ਕਰਨਾਟਕ ਦੀਆ ਕੁਝ ਸਿੱਖਿਅਕ ਸੰਸਥਾਵਾਂ ’ਚ ਹਿਜਾਬ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਦਰਮਿਆਨ ਬੁੱਧਵਾਰ ਨੂੰ ਮੱਧ ਪ੍ਰਦੇਸ਼ ਦੇ ਸਕੂਲ ਸਿੱਖਿਆ ਮੰਤਰੀ ਨੇ ਵੱਡਾ ਬਿਆਨ ਦਿੱਤਾ ਹੈ। ਐਮਪੀ ਸਕੂਲ ਸਿੱਖਿਆ ਮੰਤਰੀ ਇੰਦਰ ਸਿੰਘ ਪਰਮਾਰ ਨੇ ਹਿਜਾਬ ‘ਤੇ ਪਾਬੰਦੀ ਨੂੰ ਸਹੀ ਦਸਿਆ ਹੈ ਐਮਪੀ ਸਿੱਖਿਆ ਮੰਤਰੀ ਨੇ ਕਿਹਾ ਕਿ ਅਨੁਸ਼ਾਸਨ ਅਤੇ ਇਕਸਾਰ ਪਹਿਰਾਵੇ ਦਾ ਪਾਲਣ ਕਰਨਾ ਜ਼ਰੂਰੀ ਹੈ। ਪੁਡੂਚੇਰੀ ਵਿੱਚ ਵੀ ਪ੍ਰਸ਼ਾਸਨ ਨੇ ਏਰਿਅਨਕੁੱਪਮ ਵਿੱਚ ਇੱਕ ਸਕੂਲ ਅਧਿਆਪਕ ਵੱਲੋਂ ਹਿਜਾਬ ਉੱਤੇ ਪਾਬੰਦੀ ਲਾਉਣ ਦੇ ਦੋਸ਼ਾਂ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਕਰਨਾਟਕ ਹਾਈ ਕੋਰਟ ਹਿਜਾਬ ਮਾਮਲੇ ਦੀ ਸੁਣਵਾਈ ਕਰ ਰਿਹਾ ਹੈ। ਸੂਬੇ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਸੂਬੇ ਦੇ ਸਾਰੇ ਸਕੂਲ ਕਾਲਜ ਕੁਝ ਦਿਨਾਂ ਲਈ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਟਵੀਟ ਕੀਤਾ ਕਿ ਉਨ੍ਹਾਂ ਨੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਸਾਰੇ ਹਾਈ ਸਕੂਲ ਅਤੇ ਕਾਲਜ ਬੰਦ ਕਰਨ ਦੇ ਹੁਕਮ ਦਿੱਤੇ ਹਨ। ਹਿਜਾਬ ‘ਤੇ ਪਾਬੰਦੀ ਨੂੰ ਲੈ ਕੇ ਸਵਾਲ ਉਠਾਉਂਦੇ ਹੋਏ ਉਡੁੱਪੀ ਦੇ ਇਕ ਸਰਕਾਰੀ ਕਾਲਜ ਦੀਆਂ 5 ਔਰਤਾਂ ਨੇ ਕਰਨਾਟਕ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।
----------- Advertisement -----------
MP ਸਿੱਖਿਆ ਮੰਤਰੀ ਨੇ ਹਿਜਾਬ ‘ਤੇ ਪਾਬੰਦੀ ਨੂੰ ਠਹਿਰਾਇਆ ਸਹੀ
Published on
----------- Advertisement -----------
----------- Advertisement -----------