September 14, 2026, 1:25 am
----------- Advertisement -----------
HomeNewsLatest Newsਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਜ ਪੱਧਰੀ ਜਨਤਾ ਦਰਬਾਰ 'ਚ ਦੋ ਦਰਜਨ ਤੋਂ...

ਬ੍ਰਮ ਸ਼ੰਕਰ ਜਿੰਪਾ ਵੱਲੋਂ ਰਾਜ ਪੱਧਰੀ ਜਨਤਾ ਦਰਬਾਰ ‘ਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ

Published on

----------- Advertisement -----------

ਚੰਡੀਗੜ੍ਹ, 6 ਫਰਵਰੀ: ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲਗਾਏ ਆਪਣੀ ਤਰ੍ਹਾਂ ਦੇ ਪਹਿਲੇ ਰਾਜ ਪੱਧਰੀ ਆਨ ਲਾਈਨ ਜਨਤਾ ਦਰਬਾਰ ਵਿਚ ਦੋ ਦਰਜਨ ਤੋਂ ਜ਼ਿਆਦਾ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਸਪੱਸ਼ਟ ਹਦਾਇਤਾਂ ਹਨ ਕਿ ਪੰਜਾਬ ਦੇ ਪਿੰਡਾਂ ਨੂੰ ਸਾਫ ਪੀਣਯੋਗ ਪਾਣੀ ਮੁਹੱਈਆ ਕਰਵਾਉਣ ਨੂੰ ਪਹਿਲ ਦਿੱਤੀ ਜਾਵੇ ਅਤੇ ਸੀਵਰੇਜ ਦੇ ਢੁਕਵੇਂ ਪ੍ਰਬੰਧ ਕੀਤੇ ਜਾਣ।

ਮੋਹਾਲੀ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁੱਖ ਦਫਤਰ ਵਿਚ ਲਗਾਏ ਗਏ ਆਨ ਲਾਈਨ ਜਨਤਾ ਦਰਬਾਰ ਵਿਚ ਰੋਪੜ, ਫਾਜ਼ਿਲਕਾ, ਹੁਸ਼ਿਆਰਪੁਰ, ਬਠਿੰਡਾ, ਮੋਹਾਲੀ, ਪਟਿਆਲਾ, ਮਾਨਸਾ ਅਤੇ ਗੁਰਦਾਸਪੁਰ ਜ਼ਿਲਿ੍ਹਆਂ ‘ਚੋਂ ਕੁੱਲ 26 ਸ਼ਿਕਾਇਤਾਂ ਆਈਆਂ। ਜ਼ਿਆਦਾ ਸ਼ਿਕਾਇਤਾਂ ਪਾਣੀ ਦੀ ਸਪਲਾਈ ਨਾਲ ਸਬੰਧਤ ਸਨ। ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੇ ਜਨਤਾ ਦਰਬਾਰ ਵਿਚ ਮੌਜੂਦ ਉੱਚ ਅਧਿਕਾਰੀਆਂ ਨੂੰ ਤੁਰੰਤ ਸ਼ਿਕਾਇਤਾਂ ਦੇ ਨਿਪਟਾਰੇ ਦੇ ਨਿਰਦੇਸ਼ ਦਿੱਤੇ। ਜਿਹੜੀਆਂ ਸ਼ਿਕਾਇਤਾਂ ਥੋੜ੍ਹੇ ਸਮੇਂ ਵਿਚ ਹੱਲ ਹੋਣ ਵਾਲੀਆਂ ਹਨ, ਉਨ੍ਹਾਂ ਬਾਰੇ ਜਿੰਪਾ ਨੇ ਅਧਿਕਾਰੀਆਂ ਨੂੰ ਸਮਾਂਬੱਧ ਹੱਲ ਕਰਨ ਲਈ ਕਿਹਾ। ਬਾਕੀ ਸ਼ਿਕਾਇਤਾਂ ਬਾਬਤ ਉੱਚ ਅਧਿਕਾਰੀਆਂ ਨੂੰ ਮੌਕੇ ‘ਤੇ ਜਾ ਕੇ ਜਾਇਜ਼ਾ ਲੈ ਕੇ ਰਿਪੋਰਟ ਪੇਸ਼ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ 15 ਦਿਨ ਬਾਅਦ ਲਗਾਏ ਜਾਣ ਵਾਲੇ ਜਨਤਾ ਦਰਬਾਰ ਵਿਚ ਉਹ ਅੱਜ ਦੀਆਂ ਸ਼ਿਕਾਇਤਾਂ ਦਾ ਪਹਿਲਾਂ ਰਿਵਿਊ ਕਰਨਗੇ ਅਤੇ ਬਾਕੀ ਸ਼ਿਕਾਇਤਾਂ ਬਾਅਦ ਵਿਚ ਸੁਣਨਗੇ।

ਕੁੱਲ ਸ਼ਿਕਾਇਤਾਂ ਵਿਚੋਂ 25 ਸ਼ਿਕਾਇਤਾਂ ਆਨ ਲਾਈਨ ਸੁਣੀਆਂ ਗਈਆਂ ਅਤੇ ਇਕ ਸ਼ਿਕਾਇਤ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਬਲਾਕ ਦੇ ਪਿੰਡ ਫਤਿਹਗੜ੍ਹ ਛੰਨਾ ਤੋਂ ਗੇਜ ਕੌਰ ਨੇ ਮੰਤਰੀ ਸਾਹਮਣੇ ਰੱਖੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਪਾਣੀ ਦੀ ਪਾਈਪ ਵਿਚ ਲਗਾਤਾਰ ਲੀਕੇਜ ਹੋਣ ਕਾਰਣ ਉਸ ਦੇ ਘਰ ਦੀਆਂ ਦੀਵਾਰਾਂ ਵਿਚ ਤਰੇੜਾਂ ਆ ਰਹੀਆਂ ਹਨ। ਜਿੰਪਾ ਨੇ ਮੌਕੇ ਉੱਤੇ ਹੀ ਸਬੰਧਤ ਅਧਿਕਾਰੀਆਂ ਨੂੰ ਸਥਿਤੀ ਦਾ ਮੁਆਇਨਾ ਕਰ ਕੇ ਸਮੱਸਿਆ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਜਿੰਪਾ ਨੇ ਕਿਹਾ ਕਿ ਪੰਜਾਬ ਦੇ ਕਿਸੇ ਵੀ ਪਿੰਡ ਵਾਸੀ ਨੂੰ ਜੇਕਰ ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸੀਵਰੇਜ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਹ ਬੇਝਿਜਕ ਆਪਣੀ ਸ਼ਿਕਾਇਤ ਆਨ ਲਾਈਨ, ਟੋਲ ਫਰੀ ਨੰਬਰ ਜਾਂ ਈਮੇਲ ਰਾਹੀਂ ਦਰਜ ਕਰਵਾਵੇ। ਹਰ ਸ਼ਿਕਾਇਤ, ਸਮੱਸਿਆ ਅਤੇ ਦਿੱਕਤ ਦਾ ਹੱਲ ਕੱਢਣ ਦਾ ਪੂਰਾ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੇ ਜਨਤਾ ਦਰਬਾਰ ਦੀ ਕਾਮਯਾਬੀ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਹਰੇਕ ਅਫਸਰ ਤੇ ਕਰਮਚਾਰੀ ਨੂੰ ਅੱਗਿਓਂ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਹੈ। ਕਾਬਿਲੇਗੌਰ ਹੈ ਕਿ ਜਨਤਾ ਦਰਬਾਰ ਵਿਚ ਆਈਆਂ ਸ਼ਿਕਾਇਤਾਂ ਤੋਂ ਇਲਾਵਾ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ 1 ਮਾਰਚ 2022 ਤੋਂ ਹੁਣ ਤੱਕ ਕੁੱਲ 18 ਹਜ਼ਾਰ 693 ਸ਼ਿਕਾਇਤਾਂ ਆ ਚੁੱਕੀਆਂ ਹਨ ਜਿਨ੍ਹਾਂ ਵਿਚੋਂ 18 ਹਜ਼ਾਰ 308 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...