November 17, 2026, 7:06 am
----------- Advertisement -----------
HomeNewsLatest Newsਮੋਦੀ ਖੱਟਰ ਨੂੰ ਐਸਵਾਈਐਲ ਦੀ ਮੰਗ ਨੂੰ ਤੁਰੰਤ ਛੱਡਣ ਲਈ ਕਹਿਣ -...

ਮੋਦੀ ਖੱਟਰ ਨੂੰ ਐਸਵਾਈਐਲ ਦੀ ਮੰਗ ਨੂੰ ਤੁਰੰਤ ਛੱਡਣ ਲਈ ਕਹਿਣ – ਪ੍ਰਤਾਪ ਸਿੰਘ ਬਾਜਵਾ

Published on

----------- Advertisement -----------

ਚੰਡੀਗੜ੍ਹ, 6 ਜਨਵਰੀ : – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੁੱਕਰਵਾਰ ਨੂੰ ਪੰਜਾਬ ਅਤੇ ਇਸ ਦੇ ਗੁਆਂਢੀ ਰਾਜ ਹਰਿਆਣਾ ਦਰਮਿਆਨ ਦਰਿਆਈ ਪਾਣੀਆਂ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਨੂੰ ਸੁਲਝਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਖ਼ਲ ਦੀ ਮੰਗ ਕੀਤੀ ਹੈ।
ਬਾਜਵਾ ਨੇ ਮੋਦੀ ਦੇ ਦਰਿਆਈ ਪਾਣੀਆਂ ਦੇ ਵਿਵਾਦਾਂ ਨੂੰ ਸੁਲਝਾਉਣ ਲਈ ਸੂਬਿਆਂ ਨੂੰ ਇਕ-ਦੂਜੇ ਨਾਲ ਸਹਿਯੋਗ ਕਰਨ ਸਬੰਧੀ ਜਾਰੀ ਬਿਆਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਕੋਲ ਉਨ੍ਹਾਂ ਬਹੁਤ ਸਾਰੀਆਂ ਗਲਤੀਆਂ ਨੂੰ ਸੁਧਾਰਨ ਦਾ ਸੁਨਹਿਰੀ ਮੌਕਾ ਹੈ ਜੋ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਸੂਬੇ ਨੂੰ ਆਪਣਾ ਅਧਿਕਾਰ ਦੇਣ ਤੋਂ ਇਨਕਾਰ ਕਰਨ ਲਈ ਕੀਤੀਆਂ ਗਈਆਂ ਹਨ।
ਬਾਜਵਾ ਨੇ ਕਿਹਾ ਕਿ ਦਰਿਆਈ ਪਾਣੀਆਂ ਨੂੰ ਲੈ ਕੇ ਵਿਵਾਦ ਹੋਣ ‘ਤੇ ਦੋ ਜਾਂ ਦੋ ਤੋਂ ਵੱਧ ਰਾਜਾਂ ਵਿਚਕਾਰ ਵਿਚੋਲਗੀ ਕਰਨ ਵਿਚ ਕੇਂਦਰ ਸਰਕਾਰ ਦੀ ਕੋਈ ਸਿੱਧੀ ਭੂਮਿਕਾ ਨਹੀਂ ਹੁੰਦੀ ਹੈ ਫਿਰ ਵੀ ਕੇਂਦਰ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਸਤਲੁਜ ਯਮੁਨਾ ਲਿੰਕ (ਐਸਵਾਈਐਲ) ਨਹਿਰ ਦੇ ਨਿਰਮਾਣ ‘ਤੇ ਅੜੇ ਨਾ ਰਹਿਣ ਲਈ ਮਨਾਉਣ ਲਈ ਯਕੀਨੀ ਤੌਰ ‘ਤੇ ਇੱਕ ਨਿਰਪੱਖ ਅਤੇ ਸਕਾਰਾਤਮਕ ਭੂਮਿਕਾ ਨਿਭਾ ਸਕਦਾ ਹੈ।
ਬਾਜਵਾ ਨੇ ਕਿਹਾ ਕਿ ਮੋਦੀ ਨੂੰ ਪੰਜਾਬ ਤੋਂ ਆਪਣੀ ਪਾਰਟੀ ਦੇ ਨੇਤਾਵਾਂ ਜਿਵੇਂ ਕਿ ਪੰਜਾਬ ਭਾਜਪਾ ਇਕਾਈ ਦੇ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਦੀ ਆਵਾਜ਼ ਸੁਣਨੀ ਚਾਹੀਦੀ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਸੀ ਕਿ ਪੰਜਾਬ ਦਾ ਆਪਣੇ ਦਰਿਆਈ ਪਾਣੀਆਂ ‘ਤੇ ਮਾਲਕੀ ਦਾ ਪਹਿਲਾ ਹੱਕ ਹੈ ਅਤੇ ਸੂਬੇ ਨੂੰ ਨਾ ਤਾਂ ਸੁਪਰੀਮ ਕੋਰਟ ਜਾਂ ਕੇਂਦਰ ਦੁਆਰਾ ਦਰਿਆਈ ਪਾਣੀਆਂ ਸਮੇਤ ਆਪਣੇ ਕੁਦਰਤੀ ਸਰੋਤਾਂ ਨੂੰ ਗੁਆਂਢੀ ਰਾਜ ਨਾਲ ਸਾਂਝਾ ਕਰਨ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ। ਹੋਰ ਸਮਾਂ ਬਰਬਾਦ ਕੀਤੇ ਬਿਨਾਂ ਮੋਦੀ ਨੂੰ ਤੁਰੰਤ ਪੰਜਾਬ ਅਤੇ ਹਰਿਆਣਾ ਦੋਵਾਂ ਦੇ ਮੁੱਖ ਮੰਤਰੀਆਂ ਨੂੰ ਫ਼ੋਨ ਕਰਨਾ ਚਾਹੀਦਾ ਹੈ ਅਤੇ ਮਨੋਹਰ ਲਾਲ ਖੱਟਰ ਨੂੰ ਕਹਿਣਾ ਚਾਹੀਦਾ ਹੈ ਕਿ ਉਹ ਐਸਵਾਈਐਲ ਨਹਿਰ ਦੇ ਨਿਰਮਾਣ ਦੀ ਆਪਣੀ ਗੈਰ-ਵਾਜਬ ਮੰਗ ਨੂੰ ਤੁਰੰਤ ਵਾਪਸ ਲੈਣ। ਪ੍ਰਧਾਨ ਮੰਤਰੀ ਨੂੰ ਰਿਪੇਰੀਅਨ ਕਾਨੂੰਨ ਦਾ ਸਨਮਾਨ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਨੂੰ ਵੀ ਦੱਸਣਾ ਚਾਹੀਦਾ ਹੈ ਅਤੇ ਇਸ ਲਈ ਦਰਿਆਈ ਪਾਣੀਆਂ ਦੀ ਵੰਡ ਦਾ ਵਿਵੇਕ ਅਤੇ ਅਧਿਕਾਰ ਸਿਰਫ਼ ਪੰਜਾਬ ਰਾਜ ਕੋਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...