November 17, 2026, 10:24 am
----------- Advertisement -----------
HomeNewsLatest Newsਸਾਂਸਦ ਮਨੀਸ਼ ਤਿਵਾੜੀ ਨੇ 5 ਬਰਸਾਤੀ ਨਦੀਆਂ 'ਤੇ ਪੁਲ ਬਣਾਉਣ ਲਈ ਮੁੱਖ...

ਸਾਂਸਦ ਮਨੀਸ਼ ਤਿਵਾੜੀ ਨੇ 5 ਬਰਸਾਤੀ ਨਦੀਆਂ ‘ਤੇ ਪੁਲ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖਿਆ ਪੱਤਰ

Published on

----------- Advertisement -----------

ਮੋਹਾਲੀ, 21 ਅਗਸਤ : – ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਮਹਿਜ਼ 5 ਕਿਲੋਮੀਟਰ ਦੀ ਦੂਰੀ ‘ਤੇ ਨਿਕਲਣ ਵਾਲੀਆਂ 5 ਬਰਸਾਤੀ ਨਦੀਆਂ ‘ਤੇ ਪੁਲ ਬਣਾਉਣ ਦੀ ਮੰਗ ਕੀਤੀ ਹੈ, ਜਿਨ੍ਹਾਂ ਚ ਮੌਨਸੂਨ ਦੇ ਦਿਨਾਂ ਦੌਰਾਨ ਪਹਾੜਾਂ ਤੋਂ ਵਾਲਾ ਪਾਣੀ ਨਾਲ ਲੱਗਦੇ ਪਿੰਡਾਂ ਲਈ ਮੁਸ਼ਕਲਾਂ ਦਾ ਕਾਰਨ ਬਣ ਜਾਂਦਾ ਹੈ। ਬਦਕਿਸਮਤੀ ਨਾਲ ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਖਰੜ ਦੇ ਪਿੰਡ ਟਾਂਡੀ ਦੀ ਇੱਕ ਮਹਿਲਾ ਪੰਚ ਅਤੇ ਉਨ੍ਹਾਂ ਦੇ ਪਤੀ ਇਨ੍ਹਾਂ ਬਰਸਾਤੀ ਨਦੀਆਂ ਦਾ ਸ਼ਿਕਾਰ ਹੋ ਚੁੱਕੇ ਹਨ।
ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿੱਚ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਆਵਾਜ਼ ਤੋਂ ਸਿਰਫ਼ 5 ਕਿਲੋਮੀਟਰ ਦੂਰ ਪਿੰਡ ਟਾਂਡੀ ਦੀ ਮਹਿਲਾ ਪੰਚ ਸੁਨੀਤਾ ਅਤੇ ਉਨ੍ਹਾਂ ਦੇ ਪਤੀ ਸੱਜਣ ਸਿੰਘ ਆਪਣੀ ਛੋਟੀ ਬੇਟੀ ਸਮੇਤ ਇਨ੍ਹਾਂ ਪਹਾੜੀ ਦਰਿਆਵਾਂ ਵਿੱਚ ਰੁੜ੍ਹ ਗਏ ਸਨ। ਹਾਲਾਂਕਿ ਉਨ੍ਹਾਂ ਦੀ ਧੀ ਨੂੰ ਤਾਂ ਬਚਾ ਲਿਆ ਗਿਆ ਪਰ ਮਹਿਲਾ ਪੰਚ ਤੇ ਉਨ੍ਹਾਂ ਦੇ ਪਤੀ ਦੀ ਮੌਤ ਹੋ ਗਈ। ਚੰਡੀਗੜ੍ਹ ਦੇ ਨਾਲ ਲੱਗਦੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਦੀ ਜ਼ਿੰਦਗੀ ਨਦੀਆਂ ਚ ਬਰਸਾਤੀ ਪਾਣੀ ਆਉਣ ਤੋਂ ਬਾਅਦ ਬੁਰੀ ਹਾਲਾਤ ਚ ਪਹੁੰਚ ਜਾਂਦੀ ਹੈ ਤੇ ਉਹ ਚੰਡੀਗੜ੍ਹ ਅਤੇ ਦੂਜੇ ਇਲਾਕਿਆਂ ਤੋਂ ਪੁਲ ਦਾ ਕੱਟ ਜਾਂਦੇ ਹਨ।
ਇਨ੍ਹਾਂ ਪੰਜ ਦਰਿਆਵਾਂ ’ਤੇ 5 ਪੁਲ ਬਣਾਉਣ ਦੀ ਲੋੜ ਹੈ, ਜਿਨ੍ਹਾਂ ਦਾ ਕੰਮ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ। ਇਨ੍ਹਾਂ ਪੁਲਾਂ ਦੀ ਲਾਗਤ ਸਿਰਫ਼ 11.22 ਕਰੋੜ ਰੁਪਏ ਹੈ ਅਤੇ ਇਨ੍ਹਾਂ ਦੀ ਤਜਵੀਜ਼ ਸੂਬਾ ਸਰਕਾਰ ਕੋਲ ਪੈਂਡਿੰਗ ਹੈ।
ਉਨ੍ਹਾਂ ਅਫਸੋਸ ਜ਼ਾਹਿਰ ਕੀਤਾ ਕਿ 21ਵੀਂ ਸਦੀ ਵਿੱਚ ਵੀ ਦਰਿਆਵਾਂ ਦੇ ਉਫਾਨ ਤੇ ਹੋਣ ਕਾਰਨ ਲੋਕ ਘਰਾਂ ਤੋਂ ਬਾਹਰ ਨਹੀਂ ਨਿਕਲ ਸਕਦੇ, ਜੋ ਕਿ ਮੌਜੂਦਾ ਸਰਕਾਰ ਦੇ ਵੱਡੇ-ਵੱਡੇ ਦਾਅਵਿਆਂ ਦੇ ਉਲਟ ਹੈ।
ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਖਾਸ ਕਰਕੇ ਲੋਕ ਨਿਰਮਾਣ ਵਿਭਾਗ ਬੀਐਂਡਆਰ, ਐਸਏਐਸ ਨਗਰ ਦੇ ਕੰਸਟਰਕਸ਼ਨ ਡਿਵੀਜ਼ਨ ਇਕ ਦੇ ਕਾਰਜਕਾਰੀ ਇੰਜਨੀਅਰ ਨੇ ਇਨ੍ਹਾਂ ਪੰਜ ਦਰਿਆਵਾਂ ’ਤੇ ਪੰਜ ਪੁਲਾਂ ਦੀ ਉਸਾਰੀ ਦਾ ਐਸਟੀਮੇਟ ਹੀ ਪੰਜਾਬ ਸਰਕਾਰ ਨੂੰ ਭੇਜਿਆ ਹੈ।
ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਤੁਸੀਂ ਇਸ ਮਾਮਲੇ ਨੂੰ ਪਹਿਲ ਦੇ ਆਧਾਰ ‘ਤੇ ਲੈ ਕੇ ਪੁਲਾਂ ਦੀ ਉਸਾਰੀ ਲਈ ਬਜਟ ਨੂੰ ਮਨਜ਼ੂਰੀ ਦਿਓਗੇ ਅਤੇ ਕੰਮ ਨੂੰ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ, ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...