ਚੰਡੀਗੜ੍ਹ : – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਦਰਅਸਲ ਅਦਾਲਤ ਨੇ ਪੇਸ਼ੀ ਸਬੰਧੀ ਕੋਈ ਰਾਹਤ ਨਹੀਂ ਦਿੱਤੀ ਹੈ। ਪਟੀਸ਼ਨ ਦਾ ਨਿਪਟਾਰਾ ਕਰਦਿਆਂ ਹਾਈਕੋਰਟ ਨੇ ਕਿਹਾ ਕਿ ਜੇਕਰ ਨਵਜੋਤ ਸਿੱਧੂ ਪੇਸ਼ੀ ‘ਤੇ ਕਿਸੇ ਤਰ੍ਹਾਂ ਦੀ ਰਾਹਤ ਚਾਹੁੰਦੇ ਹਨ ਤਾਂ ਉਹ ਜ਼ਿਲ੍ਹਾ ਅਦਾਲਤ ਲੁਧਿਆਣਾ ਦੇ ਹੁਕਮਾਂ ਨੂੰ ਚੁਣੌਤੀ ਦੇਣ।
ਦੂਜੇ ਪਾਸੇ ਹਾਈਕੋਰਟ ਦੇ ਵਕੀਲ ਮਨਜੀਤ ਸਿੰਘ ਖੇੜਾ ਨੇ ਦੱਸਿਆ ਕਿ ਨਵਜੋਤ ਸਿੱਧੂ ਦਾ ਅੱਜ ਮੈਡੀਕਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਦੀ ਗੱਲ ਆਖਦਿਆਂ ਉਨ੍ਹਾਂ ਨੂੰ 24 ਘੰਟੇ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਕੱਲ੍ਹ ਫਿਰ ਸਿੱਧੂ ਦਾ ਮੈਡੀਕਲ ਕਰਵਾਇਆ ਜਾਵੇਗਾ ਜਿਸ ਤੋਂ ਬਾਅਦ ਫੈਸਲਾ ਕੀਤਾ ਜਾਵੇਗਾ ਕਿ ਉਨ੍ਹਾਂ ਨੇ ਜੇਲ੍ਹ ਤੋਂ ਬਾਹਰ ਜਾਣਾ ਹੈ ਜਾਂ ਨਹੀਂ।
----------- Advertisement -----------
ਨਵਜੋਤ ਸਿੱਧੂ ਨੂੰ ਹਾਈਕੋਰਟ ਤੋਂ ਝਟਕਾ, ਅਦਾਲਤ ਵਲੋਂ ਪੇਸ਼ੀ ਨੂੰ ਲੈ ਕੇ ਨਹੀਂ ਮਿਲੀ ਰਾਹਤ
Published on
----------- Advertisement -----------
----------- Advertisement -----------











