September 18, 2026, 3:42 pm
----------- Advertisement -----------
HomeNewsAutomobilesਛੋਟੇ ਵਪਾਰੀਆਂ ਲਈ ਨਵਾਂ ਇਲੈਕਟ੍ਰਿਕ ਮਾਈਕ੍ਰੋ ਪੋਡ, ਜਾਣੋ ਇਸਦੀ ਕੀਮਤ ਅਤੇ ਵਿਸ਼ੇਸ਼ਤਾਵਾਂ

ਛੋਟੇ ਵਪਾਰੀਆਂ ਲਈ ਨਵਾਂ ਇਲੈਕਟ੍ਰਿਕ ਮਾਈਕ੍ਰੋ ਪੋਡ, ਜਾਣੋ ਇਸਦੀ ਕੀਮਤ ਅਤੇ ਵਿਸ਼ੇਸ਼ਤਾਵਾਂ

Published on

----------- Advertisement -----------

ਭਾਰਤੀ ਇਲੈਕਟ੍ਰਿਕ ਵਾਹਨ ਨਿਰਮਾਤਾ Zen ਮੋਬਿਲਿਟੀ ਦੁਆਰਾ ਲਾਈਟਵੇਟ ਇਲੈਕਟ੍ਰਿਕ ਮਾਈਕ੍ਰੋ ਪੋਡ ਨੂੰ ਭਾਰਤੀ ਬਾਜ਼ਾਰ ‘ਚ ਲਾਂਚ ਕੀਤਾ ਗਿਆ ਹੈ। ਇਸ ਖਬਰ ‘ਚ ਅਸੀਂ ਤੁਹਾਨੂੰ ਦੱਸ ਰਹੇ ਹਾਂ ਕਿ ਇਸ ਮਾਈਕ੍ਰੋ ਪੋਡ ਦੇ ਫੀਚਰਸ ਕੀ ਹਨ। ਇਸ ਦੇ ਨਾਲ ਹੀ ਇਸ ਦੀ ਕੀਮਤ ਅਤੇ ਹੋਰ ਜਾਣਕਾਰੀ ਵੀ ਦਿੱਤੀ ਜਾ ਰਹੀ ਹੈ। Zen ਮੋਬਿਲਿਟੀ ਦੁਆਰਾ ਭਾਰਤੀ ਬਾਜ਼ਾਰ ਵਿੱਚ ਇੱਕ ਨਵਾਂ ਇਲੈਕਟ੍ਰਿਕ ਮਾਈਕ੍ਰੋ ਪੋਡ ਲਾਂਚ ਕੀਤਾ ਗਿਆ ਹੈ। ਇਹ ਇੱਕ ਪਰਪਜ਼ ਬਿਲਡ ਕਾਰਗੋ ਥ੍ਰੀ ਵ੍ਹੀਲਰ ਲਾਈਟ ਇਲੈਕਟ੍ਰਿਕ ਵਹੀਕਲ ਹੈ। ਕੰਪਨੀ ਨੇ ਇਸ ਨੂੰ ਦੋ ਵੇਰੀਐਂਟ ‘ਚ ਉਪਲੱਬਧ ਕਰਵਾਇਆ ਹੈ।

ਕੰਪਨੀ ਦੇ ਅਨੁਸਾਰ, ਇਸਦੀ ਸਭ ਤੋਂ ਵੱਡੀ ਖਾਸੀਅਤ ਇਸਦੀ ਕੈਰਿੰਗ ਸਮਰੱਥਾ ਅਤੇ ਰੇਂਜ ਹੈ। ਇਹ 150 ਕਿਲੋਗ੍ਰਾਮ ਕਾਰਗੋ ਨੂੰ ਚੁੱਕ ਸਕਦਾ ਹੈ ਅਤੇ ਪੂਰੇ ਚਾਰਜ ‘ਤੇ 120 ਕਿਲੋਮੀਟਰ ਤੱਕ ਦੀ ਰੇਂਜ ਰੱਖਦਾ ਹੈ। ਨਾਲ ਹੀ ਇਸ ਨੂੰ ਚਾਰਜ ਕਰਨ ‘ਚ ਡੇਢ ਤੋਂ ਦੋ ਘੰਟੇ ਦਾ ਸਮਾਂ ਲੱਗਦਾ ਹੈ। ਇਸ ਤੋਂ ਇਲਾਵਾ ਇਸ ‘ਚ ਵਾਹਨ ਟਰੈਕਿੰਗ, ਚਾਰਜਿੰਗ ਡਿਟੇਲ, ਜੀਓਫੈਂਸਿੰਗ ਅਤੇ ਰਿਮੋਟ ਲਾਕ ਵਰਗੀ ਸੁਰੱਖਿਆ ਵੀ ਦਿੱਤੀ ਗਈ ਹੈ। ਭਾਰਤ ਵਿੱਚ ਬਹੁਤ ਸਾਰੇ ਵਪਾਰੀ ਆਪਣੇ ਮਾਲ ਦੀ ਡਿਲਿਵਰੀ ਦੀ ਪੇਸ਼ਕਸ਼ ਕਰਦੇ ਹਨ, ਉਨ੍ਹਾਂ ਲਈ ਇਹ ਬਹੁਤ ਲਾਭਦਾਇਕ ਹੋ ਸਕਦਾ ਹੈ। ਕੰਪਨੀ ਮੁਤਾਬਕ ਪੂਰੀ ਤਰ੍ਹਾਂ ਚਾਰਜ ਹੋਣ ਲਈ ਇਹ ਸਿਰਫ ਚਾਰ ਯੂਨਿਟ ਬਿਜਲੀ ਦੀ ਖਪਤ ਕਰਦੀ ਹੈ। ਅਜਿਹੀ ਸਥਿਤੀ ਵਿੱਚ, ਇਸਦੀ ਚੱਲਣ ਵਾਲੀ ਲਾਗਤ ਕਾਫ਼ੀ ਘੱਟ ਜਾਂਦੀ ਹੈ, ਜਿਸ ਕਾਰਨ ਮਾਲ ਦੀ ਡਿਲਿਵਰੀ ਦੀ ਲਾਗਤ ਘੱਟ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...