September 24, 2026, 1:03 pm
----------- Advertisement -----------
HomeNewsBreaking Newsਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

Published on

----------- Advertisement -----------

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਮਾਂ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਹੀ ਤਿੰਨ ਮਾਸੂਮ ਬੱਚਿਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਰੱਖੜੀ ਵਾਲੇ ਦਿਨ ਮਿਠਾਈ ਵਿੱਚ ਜ਼ਹਿਰ ਦੇ ਕੇ ਇਸ ਖੌਫ਼ਨਾਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ, ਜਿਸ ਨੂੰ ਪਹਿਲਾਂ ਫੂਡ ਪੁਆਇਜ਼ਨਿੰਗ ਦਾ ਨਾਮ ਦਿੱਤਾ ਗਿਆ ਸੀ। ਪੁਲਿਸ ਨੇ ਹੁਣ ਕਤਲ ਦਾ ਮਾਮਲਾ ਦਰਜ ਕਰਕੇ ਕਲਯੁਗੀ ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

26 ਅਗਸਤ ਨੂੰ ਸੰਗਰੂਰ ਦੇ ਭਵਾਨੀਗੜ੍ਹ ਵਿੱਚ ਵਾਪਰੀ ਇੱਕ ਘਟਨਾ ਨੇ ਸਭ ਨੂੰ ਹੈਰਾਨ ਕਰ ਦਿੱਤਾ ਸੀ, ਜਦੋਂ ਤਿੰਨ ਨਾਬਾਲਗ ਬੱਚਿਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਸੀ। ਮਰਨ ਵਾਲੇ ਬੱਚਿਆਂ ਵਿੱਚ 6 ਸਾਲਾ ਜਸਨੂਰ ਕੌਰ, 5 ਸਾਲਾ ਅਰਮਾਨਦੀਪ ਸਿੰਘ ਅਤੇ ਢਾਈ ਸਾਲਾ ਰਿਹਾਨਦੀਪ ਸਿੰਘ ਸ਼ਾਮਲ ਸਨ। ਸ਼ੁਰੂਆਤੀ ਬਿਆਨਾਂ ਵਿੱਚ ਕਿਹਾ ਗਿਆ ਸੀ ਕਿ ਰੱਖੜੀ ਦੇ ਕਰੀਬ  ਬੱਚਿਆਂ ਨੇ ਬਾਜ਼ਾਰੋਂ ਆਈ ਮਿਠਾਈ ਖਾਧੀ ਸੀ, ਜਿਸ ਕਾਰਨ ਫੂਡ ਪੁਆਇਜ਼ਨਿੰਗ ਨਾਲ ਉਨ੍ਹਾਂ ਦੀ ਜਾਨ ਚਲੀ ਗਈ। ਪੁਲਿਸ ਵੱਲੋਂ ਕੀਤੀ ਗਈ ਗੁਪਤ ਜਾਂਚ ਵਿੱਚ ਬੇਹੱਦ ਹੈਰਾਨੀਜਨਕ ਅਤੇ ਖੌਫ਼ਨਾਕ ਸੱਚ ਸਾਹਮਣੇ ਆਇਆ। ਪੁਲਿਸ ਅਨੁਸਾਰ ਇਹ ਕੋਈ ਹਾਦਸਾ ਨਹੀਂ, ਸਗੋਂ ਧਾਰਾ 302 ਤਹਿਤ ਇੱਕ ਸੋਚੀ-ਸਮਝੀ ਸਾਜ਼ਿਸ਼ ਅਧੀਨ ਕੀਤਾ ਗਿਆ ਕਤਲ ਸੀ। ਜਾਂਚ ਵਿੱਚ ਖੁਲਾਸਾ ਹੋਇਆ ਕਿ ਬੱਚਿਆਂ ਦੀ ਮਾਂ, ਲਵਪ੍ਰੀਤ ਕੌਰ ਦਾ ਹਰਜੀਤ ਸਿੰਘ ਨਾਮ ਦੇ ਵਿਅਕਤੀ ਨਾਲ ਨਜਾਇਜ਼ ਸਬੰਧ ਸੀ। ਇਹ ਦੋਵੇਂ ਇੰਸਟਾਗ੍ਰਾਮ ਰਾਹੀਂ ਇੱਕ ਦੂਜੇ ਦੇ ਸੰਪਰਕ ਵਿੱਚ ਆਏ ਸਨ।

ਇਨ੍ਹਾਂ ਦੋਵਾਂ ਨੇ ਮਿਲ ਕੇ ਬੱਚਿਆਂ ਨੂੰ ਆਪਣੇ ਰਸਤੇ ਵਿੱਚੋਂ ਹਟਾਉਣ ਦੀ ਯੋਜਨਾ ਬਣਾਈ ਅਤੇ ਮਿਠਾਈ ਵਿੱਚ ਨਦੀਨ ਨਾਸ਼ਕ (ਹਰਬੀਸਾਈਡ) ਦਵਾਈ ਮਿਲਾ ਕੇ ਮਾਸੂਮਾਂ ਨੂੰ ਖੁਆ ਦਿੱਤੀ। ਪੁਲਿਸ ਵਿਭਾਗ ਦੀਆਂ ਟੀਮਾਂ ਵੱਲੋਂ ਟੈਕਨੀਕਲ ਇੰਡੀਕੇਟਰਸ ਅਤੇ ਹਿਊਮਨ ਇੰਟੈਲੀਜੈਂਸ ਦੀ ਮਦਦ ਨਾਲ ਇਸ ਮਾਮਲੇ ਨੂੰ ਸੁਲਝਾਇਆ ਗਿਆ ਹੈ।

ਬੱਚਿਆਂ ਦੇ ਪਿਤਾ, ਜੋ ਕਿ ਪੇਸ਼ੇ ਤੋਂ ਇੱਕ ਟਰੱਕ ਡਰਾਈਵਰ ਹਨ ਅਤੇ ਪਰਿਵਾਰ ਦੀ ਆਰਥਿਕ ਹਾਲਤ ਬਹੁਤੀ ਚੰਗੀ ਨਹੀਂ ਹੈ, ਦੀ ਸ਼ਿਕਾਇਤ ‘ਤੇ ਪੁਲਿਸ ਨੇ ਕਾਰਵਾਈ ਕੀਤੀ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮ ਮਾਂ ਲਵਪ੍ਰੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਉਸਦੇ ਪ੍ਰੇਮੀ ਹਰਜੀਤ ਸਿੰਘ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਜ਼ਹਿਰੀਲੀ ਮਿਠਾਈ ਦੀ ਫੋਰੈਂਸਿਕ ਜਾਂਚ ਵੀ ਕੀਤੀ ਜਾ ਰਹੀ ਹੈ ਤਾਂ ਜੋ ਅਦਾਲਤ ਵਿੱਚ ਪੁਖਤਾ ਸਬੂਤ ਪੇਸ਼ ਕੀਤੇ ਜਾ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

 ਚੰਡੀਗੜ੍ਹ 23 ਸਤੰਬਰ:ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...