ਨਵੀਂ ਦਿੱਲੀ, 1 ਦਸੰਬਰ 2021 – ਕੇਂਦਰ ਸਰਕਾਰ ਵਲੋਂ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਾਏ ਗਏ ਹਨ ਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਅਪੀਲ ਕੀਤੀ ਗਈ ਹੈ ਪਰ ਕਿਸਾਨ ਆਗੂਆਂ ਵਲੋਂ ਕਿਹਾ ਜਾ ਰਿਹਾ ਹੈ ਜਦੋਂ ਤਕ ਐੱਮ.ਐੱਸ.ਪੀ. ’ਤੇ ਕੋਈ ਗਾਰੰਟੀ ਨਹੀਂ ਆਉਂਦੀ, ਸਰਕਾਰ ਐੱਮ.ਐੱਸ.ਪੀ. ’ਤੇ ਕੋਈ ਕਾਨੂੰਨ ਬਣਾਉਣ ਦੀ ਪਹਿਲ ਕਦਮੀ ਨਹੀਂ ਕਰਦੀ ਉਦੋਂ ਤੱਕ ਅੰਦੋਲਨ ਖਤਮ ਨਹੀਂ ਹੋਵੇਗਾ।
ਜਿਸ ਤੋਂ ਬਾਅਦ ਹੁਣ ਕੇਂਦਰ ਦੀ ਮੋਦੀ ਸਰਕਾਰ ਨੇ ਲੋਕ ਸਭਾ ਅਤੇ ਰਾਜ ਸਭ ‘ਚ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕਿਸਾਨਾਂ ਦੇ ਰਹਿੰਦੇ ਮੁੱਦਿਆਂ ਦਾ ਹੱਲ ਕਰਨ ਲਈ ਹੁਣ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਕੋਲੋਂ ਪੰਜਾਬ ਮੈਂਬਰਾਂ ਦੇ ਨਾਂ ਮੰਗੇ ਹਨ। ਜਿਸ ਨੂੰ ਲੈ ਕੇ ਕਿਸਾਨ ਵੀ ਹਾਂ ਪੱਖੀ ਹੁੰਗਾਰਾ ਭਰ ਰਹੇ ਹਨ। ਅਤੇ ਕਿਸਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕੇ ਉਹ ਸੋਚ-ਵਿਚਾਰ ਕਰਕੇ 5 ਨਾਂਅ ਫਾਈਨਲ ਕਰਕੇ ਕੇਂਦਰ ਸਰਕਾਰ ਨੂੰ ਭੇਜਣਗੇ। ਕੇਂਦਰ ਐਮਐਸਪੀ ਅਤੇ ਹੋਰ ਖੇਤੀਬਾੜੀ ਦੇ ਮੁੱਦਿਆਂ ‘ਤੇ ਕਮੇਟੀ ਬਣਾਏਗੀ।