November 11, 2026, 7:41 pm
----------- Advertisement -----------
HomeNewsLatest Newsਚੋਣਾਂ ਨੂੰ ਲੈ ਕੇ ਭੱਖੀ ਸਿਆਸਤ, 3 ਨੂੰ ਰਾਹੁਲ ਤੇ 5 ਨੂੰ...

ਚੋਣਾਂ ਨੂੰ ਲੈ ਕੇ ਭੱਖੀ ਸਿਆਸਤ, 3 ਨੂੰ ਰਾਹੁਲ ਤੇ 5 ਨੂੰ ਮੋਦੀ ਦੀ ਰੈਲੀ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਧਾਨ ਸਭਾ ਲਈ ਭਾਜਪਾ ਦਾ ਚੋਣ ਬਿਗੁਲ ਵਜਾਓਣਗੇ। ਇਸ ਦੇ ਲਈ 5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਇੱਥੇ ਉਹ ਸਭ ਤੋਂ ਪਹਿਲਾਂ ਪੀਜੀਆਈ ਦੇ ਸੈਟੇਲਾਈਟ ਵਿੰਗ ਦਾ ਉਦਘਾਟਨ ਕਰਨਗੇ।


ਭਾਜਪਾ ਨੇ ਰੈਲੀ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਕਮਰ ਕੱਸ ਲਈ ਹੈ। ਇਸ ਦੇ ਲਈ ਮੰਗਲਵਾਰ ਨੂੰ ਜਲੰਧਰ ‘ਚ ਸੂਬਾ ਲੀਡਰਸ਼ਿਪ ਦੀ ਮੀਟਿੰਗ ਬੁਲਾਈ ਗਈ ਹੈ। ਜਿਸ ਵਿੱਚ ਸੂਬਾ ਅਤੇ ਜ਼ਿਲ੍ਹਾ ਇੰਚਾਰਜ, ਜ਼ਿਲ੍ਹਾ ਪ੍ਰਧਾਨ, 2017 ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰ, ਸਾਰੇ ਮੋਰਚਿਆਂ ਦੇ ਸੂਬਾ ਪ੍ਰਧਾਨ ਅਤੇ ਜਨਰਲ ਸਕੱਤਰ, ਲੋਕ ਸਭਾ ਇੰਚਾਰਜ ਅਤੇ ਪ੍ਰਵਾਸੀ ਜ਼ਿਲ੍ਹਾ ਇੰਚਾਰਜਾਂ ਨੂੰ ਬੁਲਾਇਆ ਗਿਆ ਹੈ।
ਪੰਜਾਬ ਵਿੱਚ ਇਸ ਵਾਰ ਭਾਜਪਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲ ਕੇ ਚੋਣ ਲੜ ਰਹੀ ਹੈ। ਫਿਰੋਜ਼ਪੁਰ ‘ਚ ਹੋਣ ਵਾਲੀ ਰੈਲੀ ‘ਚ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਦੇ ਮੰਚ ‘ਤੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਅਕਾਲੀ ਦਲ ਦੇ ਸਾਂਝੇ ਆਗੂ ਸੁਖਦੇਵ ਢੀਂਡਸਾ ਵੀ ਰੈਲੀ ਦਾ ਹਿੱਸਾ ਹੋਣਗੇ। ਭਾਜਪਾ ਪਹਿਲੀ ਵਾਰ ਅਕਾਲੀ ਦਲ ਤੋਂ ਵੱਖ ਹੋ ਕੇ ਚੋਣ ਲੜ ਰਹੀ ਹੈ, ਇਸ ਲਈ ਇੱਥੇ ਭੀੜ ਜੁਟਾਉਣ ਲਈ ਉਨ੍ਹਾਂ ‘ਤੇ ਭਾਰੀ ਦਬਾਅ ਹੋਣਾ ਤੈਅ ਹੈ। ਇਸ ਕਾਰਨ ਸਾਰੇ ਵੱਡੇ ਨੇਤਾਵਾਂ ਨੂੰ ਭੀੜ ਇਕੱਠੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਜਾਵੇਗੀ। ਭਾਜਪਾ ਨੇ ਜਲੰਧਰ ਵਿੱਚ ਸੂਬਾਈ ਚੋਣ ਦਫ਼ਤਰ ਬਣਾਇਆ ਹੈ, ਜਿੱਥੋਂ ਆਪਣੀ ਪੂਰੀ ਰਣਨੀਤੀ ਤਿਆਰ ਕੀਤੀ ਜਾਵੇਗੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪਹਿਲਾਂ ਕਾਂਗਰਸ ਦਾ ਚੋਣ ਪ੍ਰਚਾਰ ਵੀ ਸ਼ੁਰੂ ਹੋ ਜਾਵੇਗਾ। ਇਸ ਦੇ ਲਈ ਰਾਹੁਲ ਗਾਂਧੀ 3 ਜਨਵਰੀ ਨੂੰ ਮੋਗਾ ਪਹੁੰਚਣਗੇ। ਇੱਥੋਂ ਦੇ ਕਿੱਲੀ ਚਹਿਲਾਂ ਵਿੱਚ ਕਾਂਗਰਸ ਦੀ ਵੱਡੀ ਚੋਣ ਰੈਲੀ ਹੋਵੇਗੀ। ਅਕਾਲੀ ਦਲ ਨੇ ਵੀ ਆਪਣੀ ਚੋਣ ਮੁਹਿੰਮ ਮੋਗਾ ਤੋਂ ਹੀ ਸ਼ੁਰੂ ਕਰ ਦਿੱਤੀ ਹੈ। 14 ਦਸੰਬਰ 2021 ਨੂੰ 100 ਸਾਲ ਪੂਰੇ ਹੋਣ ‘ਤੇ ਅਕਾਲੀ ਦਲ ਨੇ ਕਿੱਲੀ ਚਹਿਲਾਂ ‘ਚ ਹੀ ਸ਼ਤਾਬਦੀ ਵਰ੍ਹਾ ਮਨਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...