September 20, 2026, 6:10 am
----------- Advertisement -----------
HomeNewsLatest Newsਅਮਰੀਕਾ 'ਚ ਮੁਸਲਮਾਨਾਂ ਨੇ ਨਿਊਯਾਰਕ ਦੇ 'ਟਾਈਮਜ਼ ਸਕੁਏਅਰ' 'ਤੇ ਕੀਤੀ ਨਮਾਜ਼ ਅਦਾ

ਅਮਰੀਕਾ ‘ਚ ਮੁਸਲਮਾਨਾਂ ਨੇ ਨਿਊਯਾਰਕ ਦੇ ‘ਟਾਈਮਜ਼ ਸਕੁਏਅਰ’ ‘ਤੇ ਕੀਤੀ ਨਮਾਜ਼ ਅਦਾ

Published on

----------- Advertisement -----------

ਨਿਊਯਾਰਕ : – ਅਮਰੀਕੀ ਇਤਿਹਾਸ ਵਿੱਚ ਪਹਿਲੀ ਵਾਰ ਮੁਸਲਮਾਨਾਂ ਨੇ ਨਿਊਯਾਰਕ ਦੇ ਟਾਈਮਜ਼ ਸਕੁਏਅਰ ਵਿੱਚ ਨਮਾਜ਼ ਅਦਾ ਕੀਤੀ। ਇਸ ਦੌਰਾਨ ਹਜ਼ਾਰਾਂ ਮੁਸਲਮਾਨ ਇਕੱਠੇ ਹੋਏ। ਤਰਾਵੀਹ ਦੀ ਨਮਾਜ਼ ਪੜ੍ਹੀ ਗਈ। ਮੁਸਲਮਾਨਾਂ ਵੱਲੋਂ ਸੜਕ ‘ਤੇ ਨਮਾਜ਼ ਅਦਾ ਕਰਨ ਕਾਰਨ ਸੋਸ਼ਲ ਮੀਡੀਆ ‘ਤੇ ਬਹਿਸ ਛਿੜ ਗਈ ਹੈ। ਕਈ ਲੋਕ ਟਾਈਮਜ਼ ਸਕੁਏਅਰ ‘ਤੇ ਨਮਾਜ਼ ਅਦਾ ਕਰਨ ਦਾ ਸਮਰਥਨ ਕਰ ਰਹੇ ਹਨ, ਜਦਕਿ ਜ਼ਿਆਦਾਤਰ ਲੋਕ ਇਸ ਦਾ ਵਿਰੋਧ ਕਰ ਰਹੇ ਹਨ।
ਗਲਫ ਟੂਡੇ ਦੀ ਇਕ ਰਿਪੋਰਟ ਮੁਤਾਬਕ ਅਮਰੀਕਾ ਦੇ ਇਤਿਹਾਸ ਵਿਚ ਪਹਿਲੀ ਵਾਰ ਮੁਸਲਮਾਨਾਂ ਨੇ ਟਾਈਮਜ਼ ਸਕੁਏਅਰ ਵਰਗੀ ਮਸ਼ਹੂਰ ਜਗ੍ਹਾ ‘ਤੇ ਨਮਾਜ਼ ਅਦਾ ਕੀਤੀ ਹੈ। ਇਸ ਸਮਾਗਮ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਅਮਰੀਕਾ ਵਿੱਚ ਵਸਦੇ ਮੁਸਲਮਾਨ ਚਾਹੁੰਦੇ ਸਨ ਕਿ ਨਿਊਯਾਰਕ ਸ਼ਹਿਰ ਦੇ ਇਸ ਮਸ਼ਹੂਰ ਸਥਾਨ ’ਤੇ ਰਮਜ਼ਾਨ ਦਾ ਤਿਉਹਾਰ ਮਨਾਇਆ ਜਾਵੇ ਅਤੇ ਲੋਕਾਂ ਨੂੰ ਇਹ ਸੁਨੇਹਾ ਦਿੱਤਾ ਜਾਵੇ ਕਿ ਇਸਲਾਮ ਸ਼ਾਂਤੀ ਦਾ ਧਰਮ ਹੈ। ਪ੍ਰਬੰਧਕਾਂ ਮੁਤਾਬਕ- ਇਸਲਾਮ ਨੂੰ ਲੈ ਕੇ ਦੁਨੀਆ ‘ਚ ਬਹੁਤ ਸਾਰੀਆਂ ਗਲਤ ਧਾਰਨਾਵਾਂ ਹਨ।
ਪ੍ਰਬੰਧਕਾਂ ਨੇ ਕਿਹਾ- ਅਸੀਂ ਆਪਣੇ ਧਰਮ ਬਾਰੇ ਉਨ੍ਹਾਂ ਸਾਰੇ ਲੋਕਾਂ ਨੂੰ ਦੱਸਣਾ ਚਾਹੁੰਦੇ ਸੀ ਜਿਨ੍ਹਾਂ ਨੂੰ ਇਸ ਬਾਰੇ ਨਹੀਂ ਪਤਾ ਸੀ। ਇਸਲਾਮ ਸ਼ਾਂਤੀ ਦਾ ਧਰਮ ਹੈ। ਮੁਸਲਮਾਨਾਂ ਲਈ ਰਮਜ਼ਾਨ ਦਾ ਪਵਿੱਤਰ ਮਹੀਨਾ ਸ਼ਨੀਵਾਰ ਨੂੰ ਸ਼ੁਰੂ ਹੋਇਆ। ਚੰਦ ਨਜ਼ਰ ਆਉਣ ਤੋਂ ਬਾਅਦ ਰਮਜ਼ਾਨ ਸ਼ੁਰੂ ਹੋਣ ਦਾ ਐਲਾਨ ਕੀਤਾ ਗਿਆ।
ਕਈ ਲੋਕ ਇਸ ਘਟਨਾ ਦੀ ਸਖ਼ਤ ਆਲੋਚਨਾ ਵੀ ਕਰ ਰਹੇ ਹਨ। ਸੋਸ਼ਲ ਮੀਡੀਆ ‘ਤੇ ਐਕਟਿਵ ਰਹਿਣ ਵਾਲੇ ਯੂਏਈ ਨਿਵਾਸੀ ਹਸਨ ਸਜਵਾਨੀ ਨੇ ਕਿਹਾ- ਸੜਕ ‘ਤੇ ਨਮਾਜ਼ ਅਦਾ ਕਰਨ ਨਾਲ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਕੱਲੇ ਨਿਊਯਾਰਕ ਵਿਚ 270 ਤੋਂ ਵੱਧ ਮਸਜਿਦਾਂ ਹਨ, ਜੋ ਨਮਾਜ਼ ਅਦਾ ਕਰਨ ਲਈ ਸਭ ਤੋਂ ਵਧੀਆ ਸਥਾਨ ਹਨ। ਧਰਮ ਦਾ ਪ੍ਰਦਰਸ਼ਨ ਕਰਨ ਲਈ ਲੋਕਾਂ ਦਾ ਰਾਹ ਰੋਕਣ ਦੀ ਲੋੜ ਨਹੀਂ ਹੈ। ਇਹ ਉਹ ਤਰੀਕਾ ਨਹੀਂ ਹੈ ਜੋ ਇਸਲਾਮ ਸਾਨੂੰ ਸਿਖਾਉਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...