October 17, 2026, 5:14 am
----------- Advertisement -----------
HomeNewsLatest Newsਮੁਫ਼ਤਖੋਰੀ ਦਾ ਪ੍ਰਚਾਰ ਕਰਨ ਵਾਲਾ ਭਾਜਪਾ ਦਾ ਹੀ ਦੂਜਾ ਰੂਪ ਹੈ ਕੇਜਰੀਵਾਲ...

ਮੁਫ਼ਤਖੋਰੀ ਦਾ ਪ੍ਰਚਾਰ ਕਰਨ ਵਾਲਾ ਭਾਜਪਾ ਦਾ ਹੀ ਦੂਜਾ ਰੂਪ ਹੈ ਕੇਜਰੀਵਾਲ : ਨਵਜੋਤ ਸਿੱਧੂ

Published on

----------- Advertisement -----------

ਸਾਹਨੇਵਾਲ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਝੂਠ ਅਤੇ ਪਾਖੰਡ ਦਾ ਪਰਦਾਫਾਸ਼ ਕਰਦਿਆਂ ਦਾਅਵਾ ਕੀਤਾ ਕਿ ਦੋਵੇਂ ਪਾੜੋ ਅਤੇ ਰਾਜ ਕਰੋ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ। 2020 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵੇਲੇ, ਭਾਜਪਾ ਅਤੇ ਕੇਜਰੀਵਾਲ ਨੇ ਆਪੋ-ਆਪਣੇ ਰਾਜਨੀਤਿਕ ਲਾਭਾਂ ਲਈ ਦਿੱਲੀ ਵਿੱਚ ਮਿਲੀਭੁਗਤ ਨਾਲ ਰਾਜ ਵੱਲੋਂ ਸਹਿ ਪ੍ਰਾਪਤ ਹਿੰਸਾ ਨੂੰ ਜਾਰੀ ਰੱਖਿਆ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਕੇਜਰੀਵਾਲ ਮੁਫ਼ਤਖੋਰੀ ਦਾ ਪ੍ਰਚਾਰ ਕਰਨ ਵਾਲਾ ਭਾਜਪਾ ਦਾ ਹੀ ਦੂਜਾ ਰੂਪ ਹੈ।
ਆਰਥਿਕਤਾ ਦੇ ਨਿਯਮ ਧਿਆਨ ’ਚ ਰੱਖੇ ਬਿਨਾਂ ਮੌਜੂਦਾ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਲੋਕਾਂ ਨਾਲ ਬੇਬੁਨਿਆਦ ਅਤੇ ਖੋਖਲੇ ਵਾਅਦੇ ਕੀਤੇ ਕਿ ਜੇਕਰ ਭਾਜਪਾ ਸੱਤਾ ਵਿੱਚ ਆਈ ਤਾਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਜਾਵੇਗੀ। ਉਂਝ ਪੰਜਾਬ ਸੂਬੇ ਦੀ ਹਕੀਕਤ ਇਹ ਹੈ ਕਿ ਕਿਸਾਨਾਂ ਦੀ ਅਸਲ ਆਮਦਨ ਦਾ ਵੀ ਕੇਂਦਰ ਸਰਕਾਰ ਵੱਲੋਂ ਅੱਜ ਤੱਕ ਕਿਸਾਨਾਂ ਨੂੰ ਕੋਈ ਲਾਭ ਨਹੀਂ ਦਿੱਤਾ ਗਿਆ। ‘ਆਪ’ ਅਤੇ ਭਾਜਪਾ ਦੁਆਰਾ ਖੇਡੀ ਗਈ ਇਸ ਗੰਦੀ ਰਾਜਨੀਤੀ ਦੇ ਮੱਦੇਨਜ਼ਰ, ਪੰਜਾਬ ਕਾਂਗਰਸ ਪ੍ਰਧਾਨ ਨੇ ਵਾਅਦਾ ਕੀਤਾ ਕਿ ਉਹ ਐਮ.ਐਸ.ਪੀ ਨੂੰ ਪੰਜਾਬ ਦੇ ਲੋਕਾਂ ਦਾ ਕਾਨੂੰਨੀ ਹੱਕ ਬਣਾਉਣ ਲਈ ਆਪਣੇ ਆਖਰੀ ਸਾਹ ਤੱਕ ਲੜਨਗੇ। ਜਦ ਉਨ੍ਹਾਂ ਕਿਹਾ ਕਿ ‘ਪੰਜਾਬ ਮਾਡਲ’ ਇਹ ਯਕੀਨੀ ਬਣਾਏਗਾ ਕਿ ਕਿਸਾਨਾਂ ਨੂੰ ਮੰਡੀ ਤੱਕ ਸਮੇਂ ਸਿਰ ਪਹੁੰਚ ਅਤੇ ਉਨ੍ਹਾਂ ਦੇ ਖੇਤੀ ਉਤਪਾਦਾਂ ਦੀ ਅਸਲ ਕੀਮਤ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲ ਸਕੇ ਤਾਂ ਲੋਕਾਂ ਨੇ ਖੁਸ਼ੀ ਵਿਚ ਨਾਅਰੇ ਲਗਾ ਕੇ ਹੁੰਗਾਰਾ ਭਰਿਆ।
ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਵਿਕਾਸ ਪ੍ਰੋਗਰਾਮਾਂ ਦੀ ਕੁਸ਼ਲਤਾ ਅਤੇ ਡਿਲੀਵਰੀ ਪ੍ਰਣਾਲੀਆਂ ਦੇ ਵਿਕਾਸ ਲਈ ਗ੍ਰਾਮ ਪੰਚਾਇਤਾਂ ਦਾ ਵਿਕੇਂਦਰੀਕਰਨ ਕੀਤਾ ਜਾਵੇਗਾ। ਪਰ ਪੰਚਾਇਤਾਂ ਨੂੰ ਅਸਲ ਖੁਦਮੁਖ਼ਤਿਆਰੀ ਵਿੱਤੀ ਸਰੋਤਾਂ ਤੋਂ ਬਿਨਾਂ ਨਹੀਂ ਮਿਲੇਗੀ। ਅੱਜ ਗ੍ਰਾਮ ਸਭਾ ਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਲਈ ਸੁਤੰਤਰ ਟੈਕਸ ਵਸੂਲੀ ਅਤੇ ਫ਼ੈਸਲੇ ਲੈਣ ਦੀ ਸ਼ਕਤੀ ਦੀ ਲੋੜ ਹੈ।
ਜੂਨ 2022 ਤੋਂ ਜੀ.ਐਸ.ਟੀ ਮੁਆਵਜ਼ੇ ਨੂੰ ਖਤਮ ਕਰਨ ਦਾ ਮੁੱਦਾ ਚੁੱਕਦਿਆਂ ਸਿੱਧੂ ਨੇ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਨੂੰ ਕਰਜ਼ੇ ਦੇ ਜਾਲ ਵਿੱਚ ਫਸਾਉਣਾ ਚਾਹੁੰਦੀ ਹੈ। ਪਿਛਲੇ ਤਿੰਨ ਸਾਲਾਂ ਤੋਂ ਭਾਜਪਾ ਜੀ.ਐਸ.ਟੀ ਮੁਆਵਜ਼ਾ ਜਾਰੀ ਨਹੀਂ ਕਰ ਰਹੀ ਹੈ ਅਤੇ 1838 ਕਰੋੜ ਦਾ ਬਕਾਇਆ ਕੇਂਦਰ ਸਰਕਾਰ ਕੋਲ ਅਜੇ ਵੀ ਜਮ੍ਹਾਂ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮੁਆਵਜ਼ਾ ਪੰਜਾਬੀ ਲੋਕਾਂ ਦਾ ਕਾਨੂੰਨੀ ਹੱਕ ਹੈ ਅਤੇ ਕੇਂਦਰ ਸਰਕਾਰ ਨੂੰ ਇਸਨੂੰ ਤੁਰੰਤ ਜਾਰੀ ਕਰਨਾ ਚਾਹੀਦਾ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਇੱਕ ਅਜਿਹੇ ਆਗੂ ਦੀ ਤਲਾਸ਼ ਹੈ ਜੋ ਉਨ੍ਹਾਂ ਨੂੰ ਉਮੀਦ ਅਤੇ ਠੋਸ ਰੋਡ ਮੈਪ ਦਿਖਾਵੇ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ‘ਪੰਜਾਬ ਮਾਡਲ’ ਹੀ ਇਸ ਦਾ ਜਵਾਬ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...