July 26, 2026, 5:09 pm
----------- Advertisement -----------
HomeNewsLatest Newsਕੇਜਰੀਵਾਲ ਦੇ ਰੋਡ ਸ਼ੋਅ 'ਚ ਲੱਗੇ 'ਮੁਰਦਾਬਾਦ' ਦੇ ਨਾਅਰੇ; 'ਆਪ' ਵਰਕਰਾਂ ਨੇ...

ਕੇਜਰੀਵਾਲ ਦੇ ਰੋਡ ਸ਼ੋਅ ‘ਚ ਲੱਗੇ ‘ਮੁਰਦਾਬਾਦ’ ਦੇ ਨਾਅਰੇ; ‘ਆਪ’ ਵਰਕਰਾਂ ਨੇ ਲੋਕਾਂ ਨਾਲ ਕੀਤੀ ਕੁੱਟਮਾਰ

Published on

----------- Advertisement -----------

ਹਿਮਾਚਲ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਰੈਲੀ ਵਿੱਚ ਹੰਗਾਮਾ ਹੋਇਆ। ਵੀਰਵਾਰ ਨੂੰ ਸੋਲਨ ‘ਚ ਰੋਡ ਸ਼ੋਅ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਹਮਣੇ ਲੋਕਾਂ ਨੇ ਮੁਰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ’ਤੇ ‘ਆਪ’ ਵਰਕਰਾਂ ਦੀ ਨਾਅਰੇਬਾਜ਼ੀ ਕਰਨ ਵਾਲਿਆਂ ਨਾਲ ਝੜਪ ਹੋ ਗਈ। ਦੋਵਾਂ ਪਾਸਿਆਂ ਤੋਂ ਕਾਫੀ ਧੱਕਾ-ਮੁੱਕੀ ਹੋਈ। ਹਾਲਾਤ ਇਹ ਬਣ ਗਏ ਕਿ ਕੇਜਰੀਵਾਲ ਨੂੰ ਭਾਸ਼ਣ ਅੱਧ ਵਿਚਾਲੇ ਛੱਡ ਕੇ ਪਰਤਣਾ ਪਿਆ।
ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਚ ਸਾਰੀਆਂ 68 ਸੀਟਾਂ ‘ਤੇ ਚੋਣ ਲੜ ਰਹੀ ਹੈ। ਅਰਵਿੰਦ ਕੇਜਰੀਵਾਲ ਵੀਰਵਾਰ ਨੂੰ ਪਹਿਲੀ ਵਾਰ ਚੋਣ ਪ੍ਰਚਾਰ ਲਈ ਪਹੁੰਚੇ ਸਨ। ਉਹ ਸੋਲਨ ਸੀਟ ਤੋਂ ਉਮੀਦਵਾਰ ਅੰਜੂ ਰਾਠੌਰ ਲਈ ਰੋਡ ਸ਼ੋਅ ਕਰ ਰਹੇ ਸਨ, ਜਦੋਂ ਹੰਗਾਮਾ ਹੋ ਗਿਆ। ਹਿਮਾਚਲ ਵਿੱਚ 12 ਨਵੰਬਰ ਨੂੰ ਵੋਟਾਂ ਪੈਣੀਆਂ ਹਨ।
ਕੇਜਰੀਵਾਲ ਖੁੱਲ੍ਹੀ ਗੱਡੀ ਵਿੱਚ ਸੋਲਨ ਸ਼ਹਿਰ ਦੇ ਪੁਰਾਣੇ ਡੀਸੀ ਦਫ਼ਤਰ ਤੋਂ ਰਵਾਨਾ ਹੋਏ। ਉਨ੍ਹਾਂ ਨਾਲ ਸ਼ਿਮਲਾ ਸੰਸਦੀ ਹਲਕੇ ਦੀਆਂ 17 ਵਿਧਾਨ ਸਭਾ ਸੀਟਾਂ ਲਈ ਪਾਰਟੀ ਉਮੀਦਵਾਰ ਅਤੇ ਵਰਕਰ ਵੀ ਸਨ। ਖੁੱਲ੍ਹੇ ਵਾਹਨਾਂ ‘ਚ ਉਨ੍ਹਾਂ ਦਾ ਰੋਡ ਸ਼ੋਅ ਪੁਰਾਣੇ ਬੱਸ ਸਟੈਂਡ ‘ਤੇ ਪਹੁੰਚਿਆ ਜਿੱਥੇ ਕੇਜਰੀਵਾਲ ਨੇ ਵਾਹਨ ਤੋਂ ਆਪਣਾ ਭਾਸ਼ਣ ਸ਼ੁਰੂ ਕੀਤਾ। ਕੁਝ ਲੋਕਾਂ ਨੇ ਕੇਜਰੀਵਾਲ ਮੁਰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਨਾਅਰੇਬਾਜ਼ੀ ਕਰਦਿਆਂ ਈ.ਟੀ.ਟੀ.-ਟੀ.ਈ.ਟੀ ਪਾਸ ਅਧਿਆਪਕ ਐਸੋਸੀਏਸ਼ਨ ਦੇ ਪਰਚੇ ਵੀ ਸੁੱਟੇ। ਇਸ ‘ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਨਾਅਰੇਬਾਜ਼ੀ ਕਰਨ ਵਾਲਿਆਂ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਮਾਹੌਲ ਵਿਗੜਦਾ ਦੇਖ ਕੇ ਪੁਲੀਸ ਨੇ ਦਖ਼ਲ ਦੇ ਕੇ ਨਾਅਰੇਬਾਜ਼ੀ ਕਰਨ ਵਾਲਿਆਂ ਨੂੰ ਰੋਡ ਸ਼ੋਅ ਤੋਂ ਹਟਾ ਦਿੱਤਾ। ਹਾਲਾਂਕਿ ਇਸ ਦੇ ਨਾਲ ਹੀ ਕੇਜਰੀਵਾਲ ਨੇ ਇਹ ਕਹਿ ਕੇ ਆਪਣਾ ਭਾਸ਼ਣ ਬੰਦ ਕਰ ਦਿੱਤਾ ਕਿ ਜੇਕਰ ਕੋਈ ਗੁੰਡਾਗਰਦੀ ਕਰਨਾ ਚਾਹੁੰਦਾ ਹੈ ਤਾਂ ਉਹ ਭਾਜਪਾ ਜਾਂ ਕਾਂਗਰਸ ਵਿੱਚ ਚਲਾ ਜਾਵੇ। ਇਸ ਤੋਂ ਬਾਅਦ ਕੇਜਰੀਵਾਲ ਰੋਡ ਸ਼ੋਅ ਛੱਡ ਕੇ ਚਲੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਗਾ, 25 ਜੁਲਾਈ,2026*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ...

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

ਚੰਡੀਗੜ੍ਹ, 25 ਜੁਲਾਈ 2026::ਭਗਵੰਤ ਮਾਨ ਸਰਕਾਰ ਵੱਲੋਂ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਔਰਤਾਂ...

ਧਰਮੇਂਦਰ ਪ੍ਰਧਾਨ ਦਾ ਅਸਤੀਫਾ ਕਰੋੜਾਂ ਵਿਦਿਆਰਥੀਆਂ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਵਿਅਕਤੀ ਦੀ ਜਿੱਤ ਹੈ: ਮਾਲਵਿੰਦਰ ਕੰਗ

*ਚੰਡੀਗੜ੍ਹ; 25 ਜੁਲਾਈ,2026* ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ...

ਪੰਜਾਬ ਸਰਕਾਰ ਵੱਲੋਂ ਮੁਫ਼ਤ ਅਤੇ ਮਿਆਰੀ ਸਿਹਤ ਸੇਵਾਵਾਂ ਦਾ ਹੋਰ ਵਿਸਥਾਰ ; 100 ਨਵੇਂ ਆਮ ਆਦਮੀ ਕਲੀਨਿਕਾਂ ਦੀ ਸੁਰੂਆਤ, ਕੁੱਲ ਗਿਣਤੀ 1,090 ‘ਤੇ ਪੁੱਜੀ

*ਚੰਡੀਗੜ੍ਹ, 25 ਜੁਲਾਈ,2026*ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ...

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...