October 17, 2026, 8:13 am
----------- Advertisement -----------
HomeNewsLatest News‘ਆਪ’ ਵੱਲੋਂ ਜਾਰੀ ਨੰਬਰ ’ਤੇ 48 ਘੰਟੇ ’ਚ 11 ਲੱਖ ਤੋਂ ਜ਼ਿਆਦਾ...

‘ਆਪ’ ਵੱਲੋਂ ਜਾਰੀ ਨੰਬਰ ’ਤੇ 48 ਘੰਟੇ ’ਚ 11 ਲੱਖ ਤੋਂ ਜ਼ਿਆਦਾ ਲੋਕਾਂ ਨੇ ਦਿੱਤੀ ਰਾਇ – ਆਪ

Published on

----------- Advertisement -----------

ਚੰਡੀਗੜ੍ਹ, 15 ਜਨਵਰੀ 2022 – ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਚੁਣਨ ਲਈ ਜਾਰੀ ਕੀਤੇ ਗਏ ਨੰਬਰ ‘70748 70748’ ’ਤੇ 48 ਘੰਟਿਆਂ ਵਿੱਚ 11.5 ਲੱਖ ਤੋਂ ਜ਼ਿਆਦਾ ਲੋਕਾਂ ਨੇ ਆਪਣੀ ਪ੍ਰਤੀਕਿਰਿਆ ਦਰਜ ਕਰਵਾਈ ਹੈ। ਸ਼ਨੀਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਾਉਣ ਲਈ ਬੇਹੱਦ ਉਤਸ਼ਾਹਿਤ ਹੈ। 
ਭਾਰੀ ਸੰਖਿਆ ਵਿੱਚ ਲੋਕ ਆਪਣੀ ਪਸੰਦ ਦਾ ਮੁੱਖ ਮੰਤਰੀ ਬਣਾਉਣ ਲਈ ਆਪਣੀ ਰਾਇ ਦੇ ਰਹੇ ਹਨ ਅਤੇ ਲੋਕਤੰਤਰ ਨੂੰ ਮਜਬੂਰ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਪਿਛਲੇ 48 ਘੰਟਿਆਂ ਵਿੱਚ ਪਾਰਟੀ ਵੱਲੋਂ ਜਾਰੀ ਨੰਬਰ ’ਤੇ 4 ਲੱਖ ਤੋਂ ਜ਼ਿਆਦਾ ਵੈਟਸਐਪ ਮੈਸਜ਼, 5 ਲੱਖ ਤੋਂ ਜ਼ਿਆਦਾ ਫੋਨ ਕਾਲਾਂ, ਸਵਾ ਲੱਖ ਤੋਂ ਜ਼ਿਆਦਾ ਵਾਇਸ ਮੈਸਜ਼ ਅਤੇ 75000 ਤੋਂ ਜ਼ਿਆਦਾ ਟੈਕਸਟ ਮੈਸਜ ਆਏ ਹਨ ਅਤੇ ਇਸ ਪੂਰੇ ਡਾਟਾ ਨੂੰ ਇਕਠਾ ਕਰਨ ਤੋਂ ਬਾਅਦ ਸੀਨੀਅਰ ਆਗੂਆਂ ਵੱਲੋਂ ਲੋਕਾਂ ਦੀ ਮਿਲੀ ਰਾਇ ਅਨੁਸਾਰ ਮੁੱਖ ਮੰਤਰੀ ਦਾ ਨਾਂਅ ਐਲਾਨਿਆ ਜਾਵੇਗਾ।

ਪੰਜਾਬ ਦੇ ਲੋਕਾਂ ਵੱਲੋਂ ਭਾਰੀ ਸੰਖਿਆ ਵਿੱਚ ਮਿਲ ਰਹੀ ਪ੍ਰਤੀਕਿਰਿਆ ਬਾਰੇ ਹਰਪਾਲ ਸਿੰਘ ਚੀਮਾ ਨੇ ਉਤਸ਼ਾਹ ਨਾਲ ਦੱਸਿਆ ਕਿ ਲੱਖਾਂ ਦੀ ਸੰਖਿਆਂ ਵਿੱਚ ਪੰਜਾਬ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਬਣਾਉਣ ਲਈ ਮਿਲ ਰਹੀ ਪ੍ਰਤੀਕਿਰਿਆ ਸਿੱਧ ਕਰਦੀ ਹੈ ਕਿ ਪੰਜਾਬ ਦੇ ਲੋਕਾਂ ਨੇ ਇਸ ਵਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਪੂਰਾ ਮਨ ਬਣਾ ਲਿਆ ਹੈ। ਇਸ ਵਾਰ ਸਪੱਸ਼ਟ ਬਹੁਮਤ ਨਾਲ ‘ਆਪ’ ਦੀ ਸਰਕਾਰ ਬਣੇਗੀ ਅਤੇ ਰਿਵਾਇਤੀ ਸਿਆਸੀ ਪਾਰਟੀਆਂ ਦੀ ਗੰਦੀ ਰਾਜਨੀਤੀ ਦਾ ਸਫਾਇਆ ਹੋਵੇਗਾ। ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੇ ਭ੍ਰਿਸ਼ਟਾਚਾਰ ਅਤੇ ਲੁੱਟ ਘਸੁੱਟ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ, ਇਸ ਲਈ ਲੋਕ ਬਦਲਾਅ ਚਾਹੁੰਦੇ ਹਨ।  
ਲੋਕਾਂ ਨੂੰ ਅਪੀਲ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿੱਚ ‘ਆਪ’ ਵੱਲੋਂ ਜਾਰੀ ਨੰਬਰ ’ਤੇ ਆਪਣੀ ਪ੍ਰਤੀਕਿਰਿਆ ਦੇਣ। ਲੋਕ ਆਪਣੀ ਪਸੰਦ ਦਾ ਮੁੱਖ ਮੰਤਰੀ ਚੁਣਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਿੱਚ ਭਾਗੀਦਾਰ ਬਣਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...