November 18, 2026, 9:04 am
----------- Advertisement -----------
HomeNewsLatest Newsਕੁਦਰਤੀ ਖੇਤੀ ਸਮੇਂ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

ਕੁਦਰਤੀ ਖੇਤੀ ਸਮੇਂ ਦੀ ਲੋੜ: ਕੁਲਤਾਰ ਸਿੰਘ ਸੰਧਵਾਂ

Published on

----------- Advertisement -----------
  • ਪੰਜਾਬ ਵਿਧਾਨ ਸਭਾ ਵਿਚ ਸਿਹਤ, ਖੇਤੀ ਤੇ ਵਾਤਾਵਰਣ ਮਾਹਿਰਾਂ ਅਤੇ ਕੁਦਰਤੀ ਖੇਤੀ ਕਰਨ ਵਾਲੇ ਕਿਸਾਨਾਂ ਵਿਚਕਾਰ ਗੰਭੀਰ ਵਿਚਾਰ-ਚਰਚਾ
    ਚੰਡੀਗੜ੍ਹ : – ਪੰਜਾਬ ਵਿਧਾਨ ਸਭਾ ਦੇ ਮੀਟਿੰਗ ਹਾਲ ਵਿਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਪਹਿਲਕਦਮੀ ਨਾਲ ਕਰਵਾਈ ਗਈ ਵਿਚਾਰ-ਚਰਚਾ ਵਿਚ ਕੁਦਰਤੀ ਖੇਤੀ ਕਰਨ ਦੀ ਲੋੜ ਤੇ ਜ਼ੋਰ ਦਿੱਤਾ ਗਿਆ ਹੈ। ਇਸ ਵਿਚਾਰ ਚਰਚਾ ਵਿਚ ਖੇਤੀ ਵਿਰਾਸਤ ਮਿਸ਼ਨ ਦੇ ਉਮਿੰਦਰ ਦੱਤ ਸ਼ਰਮਾ, ਡਾ. ਦਵਿੰਦਰ ਸ਼ਰਮਾ, ਡਾ. ਅਮਰ ਸਿੰਘ ਆਜ਼ਾਦ, ਡਾ. ਖਾਦਰ ਵਲੀ ਤੋਂ ਇਲਾਵਾ ਸਿਹਤ, ਖੇਤੀ ਅਤੇ ਵਾਤਾਵਰਣ ਮਾਹਰਾਂ ਵੱਲੋਂ ਸ਼ਿਰਕਤ ਕੀਤੀ ਗਈ। ਕੁਦਰਤੀ ਖੇਤੀ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੇ ਵੀ ਇਸ ਮੌਕੇ ਆਪਣੇ ਤਜ਼ਰਬੇ ਸਾਂਝੇ ਕੀਤੇ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਖਾਣ-ਪੀਣ ਵਿਚ ਆਏ ਵਿਗਾੜ ਕਰਕੇ ਜਿਸ ਹਿਸਾਬ ਨਾਲ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਦਿਨੋਂ-ਦਿਨ ਵੱਧਦੀਆਂ ਜਾ ਰਹੀਆਂ ਹਨ, ਸਾਨੂੰ ਮੁੜ ਤੋਂ ਆਰਗੈਨਿਕ ਖਾਣੇ ਵੱਲ ਪਰਤਣਾ ਪਵੇਗਾ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ ਲਈ ਕੁਦਰਤੀ ਤੌਰਤੇ ਪੱਕੇ ਫਲ-ਸਬਜ਼ੀਆਂ ਅਤੇ ਮੋਟੇ ਅਨਾਜ ਨੂੰ ਅਪਣਾਉਣਾ ਅੱਜ ਸਮੇਂ ਦੀ ਮੁੱਖ ਲੋੜ ਹੈ।
    ਇਸ ਮੌਕੇ ਮਾਹਿਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੀ ਸਰਕਾਰ ਪੰਜਾਬ ਪ੍ਰਤੀ ਚਿੰਤਤ ਹੈ ਅਤੇ ਉਹ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਸਾਰੇ ਸੁਝਾਅ ਅਮਲ ਵਿਚ ਲਿਆਉਣ ਲਈ ਬੇਨਤੀ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਦੀ ਖੇਤੀਬਾੜੀ ਬਾਰੇ ਬਣੀ ਕਮੇਟੀ ਵੀ ਆਉਣ ਵਾਲੇ ਸਮੇਂ ਵਿਚ ਅਜਿਹੀਆਂ ਵਿਚਾਰ-ਚਰਚਾਵਾਂ ਕਰਵਾਉਣ ਲਈ ਸਰਗਰਮ ਭੂਮਿਕਾ ਅਦਾ ਕਰੇਗੀ।
    ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕੁਲਵੰਤ ਸਿੰਘ ਪੰਡੋਰੀ, ਡਾ. ਅਮਨਦੀਪ ਕੌਰ ਅਰੌੜਾ, ਰਜਿੰਦਰ ਪਾਲ ਕੌਰ ਛੀਨਾ, ਇੰਦਰਜੀਤ ਕੌਰ ਮਾਨ, ਨੀਨਾ ਮਿੱਤਲ, ਅਨਮੋਲ ਗਗਨ ਮਾਨ, ਸੰਤੋਸ਼ ਕਟਾਰੀਆ, ਮਨਵਿੰਦਰ ਸਿੰਘ ਗਿਆਸਪੁਰਾ, ਅਸ਼ੋਕ ਪਰਾਸ਼ਰ ਪੱਪੀ, ਮਦਨ ਲਾਲ ਬੱਗਾ, ਹਰਦੀਪ ਸਿੰਘ ਮੁੰਡੀਆਂ ਅਤੇ ਚੇਤਨ ਸਿੰਘ ਜੌੜੇਮਾਜਰਾ ਹਾਜ਼ਰ ਸਨ। ਇਸ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੀਮਾ ਜੈਨ, ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਖੇਤੀਬਾੜੀ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ, ਪੰਜਾਬ ਫਾਰਮਰ ਕਮਿਸ਼ਨ ਦੇ ਚੇਅਰਮੈਨ ਅਵਤਾਰ ਸਿੰਘ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਆਦਰਸ਼ ਪਾਲ ਵੀ ਹਾਜ਼ਰ ਸਨ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...