ਨੇ ਮਿਸ ਯੂਨੀਵਰਸ ਦਾ ਤਾਜ ਜਿੱਤਿਆ, ਪਰ ਅਜਿਹਾ ਕਿਹੜਾ ਸਵਾਲ ਹੈ, ਜਿਸ ਦੇ ਜਵਾਬ ਹਰਨਾਜ਼ ਸੰਧੂ ਨੂੰ ਬਣਾਇਆ ਮਿਸ ਯੂਨੀਵਰਸ ਦੇ ਤਾਜ ਦੀ ਹੱਕਦਾਰ। ਆਓ ਜਾਣਦੇ ਹਾਂ ਕੁੱਝ ਦਿਲਚਸਪ ਕਿੱਸੇ। ਸ਼ੁਰੂਆਤੀ ਦੌਰ ‘ਚ ਉਸ ਨੂੰ ਸਵਾਲ ਪੁੱਛਿਆ ਗਿਆ, ‘ਅੱਜ ਦੇ ਦਬਾਅ ਨਾਲ ਨਜਿੱਠਣ ਲਈ ਤੁਸੀਂ ਨੌਜਵਾਨ ਔਰਤਾਂ ਨੂੰ ਕੀ ਸਲਾਹ ਦਿਓਗੇ। ਇਸ ‘ਤੇ ਹਰਨਾਜ਼ ਕੌਰ ਸੰਧੂ ਨੇ ਕਿਹਾ, ”ਅੱਜ ਦੇ ਨੌਜਵਾਨਾਂ ‘ਤੇ ਸਭ ਤੋਂ ਵੱਡਾ ਦਬਾਅ ਆਪਣੇ ਆਪ ‘ਤੇ ਵਿਸ਼ਵਾਸ ਕਰਨਾ ਹੈ। ਦੂਜਿਆਂ ਨਾਲ ਆਪਣੀ ਤੁਲਨਾ ਕਰਨਾ ਬੰਦ ਕਰੋ ਅਤੇ ਦੁਨੀਆ ਭਰ ‘ਚ ਵਾਪਰ ਰਹੀਆਂ ਹੋਰ ਮਹੱਤਵਪੂਰਨ ਚੀਜ਼ਾਂ ਬਾਰੇ ਗੱਲ ਕਰੋ। ਬਾਹਰ ਆਓ, ਆਪਣੇ ਲਈ ਬੋਲੋ, ਕਿਉਂਕਿ ਤੁਸੀਂ ਆਪਣੇ ਜੀਵਨ ਦੇ ਆਗੂ ਹੋ, ਤੁਸੀਂ ਆਪਣੀ ਆਵਾਜ਼ ਹੋ।


ਮੁਕਾਬਲੇ ਦੀ ਸ਼ੁਰੂਆਤ ‘ਚ ਜੱਜਾਂ ਨੂੰ ਲੁਭਾਉਣ ਤੋਂ ਬਾਅਦ ਹਰਨਾਜ਼ ਨੇ ਸਵਿਮਸੂਟ ਰਾਊਂਡ ਲਈ ਰਨਵੇਅ ‘ਤੇ ਆਪਣਾ ਆਤਮਵਿਸ਼ਵਾਸ ਦਿਖਾਇਆ। ਅੰਤਰਰਾਸ਼ਟਰੀ ਮੰਚ ‘ਤੇ ਆਪਣੀ ਵੱਡੀ ਚੁਣੌਤੀ ਬਾਰੇ ਗੱਲ ਕਰਦੇ ਹੋਏ ਹਰਨਾਜ਼ ਨੇ ਕਿਹਾ, ”ਮੇਰੇ ਅਤੇ ਮੇਰੀ ਟੀਮ ਲਈ ਸਭ ਤੋਂ ਵੱਡੀ ਚੁਣੌਤੀ ਇਹ ਸੀ ਕਿ ਮੇਰੀ ਮਿਸ ਦੀਵਾ ਜਿੱਤ ਤੋਂ ਬਾਅਦ, ਸਾਡੇ ਕੋਲ ਮਿਸ ਯੂਨੀਵਰਸ ਦੀ ਤਿਆਰੀ ਲਈ ਸਿਰਫ ਇੱਕ ਮਹੀਨਾ ਸੀ। ਇੰਨੇ ਘੱਟ ਸਮੇਂ ‘ਚ ਮੈਨੂੰ ਤਿਆਰ ਕਰਨਾ ਇੱਕ ਵੱਡੀ ਚੁਣੌਤੀ ਸੀ।


ਟੌਪ 5 ‘ਚ ਹਰਨਾਜ਼ ਨੂੰ ਪੁੱਛਿਆ ਗਿਆ ਕਿ ‘ਕਈ ਲੋਕ ਸੋਚਦੇ ਹਨ ਕਿ ਜਲਵਾਯੂ ਤਬਦੀਲੀ ਇੱਕ ਧੋਖਾ ਹੈ, ਨਹੀਂ ਤਾਂ ਤੁਸੀਂ ਉਨ੍ਹਾਂ ਨੂੰ ਮਨਾਉਣ ਲਈ ਕੀ ਕਰੋਗੇ?’ ਹਰਨਾਜ਼ ਨੇ ਆਪਣੇ ਜਵਾਬ ਨਾਲ ਸਭ ਨੂੰ ਪ੍ਰਭਾਵਿਤ ਕੀਤਾ ਜਦੋਂ ਉਸ ਨੇ ਕਿਹਾ, ”ਮੇਰਾ ਦਿਲ ਇਹ ਦੇਖ ਕੇ ਟੁੱਟ ਜਾਂਦਾ ਹੈ ਕਿ ਕੁਦਰਤ ਕਿੰਨੀਆਂ ਮੁਸ਼ਕਿਲਾਂ ‘ਚੋਂ ਲੰਘ ਰਹੀ ਹੈ ਅਤੇ ਇਹ ਸਭ ਸਾਡੇ ਗੈਰ-ਜ਼ਿੰਮੇਵਾਰਾਨਾ ਵਿਵਹਾਰ ਕਾਰਨ ਹੈ।ਉਨ੍ਹਾਂ ਕਿਹਾ ਕਿ ਇਹ ਕੁਦਰਤ ਨੂੰ ਬਚਾਉਣ ਲਈ ਕੁੱਝ ਕਰਨ ਦਾ ਅਤੇ ਘੱਟ ਬੋਲਣ ਦਾ ਸਮਾਂ ਹੈ। ਕਿਉਂਕਿ ਸਾਡਾ ਹਰ ਕਾਰਜ ਕੁਦਰਤ ਨੂੰ ਬਚਾ ਸਕਦਾ ਹੈ ਜਾਂ ਮਾਰ ਸਕਦਾ ਹੈ।ਹਰਨਾਜ਼ ਨੇ ਕਿਹਾ ਕਿ ਰੋਕਥਾਮ ਅਤੇ ਸੁਰੱਖਿਆ ਕਰਨਾ ਮੁਰੰਮਤ ਨਾਲੋਂ ਬਿਹਤਰ ਹੈ। ਅਤੇ ਅੱਜ ਮੈਂ ਤੁਹਾਨੂੰ ਇਹ ਸਮਝਾਉਣ ਦੀ ਕੋਸ਼ਿਸ਼ ਕਰ ਰਹੀ ਹਾਂ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...