October 24, 2026, 3:00 pm
----------- Advertisement -----------
HomeNewsLatest Newsਗੁਰਦਾਸਪੁਰ 'ਚ ਕਾਂਗਰਸੀ ਮਹਿਲਾ ਸਰਪੰਚ ਦੇ ਘਰ ਪਹੁੰਚੇ ਨਵਜੋਤ ਸਿੱਧੂ , ਇਕ...

ਗੁਰਦਾਸਪੁਰ ‘ਚ ਕਾਂਗਰਸੀ ਮਹਿਲਾ ਸਰਪੰਚ ਦੇ ਘਰ ਪਹੁੰਚੇ ਨਵਜੋਤ ਸਿੱਧੂ , ਇਕ ਦਿਨ ਪਹਿਲਾਂ ਪਤੀ ਦਾ ਹੋਇਆ ਸੀ ਕਤਲ

Published on

----------- Advertisement -----------

ਗੁਰਦਾਸਪੁਰ : – ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੇ ਸੰਪਰਕ ਵਿੱਚ ਹਨ। ਮੰਗਲਵਾਰ ਨੂੰ ਨਵਜੋਤ ਸਿੰਘ ਸਿੱਧੂ ਗੁਰਦਾਸਪੁਰ ਦੇ ਪਿੰਡ ਫੂਲਦਾ ਪਹੁੰਚੇ। ਕਾਂਗਰਸੀ ਸਰਪੰਚ ਦੇ ਪਤੀ ਸਣੇ ਤਿੰਨ ਹੋਰਾਂ ਦਾ ਕਤਲ ਕਰ ਦਿੱਤਾ ਗਿਆ | ਪਿੰਡ ਪਹੁੰਚ ਕੇ ਸਿੱਧੂ ਨੇ ਮਹਿਲਾ ਸਰਪੰਚ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦਾ ਵਾਅਦਾ ਕੀਤਾ।
ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਪਿਛਲੇ ਕੁਝ ਦਿਨਾਂ ਤੋਂ ਕਾਫੀ ਸਰਗਰਮ ਹਨ। ਸੋਮਵਾਰ ਨੂੰ ਉਹ ਲੁਧਿਆਣਾ ਦੇ ਵਾਰਡ ਪ੍ਰਧਾਨ ਮੰਗਤ ਰਾਮ ਦੇ ਘਰ ਪਹੁੰਚੇ , ਜਿਸ ਦਾ ਕੁਝ ਦਿਨ ਪਹਿਲਾਂ ਘਰ ਦੀ ਛੱਤ ‘ਤੇ ਹੀ ਕਤਲ ਕਰ ਦਿੱਤਾ ਗਿਆ ਸੀ। ਹੁਣ ਉਹ ਮੰਗਲਵਾਰ ਨੂੰ ਗੁਰਦਾਸਪੁਰ ਪੁੱਜੇ, ਜਿੱਥੇ ਉਨ੍ਹਾਂ ਨੇ ਸਿੱਧੇ ਤੌਰ ‘ਤੇ ਕਾਂਗਰਸੀ ਮਹਿਲਾ ਸਰਪੰਚ ਲਵਲੀ ਦੇਵੀ ਨਾਲ ਮੁਲਾਕਾਤ ਕੀਤੀ। ਜ਼ਮੀਨੀ ਵਿਵਾਦ ਕਾਰਨ ਉਸ ਦੇ ਪਤੀ ਅਤੇ ਤਿੰਨ ਹੋਰ ਪਰਿਵਾਰਕ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨਾਲ ਬਟਾਲਾ ਤੋਂ ਅਸ਼ਵਨੀ ਸੇਖੜੀ, ਮਜੀਠਾ ਤੋਂ ਜੱਗਾ ਮਜੀਠੀਆ, ਸੁਨੀਲ ਦੱਤੀ ਆਦਿ ਹਾਜ਼ਰ ਸਨ।
ਮਾਰੇ ਗਏ ਕਾਂਗਰਸੀ ਆਗੂ ਸੁਖਰਾਜ ਸਿੰਘ ਦੀ ਸਰਪੰਚ ਪਤਨੀ ਲਵਲੀ ਦੇਵੀ ਦੀ ਹਾਲਤ ਖਰਾਬ ਹੈ। ਰੋਂਦੇ ਹੋਏ ਉਸ ਨੇ ਆਪਣੇ ਪਤੀ ਨਾਲ ਹੋਈ ਘਟਨਾ ਦੀ ਪੂਰੀ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੁਲਿਸ ‘ਤੇ ਇਹ ਵੀ ਦੋਸ਼ ਲਗਾਇਆ ਕਿ ਘਟਨਾ ਦੇ 24 ਘੰਟੇ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀਆਂ ਨੂੰ ਫੜਿਆ ਨਹੀਂ ਗਿਆ ਹੈ। ਇਸ ਘਟਨਾ ਨੇ ਉਸ ਦਾ ਪੂਰਾ ਪਰਿਵਾਰ ਤਬਾਹ ਕਰ ਦਿੱਤਾ ਹੈ।
ਸਿੱਧੂ ਨੇ ਇਸ ਦੌਰਾਨ ਸਮੂਹ ਪਰਿਵਾਰਕ ਮੈਂਬਰਾਂ ਨੂੰ ਕਾਂਗਰਸ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਉਨ੍ਹਾਂ ਐਸਐਸਪੀ ਗੁਰਦਾਸਪੁਰ ਬਾਰੇ ਵੀ ਪੁੱਛਿਆ ਅਤੇ ਇਸ ਮਾਮਲੇ ਵਿੱਚ ਜਲਦੀ ਹੀ ਉਨ੍ਹਾਂ ਨਾਲ ਸੰਪਰਕ ਕਰਨ ਦੀ ਗੱਲ ਵੀ ਕਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...