June 5, 2026, 1:19 am
----------- Advertisement -----------
HomeNewsLatest Newsਸਾਂਸਦ ਰਾਘਵ ਚੱਢਾ ਨੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਿਆ, ਪੜ੍ਹੋ ਕੀ ਕਿਹਾ

ਸਾਂਸਦ ਰਾਘਵ ਚੱਢਾ ਨੇ ਰਾਹੁਲ ਗਾਂਧੀ ‘ਤੇ ਨਿਸ਼ਾਨਾ ਸਾਧਿਆ, ਪੜ੍ਹੋ ਕੀ ਕਿਹਾ

Published on

----------- Advertisement -----------

ਚੰਡੀਗੜ੍ਹ : – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਸ਼ੁੱਕਰਵਾਰ ਨੂੰ ਕਾਂਗਰਸ ਆਗੂ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪੰਜਾਬ ਵਾਸੀ 1984 ਦੇ ਕਤਲੇਆਮ ਨੂੰ ਕਦੇ ਨਹੀਂ ਭੁੱਲ ਸਕਦੇ ਅਤੇ ਨਾ ਹੀ ਕਾਂਗਰਸ ਨੂੰ ਕਦੇ ਮੁਆਫ਼ ਕਰਨਗੇ।
ਰਾਹੁਲ ਗਾਂਧੀ ਦੇ ਤਾਜ਼ਾ ਬਿਆਨ ‘ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਐਮਪੀ ਚੱਢਾ ਨੇ ਕਿਹਾ ਕਿ ‘ਤੁਹਾਡੀ ਪਾਰਟੀ ਜਦੋਂ ਤੋਂ ਮੇਰਾ ਜਨਮ ਹੋਇਆ ਹੈ, ਉਦੋਂ ਤੋਂ ਤੁਹਾਨੂੰ ਰੀਬ੍ਰਾਂਡ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਲੱਗਦਾ ਨਹੀਂ ਕਿ ਇਸ ਵਾਰ ਵੀ ਇਹ ਕੰਮ ਕਰੇਗਾ’। ਸਿੱਖ ਵਿਰੋਧੀ ਦੰਗਿਆਂ ਅਤੇ ਸ੍ਰੀ ਦਰਬਾਰ ਸਾਹਿਬ ‘ਤੇ ਹਮਲੇ ਲਈ ਗਾਂਧੀ ਪਰਿਵਾਰ ਦੀ ਨਿੰਦਾ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਰਾਹੁਲ ਨੂੰ ਆਪਣੇ ਪਰਿਵਾਰ ਵੱਲੋਂ ਕੀਤੇ ਗਏ ਇਨ੍ਹਾਂ ਘਿਨਾਉਣੇ ਕੰਮਾਂ ਲਈ ਕੋਈ ਪਛਤਾਵਾ ਨਹੀਂ ਹੈ। ਕਾਂਗਰਸ ਨੂੰ ਪੰਜਾਬ ਦੇ ਲੋਕਾਂ ਤੋਂ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।
ਚੱਢਾ ਨੇ ਕਿਹਾ ਕਿ ਉਨ੍ਹਾਂ ਦੀਆਂ ਰਗਾਂ ਵਿੱਚ ਪੰਜਾਬੀ ਦਾ ਖੂਨ ਹੈ ਅਤੇ 1984 ਦਾ ਕਤਲੇਆਮ ਨਾ ਮੁਆਫ਼ੀਯੋਗ ਹੈ। ਕਾਂਗਰਸ ਪਾਰਟੀ ਦੇ ਡੀਐਨਏ ਵਿੱਚ ਪੰਜਾਬੀਆਂ ਪ੍ਰਤੀ ‘ਪੈਥੋਲੋਜੀਕਲ’ (ਨਾਪਸੰਦ) ਹੈ। ਉਨ੍ਹਾਂ ਨੇ ਟਵਿੱਟਰ ‘ਤੇ ਰਾਹੁਲ ਗਾਂਧੀ ਦੇ ਸਾਹਮਣੇ ਹੱਥ ਜੋੜ ਕੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਤਸਵੀਰ ਵੀ ਸਾਂਝੀ ਕੀਤੀ।
ਰਾਘਵ ਚੱਢਾ ਨੇ ਕਿਹਾ ਕਿ ਗਾਂਧੀ ਪਰਿਵਾਰ ਨੇ ਦਿੱਲੀ ਤੋਂ ਆਪਣੇ ਨੇਤਾਵਾਂ ਨੂੰ ਉਸੇ ਤਰ੍ਹਾਂ ਕੰਟਰੋਲ ਕੀਤਾ ਜਿਵੇਂ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕੰਟਰੋਲ ਕੀਤਾ ਸੀ। ਰਾਘਵ ਚੱਢਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਹੀ ਪੰਜਾਬ ਅਤੇ ਸਿੱਖਾਂ ਦੇ ਹਿੱਤਾਂ ਵਿਰੁੱਧ ਕੰਮ ਕੀਤਾ ਹੈ ਪਰ ਹੁਣ ‘ਆਪ’ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਵੇਗੀ ਅਤੇ ਪੰਜਾਬੀਆਂ ਦੇ ਹੱਕਾਂ ਦੀ ਰਾਖੀ ਮਜ਼ਬੂਤੀ ਨਾਲ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...