ਡਰੱਗ ਮਾਮਲੇ ’ਚ ਬਿਕਰਮਜੀਤ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮਜੀਠੀਆ ਨੂੰ ਸੈਸ਼ਨ ਕੋਰਟ ਤੋਂ ਰਾਹਤ ਨਹੀਂ ਮਿਲੀ। ਲੰਬੀ ਬਹਿਸ ਤੋਂ ਬਾਅਦ ਜੱਜ ਨੇ ਅਗਾਊਂ ਜ਼ਮਾਨਤ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਡਰੱਗਜ਼ ਮਾਮਲੇ ’ਚ ਬਿਕਰਮਜੀਤ ਸਿੰਘ ਮਜੀਠੀਆ ’ਤੇ ਕੇਸ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਅਗਾਊਂ ਜ਼ਮਾਨਤ ਲਈ ਬਿਕਰਮ ਮਜੀਠੀਆ ਦੇ ਵਕੀਲ ਕੱਲ੍ਹ ਮੋਹਾਲੀ ਸੈਸ਼ਨ ਕੋਰਟ ਪਹੁੰਚੇ ਸੀ।

ਜ਼ਿਕਰਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦਾ ਰੁਖ ਕੀਤਾ ਸੀ। ਬੀਤੇ ਦਿਨ 23 ਦਸੰਬਰ ਨੂੰ ਮਜੀਠੀਆ ਨੇ ਮੋਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ ਵਿੱਚ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਪੂਰੇ ਰਿਕਾਰਡ ਸਮੇਤ ਪੇਸ਼ ਹੋਣ ਲਈ ਕਿਹਾ ਗਿਆ ਸੀ।












