May 31, 2026, 7:14 pm
----------- Advertisement -----------
HomeNewsLatest Newsਕੌਮੀ ਇੰਨਸਾਫ਼ ਮੋਰਚੇ ਵਿਚ ਕੌਮੀ ਕਿਸਾਨ ਆਗੂ ਰਕੇਸ਼ ਟਿਕੈਤ ਆਪਣੇ ਸਾਥੀਆਂ ਸਮੇਤ...

ਕੌਮੀ ਇੰਨਸਾਫ਼ ਮੋਰਚੇ ਵਿਚ ਕੌਮੀ ਕਿਸਾਨ ਆਗੂ ਰਕੇਸ਼ ਟਿਕੈਤ ਆਪਣੇ ਸਾਥੀਆਂ ਸਮੇਤ ਪਹੁੰਚੇ

Published on

----------- Advertisement -----------

ਚੰਡੀਗੜ੍ਹ, 2 ਫਰਵਰੀ : – ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਲੱਗੇ ਮੋਰਚੇ ਵਿਚ ਅੰਮ੍ਰਿਤ ਵੇਲੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਜਾਣ ਉਪਰੰਤ ਨਿੱਤਨੇਮ ਕੀਤਾ ਗਿਆ ਅਤੇ ਆਸਾ ਕੀ ਵਾਰ ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਦੇ ਰਾਗੀ ਜੱਥੇ ਵਲੋਂ ਕੀਤੀ ਗਈ। ਇਸ ਤੋਂ ਬਾਅਦ ਹਰ ਰੋਜ਼ ਦੀ ਤਰਾਂ ਮੋਰਚੇ ਵਿਚ ਪਹੁੰਚੇ ਵੱਖ ਵੱਖ ਬੁਲਾਰਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਹੋ ਕੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਆਪਣੀ ਭਰਵੀਂ ਹਾਜ਼ਰੀ ਲੁਵਾਈ।

ਅੱਜ ਦੇ ਮੋਰਚੇ ਵਿਚ ਯੂਪੀ ਤੋਂ ਕੌਮੀ ਕਿਸਾਨ ਆਗੂ ਰਕੇਸ਼ ਟਿਕੈਤ ਆਪਣੇ ਸਾਥੀਆਂ ਸਮੇਤ ਪਹੁੰਚੇ ਜਿਨ੍ਹਾਂ ਨੇ ਸੰਗਤ ਨੂੰ ਸੰਬੋਧਨ ਹੋਏ ਅਤੇ ਪ੍ਰੈੱਸ ਨਾਲ ਗੱਲ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਹੋਣੀ ਚਾਹੀਦੀ ਹੈ ਸਮੇਂ ਦੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਦੇਸ਼ ਦੇ ਵੱਖ ਵੱਖ ਸੂਬਿਆਂ ਦੀ ਜ਼ੇਲ੍ਹਾਂ ਵਿਚ ਨਜ਼ਰਬੰਦ ਹਰ ਸਿੱਖ ਨੂੰ ਛੱਡਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਹਮੇਸ਼ਾਂ ਮੋਰਚਿਆਂ ਤੇ ਸੰਘਰਸ਼ਾਂ ਨੂੰ ਤਾਰਪੀਡੋ ਕਰਦੀਆਂ ਹਨ ਤੇ ਇਸ ਮੋਰਚੇ ਦੇ ਪ੍ਰਬੰਧਕਾਂ ਅਤੇ ਸ਼ਮੂਲੀਅਤ ਕਰਨ ਵਾਲੇ ਹਰ ਵਿਅਕਤੀ ਨੂੰ ਸਰਕਾਰੀ ਏਜੰਸੀਆਂ ਅਤੇ ਸ਼ਰਾਰਤੀ ਅਨਸਰਾਂ ਤੋਂ ਬਹੁਤ ਸੁਚੇਤ ਰਹਿਣ ਦੀ ਲੋੜ੍ਹ ਹੈ ਕਿਉਂ ਇਹ ਮੋਰਚਾ ਕਿਸੇ ਇਕ ਫਿਰਕੇ ਦਾ ਨਹੀਂ ਸਗੋਂ ਮਨੁੱਖੀ ਅਧਿਕਾਰਾਂ ਦਾ ਹੈ ਜਿਸ ਵਿਚ ਹਰ ਵਰਗ ਨੂੰ ਆਪਣੀ ਨੈਤਿਕਤਾ ਜਿੰਮੇਵਾਰੀ ਸਮਝਦਿਆਂ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਸਰਕਾਰਾਂ ਨੇ ਇਸ ਮੋਰਚੇ ਦੀ ਚੜ੍ਹਦੀਕਲਾ ਨੂੰ ਵੇਖ ਕੇ ਕੋਈ ਵੀ ਚਾਲ ਚੱਲ ਸਕਦੀ ਹੈ ਖ਼ਾਸ ਕਰ ਹਿੰਦੂ ਸਿੱਖ ਭਾਈਚਾਰੇ ਨੂੰ ਪਾੜਨ ਦੀ ਹਰ ਤਰਾਂ ਦੀ ਮਾੜੀ ਤੋਂ ਮਾੜੀ ਚਾਲ ਚੱਲ ਸਕਦੀ ਹੈ। ਟਿਕੈਤ ਨੇ ਕਿਹਾ ਕਿ ਉਹ ਵੀ ਆਪਣੇ ਤੌਰ ’ਤੇ ਵੀ ਸਰਕਾਰੇ ਦਰਬਾਰੇ ਇਸ ਮਾਮਲੇ ਨੂੰ ਲੈ ਕੇ ਜਾਣਗੇ।

ਅੱਜ ਦੇ ਮੋਰਚੇ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸ੍ਰੀ ਅੰਮ੍ਰਿਤਸਰ ਸਹਿਬ ਦੀ ਰਾਗੀ ਸਭਾ ਦੇ ਮੁੱਖ ਸੇਵਾਦਾਰ ਭਾਈ ਉਂਕਾਰ ਸਿੰਘ ਹਾਜ਼ਰੀ ਨੇ ਆਪਣੇ ਸਾਥੀਆਂ ਸਮੇਤ ਹਾਜ਼ਰੀ ਲਵਾਈ ਅਤੇ ਰਾਗੀ ਸਭਾ ਵੱਲੋਂ ਕੌਮੀ ਇੰਨਸਾਫ਼ ਮੋਰਚੇ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਅਤੇ ਹਰ ਸਮਾਗਮ ਵਾਲੇ ਸਥਾਨ ’ਤੇ ਉਨ੍ਹਾਂ ਦੀ ਰਾਗੀ ਸਭਾ ਵਲੋਂ ਮੋਰਚੇ ਵਿਚ ਪਹੁੰਚਣ ਦੀ ਸੰਗਤ ਨੂੰ ਬੇਨਤੀ ਕੀਤੀ ਜਾਵੇਗੀ। ਭਾਈ ਉਂਕਾਰ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣਾ ਅਤੇ ਕੌਮ ਦੀ ਖਾਤਰ ਜ਼ੇਲ੍ਹਾਂ ’ਚ ਨਜ਼ਰਬੰਦ ਸਿੰਘਾਂ ਦੀ ਰਿਹਾਈ ਕਰਵਾਉਣਾ ਸਾਡਾ ਇਖਲਾਕੀ ਫਰਜ਼ ਹੈ। ਕਿਉਂਕਿ ਇਨ੍ਹਾਂ ਕੌਮੀ ਜੁਝਾਰੂਆਂ ਕਾਰਨ ਹੀ ਪੰਥ ਦਾ ਸਿਰ ਉੱਚਾ ਹੈ ਅਤੇ ਅਸੀਂ ਆਨੰਦ ਮਾਣ ਰਹੇ ਹਾਂ। ਮੋਰਚੇ ਦੇ ਮੰਚ ਦਾ ਮੰਚ ਸੰਚਾਲਨ ਜਸਵਿੰਦਰ ਸਿੰਘ ਰਾਜਪੂਰਾ ਨੇ ਕੀਤਾ। ਜਸਵੀਰ ਸਿੰਘ ਸਕੱਤਰ ਹਰਿਆਣਾ ਗੁ, ਕਮੇਟੀ ਸ਼ਹੀਦ ਭਾਈ ਹਰਮਿੰਦਰ ਸਿੰਘ ਡੱਬਵਾਲੀ ਦੇ ਪਿਤਾ ਭਾਈ ਮਹਿੰਦਰ ਸਿੰਘ ਨੇ ਸਮਰਥਨ ਕੀਤਾ ਅਤੇ ਹਰਿਆਣਾ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਸਰਕਾਰਾਂ ਨੂੰ ਲੰਮੇਂ ਹੱਥੀਂ ਲਿਆ।

ਮੋਰਚੇ ਦੇ ਪ੍ਰਬੰਧਕਾਂ ਵਿਚ ਬਾਪੂ ਗੁਰਚਰਨ ਸਿੰਘ, ਪਾਲ ਸਿੰਘ ਫਰਾਂਸ, ਵਕੀਲ ਅਮਰ ਸਿੰਘ ਚਾਹਲ, ਸੁਰਜੀਤ ਸਿੰਘ, ਦਿਲਸ਼ੇਰ ਸਿੰਘ ਵਕੀਲ, ਗੁਰਸ਼ਰਨ ਸਿੰਘ ਵਕੀਲ, ਬਲਵਿੰਦਰ ਸਿੰਘ, ਜਸਵਿੰਦਰ ਸਿੰਘ ਰਾਜਪੁਰਾ, ਰੁਪਿੰਦਰ ਸਿੰਘ, ਮਾਸਟਰ ਦਵਿੰਦਰ ਸਿੰਘ, ਬਲਬੀਰ ਸਿੰਘ ਹਿਸਾਰ, ਕਿਸਾਨ ਆਗੂ ਰਾਕੇਸ਼ ਟਿਕੈਤ, ਸੰਦੀਪ ਪੰਡੋਰੀ, ਪਰਗਟ ਸਿੰਘ, ਜਸਵੀਰ ਸਿੰਘ ਸਕੱਤਰ ਹਰਿਆਣਾ ਗੁ. ਕਮੇਟੀ, ਭਾਈ ਮਹਿੰਦਰ ਸਿੰਘ ਡੱਬਵਾਲੀ, ਗੁਰਚਰਨ ਸਿੰਘ, ਪੰਜਾਬੀ ਗਾਇਕ ਹਰਫ਼ ਚੀਮਾ, ਸਮਸ਼ੇਰ ਸਿੰਘ ਕਾਂਡਾਂ ਹਰਿਆਣਾ, ਬਲਬੀਰ ਸਿੰਘ ਚੀਮਾ ਪੰਜਾਬ , ਭਾਈ ਪਵਨਦੀਪ ਸਿੰਘ ਨੇ ਹਾਜ਼ਰੀ ਲੁਵਾਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...