August 16, 2026, 11:37 pm
----------- Advertisement -----------
HomeNewsAutomobilesਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ;...

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ; ਹਲਕੇ ਨਾਲ ਜੁੜੇ ਮੁੱਦਿਆਂ ਨੂੰ ਚੁੱਕਿਆ

Published on

----------- Advertisement -----------

ਰੋਪੜ/ਨਵਾਂਸ਼ਹਿਰ : – ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕਰਕੇ ਆਪਣੇ ਲੋਕ ਸਭਾ ਹਲਕੇ ਵਿੱਚ ਰੇਲ ਨਾਲ ਸਬੰਧਤ ਸਮੱਸਿਆਵਾਂ ਦਾ ਮੁੱਦਾ ਉਠਾਇਆ ਹੈ।
ਮੀਟਿੰਗ ਦੌਰਾਨ ਉਨ੍ਹਾਂ ਮੁਹਾਲੀ ਜ਼ਿਲ੍ਹੇ ਦੇ ਪਿੰਡ ਸਨੇਆਣਾ ਦੇ ਜ਼ਮੀਨ ਮਾਲਕਾਂ ਨੂੰ ਚੰਡੀਗੜ੍ਹ ਤੋਂ ਲੁਧਿਆਣਾ ਤੱਕ ਨਵੀਂ ਲਾਈਨ ਪਾਉਣ ਲਈ ਐਕੁਆਇਰ ਕੀਤੀ ਜ਼ਮੀਨ ਲਈ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ। ਇਸਦੇ ਨਾਲ ਹੀ ਰੋਪੜ ਰੇਲਵੇ ਸਟੇਸ਼ਨ ਦੇ ਸੁਧਾਰ ਸਮੇਤ ਹੋਰ ਮੁੱਦੇ ਵੀ ਉਠਾਏ ਗਏ। ਉਨ੍ਹਾਂ ਨੰਗਲ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੀ ਮੰਗ ਵੀ ਕੀਤੀ।
ਰੇਲ ਮੰਤਰੀ ਦੇ ਸਾਹਮਣੇ ਸੰਸਦ ਮੈਂਬਰ ਤਿਵਾੜੀ ਨੇ ਚੰਡੀਗੜ੍ਹ ਤੋਂ ਲੁਧਿਆਣਾ ਤੱਕ ਨਵੀਂ ਲਾਈਨ ਲਈ ਐਕੁਆਇਰ ਕੀਤੀ ਜ਼ਮੀਨ ਲਈ ਪਿੰਡ ਸਨੇਆ, ਜ਼ਿਲ੍ਹਾ ਮੁਹਾਲੀ ਦੇ ਵਸਨੀਕਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਸਬੰਧੀ ਪਹਿਲਾਂ ਵੀ ਮੁੱਦਾ ਉਠਾਇਆ ਸੀ ਅਤੇ ਸਥਾਨਕ ਐਸ.ਡੀ.ਐਮ. ਨੇ ਮੰਤਰਾਲੇ ਨੂੰ ਪੱਤਰ ਲਿਖ ਕੇ ਜ਼ਮੀਨ ਮਾਲਕਾਂ ਨੂੰ ਮੁਆਵਜ਼ੇ ਦੀ ਮੰਗ ਕੀਤੀ ਹੈ।
ਸੰਸਦ ਮੈਂਬਰ ਤਿਵਾੜੀ ਨੇ ਰੋਪੜ ਰੇਲਵੇ ਸਟੇਸ਼ਨ ਵਿੱਚ ਵੀ ਸੁਧਾਰ ਦੀ ਮੰਗ ਕੀਤੀ, ਜੋ ਕਿ ਉਨ੍ਹਾਂ ਦੇ ਲੋਕ ਸਭਾ ਹਲਕੇ ਵਿੱਚ ਇੱਕ ਪ੍ਰਮੁੱਖ ਸ਼ਹਿਰ ਹੈ ਅਤੇ ਭਾਰਤੀ ਤਕਨਾਲੋਜੀ ਸੰਸਥਾਨ ਵੀ ਹੈ, ਜੋ ਦੇਸ਼ ਭਰ ਦੇ ਵਿਦਿਆਰਥੀਆਂ ਨੂੰ ਆਕਰਸ਼ਿਤ ਕਰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮੋਰਿੰਡਾ ਵਿਖੇ ਰੇਲਵੇ ਅੰਡਰ ਬ੍ਰਿਜ ਦੇ ਨਿਰਮਾਣ ਦਾ ਕੰਮ ਤੇਜ਼ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਇਸ ਖੇਤਰ ਵਿੱਚ ਬਣੇ ਹੋਰ ਆਰ.ਯੂ.ਬੀਜ. ਨੂੰ ਠੀਕ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ, ਜਿਥੇ ਬਰਸਾਤ ਦੇ ਦਿਨਾਂ ਵਿੱਚ ਪਾਣੀ ਭਰ ਜਾਂਦਾ ਹੈ।
ਇਸ ਦੌਰਾਨ ਉਨ੍ਹਾਂ ਨੰਗਲ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਸਮੇਤ ਇਲਾਕੇ ਨਾਲ ਸਬੰਧਤ ਹੋਰ ਮੁੱਦਿਆਂ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੀ ਸਬ-ਡਵੀਜ਼ਨ ਬਲਾਚੌਰ ਨੂੰ ਰੇਲ ਲਿੰਕ ਨਾਲ ਜੋੜਨ ਦੀ ਲੋੜ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਇਹ ਕੰਮ 3 ਤਰੀਕਿਆਂ ਨਾਲ ਕੀਤਾ ਜਾ ਸਕਦਾ ਹੈ, ਪਹਿਲਾ- ਗੜ੍ਹਸ਼ੰਕਰ ਤੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਰੇਲ ਲਿੰਕ ਸਥਾਪਿਤ ਕੀਤਾ ਜਾਵੇ, ਜਿਸ ਬਾਰੇ ਰੇਲਵੇ ਵੱਲੋਂ ਪਹਿਲਾਂ ਹੀ ਸਰਵੇ ਕੀਤਾ ਜਾ ਚੁੱਕਾ ਹੈ; ਦੂਜਾ- ਰਾਹੋਂ ਤੋਂ ਰੋਪੜ ਤੱਕ ਰੇਲ ਲਿੰਕ ਦਾ ਨਿਰਮਾਣ ਅਤੇ ਤੀਜਾ- ਰਾਹੋਂ ਤੋਂ ਸਮਰਾਲਾ ਤੱਕ ਰੇਲ ਲਾਈਨ ਦਾ ਨਿਰਮਾਣ, ਜਿਸ ਦਾ ਦੁਬਾਰਾ ਸਰਵੇਖਣ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਉਨ੍ਹਾਂ ਆਪਣੇ ਲੋਕ ਸਭਾ ਹਲਕੇ ਚੋਂ ਨਿਕਲਣ ਵਾਲੀ ਜਨ ਸ਼ਤਾਬਦੀ ਰੇਲ ਗੱਡੀ ਦੇ ਸਟਾਪੇਜ ਹਟਾਉਣ ‘ਤੇ ਵੀ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਹਲਕ ਤੋਂ ਵੱਡੀ ਗਿਣਤੀ ‘ਚ ਲੋਕ ਕਾਰ ਰਾਹੀਂ ਸਫ਼ਰ ਕਰਦੇ ਹਨ | ਇਸ ਲਈ ਹਟਾਏ ਗਏ ਸਟੋਪੇਜ ਨੂੰ ਲੋਕ ਹਿੱਤ ਵਿੱਚ ਦੁਬਾਰਾ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਰੇਲਵੇ ਮੰਤਰੀ ਨੂੰ ਨਵਾਂਸ਼ਹਿਰ-ਜੇਜੋਂ ਨੂੰ ਜੋੜਨ ਵਾਲੀ ਰੇਲਵੇ ਲਾਈਨ ‘ਤੇ 41-42 ਕਿਲੋਮੀਟਰ ਦੇ ਘੇਰੇ ਵਿੱਚ ਪੈਂਦੇ ਪਿੰਡ ਬਸਿਆਲਾ ਅਤੇ ਬਕਾਪੁਰ ਤੋਂ ਨਿਕਲਣ ਵਾਲੀ ਰੇਲਵੇ ਕਰਾਸਿੰਗ ਨੰਬਰ ਸੀ-62 ਨੂੰ ਬੰਦ ਨਾ ਕਰਨ ਲਈ ਵੀ ਜ਼ੋਰ ਦਿੱਤਾ। ਇਸ ਸਬੰਧੀ ਸੰਸਦ ਮੈਂਬਰ ਤਿਵਾੜੀ ਨੇ ਪਿਛਲੇ ਦਿਨੀਂ ਰੇਲ ਮੰਤਰੀ ਨੂੰ ਪੱਤਰ ਵੀ ਲਿਖਿਆ ਸੀ। ਜਿਸ ਸਬੰਧੀ ਸਥਾਨਕ ਲੋਕਾਂ ਨੇ ਸੰਸਦ ਮੈਂਬਰ ਨੂੰ ਪੱਤਰ ਲਿਖ ਕੇ ਰੇਲਵੇ ਕਰਾਸਿੰਗ ਤੋਂ ਰੋਜ਼ਾਨਾ ਵੱਡੀ ਗਿਣਤੀ ‘ਚ ਸਵਾਰੀਆਂ ਅਤੇ ਸਕੂਲੀ ਬੱਸਾਂ, ਟਰੈਕਟਰ-ਟਰਾਲੀਆਂ ਅਤੇ ਹੋਰ ਸਵਾਰੀ ਵਾਹਨਾਂ ਦੀ ਆਵਾਜਾਈ ਸਣੇ ਪਿੰਡ ਬਕਾਪੁਰ ਦੀ ਪੰਚਾਇਤੀ ਜ਼ਮੀਨ ਅਤੇ ਹੋਰ ਲੋਕਾਂ ਦੀ ਥਾਂ ਵੀ ਕਰਾਸਿੰਗ ਦੇ ਦੂਜੇ ਪਾਸੇ ਦੱਸੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...