August 4, 2026, 12:44 am
----------- Advertisement -----------
HomeNewsLatest Newsਜੇਲ੍ਹ 'ਚ ਬੰਦ ਪੁੱਤ ਨੂੰ ਮੋਬਾਈਲ ਤੇ ਤੰਬਾਕੂ ਦੇਣ ਆਈ ਮਾਂ ਪੁਲਿਸ...

ਜੇਲ੍ਹ ‘ਚ ਬੰਦ ਪੁੱਤ ਨੂੰ ਮੋਬਾਈਲ ਤੇ ਤੰਬਾਕੂ ਦੇਣ ਆਈ ਮਾਂ ਪੁਲਿਸ ਵਲੋਂ ਕਾਬੂ

Published on

----------- Advertisement -----------

ਫਿਰੋਜ਼ਪੁਰ : – ਫਿਰੋਜ਼ਪੁਰ ਜੇਲ ‘ਚ ਬੰਦ ਪੁੱਤਰ ਨੂੰ ਮੋਬਾਇਲ ਅਤੇ ਨਸ਼ੀਲਾ ਪਦਾਰਥ ਦੇਣ ਆਈ ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਂ ਪੁੱਤਰ ਨੂੰ ਮਿਲਣ ਆਈ ਸੀ, ਸ਼ੱਕ ਦੇ ਆਧਾਰ ‘ਤੇ ਜੇਲ ਸਟਾਫ ਨੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਦੋ ਮੋਬਾਈਲ ਫੋਨ, ਦੋ ਚਾਰਜਰ, ਦੋ ਬੈਟਰੀਆਂ ਅਤੇ ਇਕ ਤੰਬਾਕੂ (ਵਜ਼ਨ 33 ਗ੍ਰਾਮ) ਬਰਾਮਦ ਹੋਇਆ। ਜੇਲ ਦੇ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ ਦੀ ਸ਼ਿਕਾਇਤ ‘ਤੇ ਥਾਣਾ ਸਿਟੀ ਪੁਲਸ ਨੇ ਮਾਂ-ਪੁੱਤ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲੀਸ ਅਨੁਸਾਰ ਜਸਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮੇਘਾ ਪੰਜਗਰਾਈਂ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਕਿਸੇ ਕੇਸ ਵਿੱਚ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਬੰਦ ਹੈ। ਮਾਤਾ ਕੈਲਾਸ਼ ਕੌਰ ਜੇਲ੍ਹ ਵਿੱਚ ਬੰਦ ਆਪਣੇ ਪੁੱਤਰ ਜਸਵੰਤ ਸਿੰਘ ਨੂੰ ਮਿਲਣ ਆਈ ਹੋਈ ਸੀ। ਜੇਲ ਸਟਾਫ ਨੂੰ ਕੈਲਾਸ਼ ਰਾਣੀ ‘ਤੇ ਸ਼ੱਕ ਹੋਣ ‘ਤੇ ਉਸ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਦੋ ਮੋਬਾਈਲ ਫ਼ੋਨ, ਦੋ ਬੈਟਰੀਆਂ, ਦੋ ਚਾਰਜਰ ਅਤੇ ਇੱਕ ਤੰਬਾਕੂ ਦਾ ਡੱਬਾ ਬਰਾਮਦ ਹੋਇਆ।
ਦੂਜੇ ਪਾਸੇ ਥਾਣਾ ਸਿਟੀ ਦੀ ਪੁਲੀਸ ਨੇ ਜੇਲ੍ਹ ਦੇ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ ਦੀ ਸ਼ਿਕਾਇਤ ’ਤੇ ਹਵਾਲਾਤੀ ਜਸਵੰਤ ਅਤੇ ਉਸ ਦੀ ਮਾਂ ਕੈਲਾਸ਼ ਰਾਣੀ ਕੋਲੋਂ ਬਰਾਮਦ ਕੀਤੇ ਸਾਮਾਨ ਨੂੰ ਕਬਜ਼ੇ ਵਿੱਚ ਲੈ ਕੇ ਦੋਵਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਤਿੰਨ ਦਿਨ ਪਹਿਲਾਂ ਜੇਲ੍ਹ ਹਸਪਤਾਲ ਦਾ ਡਾਕਟਰ ਜੇਲ੍ਹ ਵਿੱਚ ਬੰਦ ਕੈਦੀਆਂ ਨੂੰ ਨਸ਼ੇ ਸਪਲਾਈ ਕਰਨ ਦੇ ਦੋਸ਼ ਵਿੱਚ ਫੜਿਆ ਗਿਆ ਹੈ। ਉਸ ਦੇ ਕਬਜ਼ੇ ‘ਚੋਂ ਹੈਰੋਇਨ ਵੀ ਬਰਾਮਦ ਹੋਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...