May 25, 2026, 6:35 pm
----------- Advertisement -----------
HomeNewsLatest Newsਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਬਿਆਨ ਨੂੰ ਲੈਕੇ ਭੱਖੀ ਸਿਆਸਤ, ਚੀਮਾ ਨੇ...

ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਬਿਆਨ ਨੂੰ ਲੈਕੇ ਭੱਖੀ ਸਿਆਸਤ, ਚੀਮਾ ਨੇ ਕਿਹਾ ਮੁਆਫੀ ਮੰਗੇ ਸਿੱਧੂ

Published on

----------- Advertisement -----------

ਨਵਜੋਤ ਸਿੰਘ ਸਿੱਧੂ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਸਿਆਸਤ ਭੱਖ ਗਈ ਹੈ। ਪੁਲਿਸ ਮੁਲਾਜ਼ਮਾਂ ਦੇ ਬਿਆਨ ਤੋਂ ਬਾਅਦ ਅਕਾਲੀ ਦਲ ਦੇ ਬੁਲਾਰੇ ਡਾ. ਚੀਮਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਡਾ. ਚੀਮਾ ਨੇ ਕਿਹਾ ਕਿ ਸਿੱਧੂ ਆਪਣੇ ਦਿੱਤੇ ਬਿਆਨ ’ਤੇ ਮੁਆਫੀ ਮੰਗੇ ਤਾਂ ਜੋ ਪੁਲਿਸ ਮੁਲਾਜ਼ਮਾਂ ਦਾ ਮਨੋਬਲ ਤੇ ਇੱਜ਼ਤ ਕਾਇਮ ਰਹੇ।ਉਨਾ ਨੇ ਟਵੀਟ ਕਰਕੇ ਕਿਹਾ ਕਿ ‘ਸਿੱਧੂ ਵੱਲੋਂ ਅਫਸਰਾਂ ਖਿਲਾਫ਼ ਲਗਾਤਾਰ ਭੱਦੀ ਸ਼ਬਦਾਵਲੀ ਵਰਤੀ ਜਾ ਰਹੀ ਪਰ ਮੁੱਖ ਮੰਤਰੀ ਚੰਨੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਮੂਕ ਦਰਸ਼ਕ ਬਣ ਕੇ ਬੈਠੇ ਨੇ।’ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੀ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਪੁਲਿਸ ‘ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਲਈ ਪੁਲਿਸ ਮੁਲਾਜ਼ਮਾਂ ਤੋਂ ਸ਼ਰਮਿੰਦਗੀ ਦਾ ਪ੍ਰਗਟਾਵਾ ਕਰਦੇ ਹੋਏ ਮੁਆਫ਼ੀ ਮੰਗੀ ਹੈ।


ਆਪਣੇ ਫੇਸਬੁੱਕ ਪੇਜ ‘ਤੇ ਇੱਕ ਵੀਡੀਓ ਸ਼ੇਅਰ ਕਰਦੇ ਹੋਏ ਸੰਸਦ ਮੈਂਬਰ ਬਿੱਟੂ ਨੇ ਨਵਜੋਤ ਸਿੰਘ ਸਿੱਧੂ ਦਾ ਨਾਂ ਲਏ ਬਿਨਾਂ ਉਨ੍ਹਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਪੰਜਾਬ ਪੁਲਿਸ ਖਿਲਾਫ ਅਜਿਹੀਆਂ ਇਤਰਾਜ਼ਯੋਗ ਟਿੱਪਣੀਆਂ ਨਿੰਦਣਯੋਗ ਹਨ। ਬਿੱਟੂ ਨੇ ਕਿਹਾ ਕਿ ਅੱਤਵਾਦ ਦੇ ਸਮੇਂ ਕੋਈ ਵੀ ਆਪਣੇ ਘਰੋਂ ਬਾਹਰ ਨਹੀਂ ਨਿਕਲਦਾ ਸੀ। ਪਰ ਪੁਲਿਸ ਨੇ ਅੱਤਵਾਦ ਦਾ ਡਟ ਕੇ ਸਾਹਮਣਾ ਕੀਤਾ। ਮੈਂ ਉਨ੍ਹਾਂ ‘ਤੇ ਟਿੱਪਣੀਆਂ ਕਰਨ ਵਾਲੇ ਸਿਆਸੀ ਲੋਕਾਂ ਤੋਂ ਹੈਰਾਨ ਹਾਂ, ਕਿਉਂਕਿ ਅੱਜ ਵੀ ਅਜਿਹੇ ਲੋਕ ਘਰੋਂ ਬਾਹਰ ਨਹੀਂ ਨਿਕਲਦੇ ਜਦੋਂ ਤੱਕ 20-30 ਪੁਲਿਸ ਵਾਲੇ ਉਨ੍ਹਾਂ ਦੇ ਨਾਲ ਨਾ ਹੋਣ।

ਇਹ ਉਹੀ ਪੁਲਿਸ ਵਾਲੇ ਹਨ ਜੋ ਤੁਹਾਡੀ ਸੁਰੱਖਿਆ ਲਈ ਤੁਹਾਡੇ ਨਾਲ ਚੱਲਦੇ ਹਨ। ਤੁਹਾਡੀਆਂ ਬੁਲੇਟ ਪਰੂਫ ਗੱਡੀਆਂ ਦੇ ਅੰਦਰ ਵੀ, ਉਹੀ ਪੁਲਿਸ ਕਰਮਚਾਰੀ ਤੁਹਾਡੀ ਸੁਰੱਖਿਆ ਵਿੱਚ ਤਾਇਨਾਤ ਹਨ ਅਤੇ ਹੋਰ ਗੱਡੀਆਂ ਵਿੱਚ ਤੁਹਾਡੇ ਅੱਗੇ ਪਿੱਛੇ ਨਾਲ ਰਹਿੰਦੇ ਹਨ। ਉਨ੍ਹਾਂ ਲਈ ਅਜਿਹੇ ਸ਼ਬਦਾਂ ਦੀ ਵਰਤੋਂ ਕਰਨਾ ਠੀਕ ਨਹੀਂ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਕੁਝ ਦਿਨ ਪਹਿਲਾਂ ਇੱਕ ਰੈਲੀ ‘ਚ ਪੁਲਿਸ ਨੂੰ ਲੈ ਕੇ ਇੰਤਰਾਜ਼ਯੋਗ ਬਿਆਨ ਦਿੱਤਾ ਸੀ। ਇਸ ‘ਤੇ ਡੀਐਸਪੀ ਨੇ ਕਿਹਾ ਸੀ ਕਿਬੜੀ ਸ਼ਰਮਨਾਕ ਗੱਲ ਹੈ ਕਿ ਇੰਨੇ ਸੀਨੀਅਰ ਲੀਡਰ ਆਪਣੀ ਹੀ ਫੋਰਸ ਬਾਰੇ ਇਸ ਤਰ੍ਹਾਂ ਦੇ ਸ਼ਬਦਾਂ ਦਾ ਇਸਤੇਮਾਲ ਕਰ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...