October 17, 2026, 10:38 pm
----------- Advertisement -----------
HomeNewsLatest Newsਨਵਜੋਤ ਸਿੱਧੂ ਤੇ ਕੇਜਰੀਵਾਲ ਦੇ ਫਸੇ ਸਿੰਗ, ਭਗਵੰਤ ਮਾਨ ਨੇ ਵੀ ਮਾਰੀ...

ਨਵਜੋਤ ਸਿੱਧੂ ਤੇ ਕੇਜਰੀਵਾਲ ਦੇ ਫਸੇ ਸਿੰਗ, ਭਗਵੰਤ ਮਾਨ ਨੇ ਵੀ ਮਾਰੀ ਐਂਟਰੀ

Published on

----------- Advertisement -----------

ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵਿਚਾਲੇ ਬਹਿਸ ਦੀ ਚੁਣੌਤੀ ਉੱਪਰ ਮਾਹੌਲ ਗਰਮਾ ਗਿਆ ਹੈ। ਹੁਣ ਇਸ ਮਾਮਲੇ ਵਿੱਚ ਐਂਟਰੀ ਮਾਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਸਿੱਧੂ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਿੱਧੂ ਮੇਰੇ ਨਾਲ ਬਹਿਸ ਤੋਂ ਕਿਉਂ ਭੱਜ ਰਹੇ? ਸਿੱਧੂ ਪਾਜੀ, ਤੁਸੀਂ ਮੇਰੇ ਤੋਂ ਕਿਉਂ ਡਰਦੇ ਹੋ? ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ‘ਆਪ’ ਨੂੰ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਿਆਂ ਸਿੱਧੂ ਨੂੰ ਬਹਿਸ ਲਈ ਸਥਾਨ ਤੇ ਸਮਾਂ ਤੈਅ ਕਰਨ ਲਈ ਕਿਹਾ ਹੈ। ਕੇਜਰੀਵਾਲ ਨੇ ਬਹਿਸ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਨਾਮ ਤੈਅ ਕੀਤਾ ਤੇ ਸਕਾਰਾਤਮਕ ਚਰਚਾ ਦੀ ਉਮੀਦ ਜਤਾਈ ਹੈ।


ਇਸ ਮਗਰੋਂ ਸਿੱਧੂ ਨੇ ਕੇਜਰੀਵਾਲ ਨੂੰ ਜਵਾਬ ਦਿੰਦਿਆ ਕਿਹਾ ਕਿ ਭਗਵੰਤ ਮੁੱਖ ਮੰਤਰੀ ਨਹੀਂ ਹੈ ਜੋ ਬਾਦਲਾਂ ਦੇ ਬਲੈਕਲਿਸਟਡ ਐਮਐਲਏ ਦੀਪ ਮਲਹੋਤਰਾ ਨਾਲ ਮਿਲ ਕੇ ਸ਼ਰਾਬ ਮਾਫੀਆ ਚਲਾ ਰਿਹਾ ਹੈ…ਉਹ ਉਨ੍ਹਾਂ ਵਿੱਚ ਇੱਕ ਨਹੀਂ ਜਿਸ ਨੇ ਦਿੱਲੀ ਵਿੱਚ ਕਾਲੇ ਖੇਤੀ ਕਾਨੂੰਨ ਨੂੰ ਨੋਟੀਫਾਈ ਕੀਤਾ!ਬਾਦਲਾਂ ਦੀਆਂ ਬੱਸਾਂ ਨੂੰ ਦਿੱਲੀ ਏਅਰਪੋਰਟ ਤੱਕ ਦੇ ਮੁਨਾਫ਼ੇ ਵਾਲੇ ਰੂਟਾਂ ‘ਤੇ ਕੌਣ ਇਜਾਜ਼ਤ ਦੇ ਰਿਹਾ ਹੈ। ਆਓ ਮੇਰੇ ਨਾਲ ਬਹਿਸ ਕਰੋ!!

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...