November 17, 2026, 5:28 am
----------- Advertisement -----------
HomeNewsLatest Newsਵਿਧਾਇਕ ਕੁਲਵੰਤ ਸਿੰਘ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕਵਾਇਦ ਸ਼ੁਰੂ

ਵਿਧਾਇਕ ਕੁਲਵੰਤ ਸਿੰਘ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੁਗਾਉਣ ਦੀ ਕਵਾਇਦ ਸ਼ੁਰੂ

Published on

----------- Advertisement -----------

ਪਿੰਡ – ਭਾਗੋਮਾਜਰਾ ਵਿਖੇ ਕੀਤਾ ਟਿਊਬਵੈੱਲ ਦਾ ਕੀਤਾ ਉਦਘਾਟਨ

ਮੋਹਾਲੀ : – ਆਪ ਦੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਕੁਲਵੰਤ ਸਿੰਘ ਵੱਲੋਂ ਚੋਣ ਮੁਹਿੰਮ ਦੌਰਾਨ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੁਗਾਉਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਦੇ ਚਲਦਿਆਂ ਪਿੰਡ – ਭਾਗੋਮਾਜਰਾ ( ਮੋਹਾਲੀ ) ਵਿਖੇ ਪਿਛਲੇ 10 ਸਾਲਾਂ ਤੋਂ ਵੱਡੀ ਮੁਸ਼ਕਲ ਆ ਰਹੀ ਸੀ । ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਭਾਗੋਮਾਜਰਾ ਵਿਖੇ ਟਿਊਬਵੈੱਲ ਦਾ ਉਦਘਾਟਨ ਕੀਤਾ । ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਚੋਣ ਮੁਹਿੰਮ ਦੇ ਦੌਰਾਨ ਜਦੋਂ ਉਹ ਇਸ ਪਿੰਡ ਵਿੱਚ ਆਏ ਸਨ ਤਾਂ ਵੱਡੀ ਗਿਣਤੀ ਵਿਚ ਮਹਿਲਾਵਾਂ ਨੇ ਉਨ੍ਹਾਂ ਕੋਲੋਂ ਇਹ ਮੰਗ ਰੱਖੀ ਸੀ ਕਿ ਪਿੰਡ ਵਿੱਚ ਪਾਣੀ ਦੀ ਬਹੁਤ ਵੱਡੀ ਸਮੱਸਿਆ ਹੈ, ਜਿਸ ਦੇ ਚਲਦਿਆਂ ਟਿਊਬਵੈੱਲ ਚਾਲੂ ਕੀਤਾ ਜਾਣਾ ਚਾਹੀਦਾ ਹੈ ਜੋ ਕਿ ਪਿਛਲੇ ਲੰਮੇ ਸਮੇਂ ਤੋਂ ਬੰਦ ਪਿਆ ਹੈ । ਕੁਲਵੰਤ ਸਿੰਘ ਨੇ ਕਿਹਾ ਕਿ ਮੈਂ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਅੱਜ ਇਹ ਗਲੋਬਲ ਸ਼ੁਰੂ ਕਰਵਾ ਦਿੱਤਾ ਹੈ , ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ।
ਜਿਸ ਦੌਰਾਨ ਪਿੰਡ ਵਾਸੀਆਂ ਨੇ ਵਿਧਾਇਕ ਕੁਲਵੰਤ ਸਿੰਘ ਦਾ ਤਹਿ -ਦਿਲੋਂ ਧੰਨਵਾਦ ਕੀਤਾ । ਉਨ੍ਹਾਂ ਨੇ ਵਿਧਾਇਕ ਕੁਲਵੰਤ ਸਿੰਘ ਨੂੰ ਕਿਹਾ ਕਿ ਇਹ ਸਾਡੀ ਬਹੁਤ ਪੁਰਾਣੀ ਜ਼ਰੂਰਤ ਸੀ ,ਜਿਸ ਕਾਰਨ ਸਾਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ।ਪਰ ਹੁਣ ਤੁਸੀਂ ਸਾਡੀ ਇਸ ਮੁਸ਼ਕਲ ਦਾ ਹੱਲ ਕੱਢ ਕੇ ਪਿੰਡ ਵਾਸੀਆਂ ਨੂੰ ਰਾਹਤ ਮਿਲੇਗੀ ।ਕੁਲਵੰਤ ਸਿੰਘ ਨੇ ਕਿਹਾ ਕਿ ਆਪ ਦੀ ਸਰਕਾਰ ਬਣਨ ਤੇ ਮੁਹਾਲੀ ਹਲਕੇ ਭਰ ਵਿਚ ਅਧੂਰੇ ਪਏ ਕੰਮਾਂ ਨੂੰ ਬਿਨਾਂ ਦੇਰੀ ਪੂਰਾ ਕੀਤਾ ਜਾਵੇਗਾ ਅਤੇ ਨਵੀਆਂ ਸਹੂਲਤਾਂ ਨਾਲ ਸਬੰਧਤ ਪ੍ਰੋਜੈਕਟ ਲੋਕਾਂ ਦੀ ਸਹੂਲਤ ਦੇ ਲਈ ਅਤੇ ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਦੇ ਹੱਲ ਲਿਆਂਦੇ ਜਾਣਗੇ।
ਇਸ ਮੌਕੇ ਤੇ ਸਰਪੰਚ ਅਵਤਾਰ ਸਿੰਘ ਮੌਲੀ ,ਤਰਲੋਚਨ ਸਿੰਘ ਮਟੌਰ ਅਤੇ ਹੋਰਜੋਤ ਸਿੰਘ ਗੱਬਰ ,ਜਥੇਦਾਰ ਬਲਵੀਰ ਸਿੰਘ ਗੁਰਮੀਤ ਸਿੰਘ ਪੰਚ ਅਵਤਾਰ ਸਿੰਘ ਹਰਪ੍ਰੀਤ ਸਿੰਘ – ਬਿੱਲੂ, ਭਜਨ ਸਿੰਘ, ਸੰਜੇ ਕੁਮਾਰ,ਅਕਵਿੰਦਰ ਸਿੰਘ- ਗੋਸਲ , ਅਵਤਾਰ ਸਿੰਘ, ਜਸਪਾਲ ਸਿੰਘ ਵੀ ਹਾਜ਼ਰ ਸਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...