September 12, 2026, 4:11 pm
----------- Advertisement -----------
HomeNewsLatest NewsG-20 ਬੈਠਕ ਲਈ ਇੰਡੋਨੇਸ਼ੀਆ ਪਹੁੰਚੇ ਮੋਦੀ: 10 ਵਿਸ਼ਵ ਨੇਤਾਵਾਂ ਨਾਲ ਕਰਨਗੇ ਮੁਲਾਕਾਤ

G-20 ਬੈਠਕ ਲਈ ਇੰਡੋਨੇਸ਼ੀਆ ਪਹੁੰਚੇ ਮੋਦੀ: 10 ਵਿਸ਼ਵ ਨੇਤਾਵਾਂ ਨਾਲ ਕਰਨਗੇ ਮੁਲਾਕਾਤ

Published on

----------- Advertisement -----------

G-20 ਦੀ ਬੈਠਕ ਮੰਗਲਵਾਰ ਤੋਂ ਇੰਡੋਨੇਸ਼ੀਆ ਦੇ ਬਾਲੀ ‘ਚ ਹੋਣ ਵਾਲੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸੰਮੇਲਨ ‘ਚ ਸ਼ਾਮਲ ਹੋਣ ਲਈ ਬਾਲੀ ਪਹੁੰਚ ਚੁੱਕੇ ਹਨ। 45 ਘੰਟੇ ਦੇ ਦੌਰੇ ‘ਚ ਮੋਦੀ 20 ਪ੍ਰੋਗਰਾਮਾਂ ‘ਚ ਹਿੱਸਾ ਲੈਣਗੇ। ਇਸ ਦੌਰਾਨ ਉਹ 10 ਤੋਂ ਵੱਧ ਆਗੂਆਂ ਨਾਲ ਮੁਲਾਕਾਤ ਕਰਨਗੇ।
ਇਸ ਤੋਂ ਪਹਿਲਾਂ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬਾਲੀ ਪਹੁੰਚ ਚੁੱਕੇ ਹਨ। ਦੋਵਾਂ ਵਿਚਾਲੇ ਅਹਿਮ ਮੁਲਾਕਾਤ ਹੋਈ। ‘ਨਿਊਯਾਰਕ ਟਾਈਮਜ਼’ ਮੁਤਾਬਕ ਮੁਲਾਕਾਤ ਤੋਂ ਪਹਿਲਾਂ ਬਿਡੇਨ ਨੇ ਚੀਨੀ ਰਾਸ਼ਟਰਪਤੀ ਨਾਲ ਹੱਥ ਮਿਲਾਇਆ ਅਤੇ ਕਿਹਾ- ਤੁਹਾਨੂੰ ਦੇਖ ਕੇ ਬਹੁਤ ਖੁਸ਼ੀ ਹੋਈ। ਇਸ ਤੋਂ ਬਾਅਦ ਦੋਵੇਂ ਆਗੂ ਮੀਟਿੰਗ ਰੂਮ ਵਿੱਚ ਚਲੇ ਗਏ। ਬਾਅਦ ‘ਚ ਇਕ ਸਵਾਲ ਦੇ ਜਵਾਬ ‘ਚ ਬਿਡੇਨ ਨੇ ਕਿਹਾ- ਮੈਨੂੰ ਨਹੀਂ ਲੱਗਦਾ ਕਿ ਚੀਨ ਫਿਲਹਾਲ ਤਾਈਵਾਨ ‘ਤੇ ਹਮਲਾ ਕਰਨ ਜਾ ਰਿਹਾ ਹੈ। ਅਸੀਂ ਹਰ ਕਾਰਵਾਈ ‘ਤੇ ਨਜ਼ਰ ਰੱਖ ਰਹੇ ਹਾਂ।
ਭਾਰਤੀ ਵਿਦੇਸ਼ ਮੰਤਰਾਲੇ ਮੁਤਾਬਕ ਮੋਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਬੈਠਕ ਕਰਨਗੇ। ਇਸ ਦੌਰਾਨ ਮੋਦੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸੁਨਕ ਨਾਲ ਦੋਹਾਂ ਦੇਸ਼ਾਂ ਵਿਚਾਲੇ ਮੁਕਤ ਵਪਾਰ ਸਮਝੌਤੇ (ਐੱਫ.ਟੀ.ਏ.) ਬਾਰੇ ਗੱਲ ਕਰਨਗੇ। ਇਸ ਬੈਠਕ ‘ਚ ਦੁਵੱਲੇ ਸਬੰਧਾਂ ਨੂੰ ਲੈ ਕੇ ਤੈਅ ਕੀਤੇ ਗਏ ਰੋਡਮੈਪ 2030 ‘ਤੇ ਵੱਡਾ ਫੈਸਲਾ ਲਿਆ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...