September 7, 2026, 7:13 am
----------- Advertisement -----------
HomeNewsLatest Newsਕਾਂਗਰਸ ਪਾਰਟੀ ਨੇ ਈਰਖਾ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਬਾਹਰ ਕੱਢਿਆ, ਪਾਰਟੀ...

ਕਾਂਗਰਸ ਪਾਰਟੀ ਨੇ ਈਰਖਾ ਕਰਕੇ ਕੈਪਟਨ ਅਮਰਿੰਦਰ ਸਿੰਘ ਨੂੰ ਬਾਹਰ ਕੱਢਿਆ, ਪਾਰਟੀ ਪਹਿਲਾਂ ਵਰਗੀ ਨਹੀਂ ਰਹੀ – ਮਹਿੰਦਰ ਸਿੰਘ ਕੇ.ਪੀ

Published on

----------- Advertisement -----------

ਆਦਮੁਪਰ ਵਿਧਾਨ ਸਭਾ ਹਲਕੇ ਨੂੰ ਲੈ ਕੇ ਕਾਂਗਰਸ ਵਿਚ ਚੱਲਦੀ ਆ ਰਹੀ ਖਿੱਚੋ-ਤਾਣ ਹੁਣ ਖ਼ਤਮ ਹੋ ਗਈ ਹੈ। ਹੁਣ ਇਸ ਹਲਕੇ ਤੋਂ ਸੁਖਵਿੰਦਰ ਸਿੰਘ ਕੋਟਲੀ ਹੀ ਕਾਂਗਰਸ ਦੇ ਉਮੀਦਵਾਰ ਹੋਣਗੇ। ਕੋਟਲੀ ਨੇ ਕਾਂਗਰਸ ਦੇ ਉਮੀਦਵਾਰ ਵਜੋਂ ਬਕਾਇਦਾ ਆਪਣੇ ਕਾਗਜ਼ ਵੀ ਦਾਖਲ ਕਰ ਦਿੱਤੇ ਹਨ। ਦਰਅਸਲ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਚਰਨਜੀਤ ਚੰਨੀ ਦੇ ਰਿਸ਼ਤੇਦਾਰ ਮਹਿੰਦਰ ਸਿੰਘ ਕੇ.ਪੀ ਅੱਜ ਨਾਮਜ਼ਦਗੀ ਦਾਖ਼ਲ ਕਰਨ ਲਈ ਗਏ ਸਨ, ਪਰ ਉਨ੍ਹਾਂ ਨੂੰ ਖਾਲੀ ਹੱਥ ਹੀ ਵਾਪਸ ਪਰਤਣਾ ਪਿਆ। ਜਿਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਆਦਮਪੁਰ ਹਲਕੇ ਤੋਂ ਉਮੀਦਵਾਰ ਐਲਾਨਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਇਸ ਬਾਰੇ ਰਾਹੁਲ ਗਾਂਧੀ ਨਾਲ ਵੀ ਗੱਲ ਕੀਤੀ।
ਉਨ੍ਹਾਂ ਕਾਂਗਰਸ ਪਾਰਟੀ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਪਾਰਟੀ ਹਰ ਸੀਨੀਅਰ ਆਗੂ ਨਾਲ ਮਾੜਾ ਵਿਵਹਾਰ ਕਰਕੇ ਜ਼ਲੀਲ ਕਰਦੇ ਹਨ ਅਤੇ ਫਿਰ ਉਨ੍ਹਾਂ ਦੀ ਪ੍ਰਵਾਹ ਨਹੀਂ ਕੀਤੀ ਜਾਂਦੀ। ਕੇ.ਪੀ ਨੇ ਕਿਹਾ ਕਿ ਹੁਣ ਕਾਂਗਰਸ ਪਾਰਟੀ ਪਹਿਲਾਂ ਵਰਗੀ ਨਹੀਂ ਰਹੀ, ਕਾਂਗਰਸ ਪਾਰਟੀ ਹੁਣ ਹਰ ਸੀਨੀਅਰ ਆਗੂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ। ਹੁਣ ਉਹ ਤੈਅ ਕਰਨਗੇ ਕਿ ਉਹ ਕਾਂਗਰਸ ਪਾਰਟੀ ਛੱਡਣਗੇ ਜਾਂ ਨਹੀਂ। ਮਹਿੰਦਰ ਕੇਪੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਆਦਮਪੁਰ ਤੋਂ ਚੋਣ ਲੜਨਗੇ ਅਤੇ ਉਨ੍ਹਾਂ ਨੂੰ ਟਿਕਟ ਦਿੱਤੀ ਜਾਵੇਗੀ। ਕੇਪੀ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਸੀ ਕਿ ਟਿਕਟ ਉਨ੍ਹਾਂ ਨੂੰ ਮਿਲੇਗੀ ਪਰ ਅਜਿਹਾ ਨਹੀਂ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...