September 6, 2026, 11:09 pm
----------- Advertisement -----------
HomeNewsLatest News31 ਜਨਵਰੀ ਤੱਕ ਬਣਾਈ ਜਾ ਸਕਦੀ ਹੈ ਨਵੀਂ ਵੋਟ- ਜ਼ਿਲ੍ਹਾ ਚੋਣ ਅਫ਼ਸਰ...

31 ਜਨਵਰੀ ਤੱਕ ਬਣਾਈ ਜਾ ਸਕਦੀ ਹੈ ਨਵੀਂ ਵੋਟ- ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਰੀਦਕੋਟ

Published on

----------- Advertisement -----------

ਫਰੀਦਕੋਟ , 15 ਜਨਵਰੀ 2022 – ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਫਰੀਦਕੋਟ  ਸ. ਹਰਬੀਰ ਸਿੰਘ  ਆਈ. ਏ.,ਐਸ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਐਲਾਨ ਭਾਰਤੀ ਚੋਣ ਕਮਿਸ਼ਨਰ ਵੱਲੋਂ ਕੀਤਾ ਜਾ ਚੁੱਕਾ ਹੈ। ਇਹ ਚੋਣਾਂ 14 ਫਰਵਰੀ, 2022 ਨੂੰ ਹੋਣ ਜਾ ਰਹੀਆਂ ਹਨ।  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਹੜੇ ਵੀ ਨਾਗਰਿਕ 1 ਜਨਵਰੀ, 2022 ਤੱਕ 18 ਸਾਲ ਜਾਂ ਇਸਤੋਂ ਉਪਰਲੀ ਉਮਰ ਦੇ ਹਨ ਅਤੇ ਉਨ੍ਹਾਂ ਦੀ ਵੋਟ ਹਾਲੇ ਤੱਕ ਨਹੀਂ ਬਣੀ ਉਹ ਹਾਲੇ ਵੀ ਆਪਣੀ ਵੋਟ ਬਣਾ ਸਕਦੇ ਹਨ। 31 ਜਨਵਰੀ, 2022 ਤੱਕ ਨਵੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ। ਨਵੀਂ ਵੋਟ ਬਣਾਉਣ ਲਈ ਯੋਗ ਉਮੀਦਵਾਰ ਆਪਣੇ ਬੂਥ ਲੈਵਲ ਅਫ਼ਸਰ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਜਾਂ ਜ਼ਿਲ੍ਹਾ ਚੋਣ ਅਫ਼ਸਰ ਕੋਲ ਫਾਰਮ ਭਰ ਕੇ ਦੇ ਸਕਦੇ ਹਨ। 


ਇਸ ਤੋਂ ਇਲਾਵਾ ਨਵੀਂ ਵੋਟ ਆਨਲਾਈਨ ਵੀ ਬਣਾਈ ਜਾ ਸਕਦੀ ਹੈ। ਆਨਲਾਈਨ ਵੋਟ ਬਣਾਉਣ ਲਈ www.voterportal.eci.gov.in   ਉੱਪਰ ਵਿਜ਼ਟ ਕੀਤਾ ਜਾ ਸਕਦਾ ਹੈ ਜਾਂ ਵੋਟਰ ਹੈਲਪਲਾਈਨ ਮੋਬਾਇਲ ਐਪ ਜਰੀਏ ਵੀ ਐਪਲੀਕੇਸ਼ਨ ਦਿੱਤੀ ਜਾ ਸਕਦੀ ਹੈ। ਚੋਣਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਵੀ ਡਾਇਲ ਕੀਤਾ ਜਾ ਸਕਦਾ ਹੈ। 
ਉਨ੍ਹਾਂ ਅੱਗੇ ਦੱਸਿਆ ਕਿ ਸਾਨੂੰ ਸਭ ਨੂੰ ਪਤਾ ਹੀ ਹੈ ਕਿ ਪੰਜਾਬ ਵਿੱਚ ਚੋਣ ਜਾਬਤਾ ਲਾਗੂ ਹੋ ਚੁੱਕਾ ਹੈ। ਚੋਣ ਜਾਬਤੇ ਅਤੇ ਚੋਣ ਖਰਚ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਸੀ ਵਿਜਲ ਐਪ ਜਰੀਏ ਸਿਰਫ਼ ਕੁਝ ਹੀ ਕਲਿੱਕਾਂ ਨਾਲ ਦਿੱਤੀ ਜਾ ਸਕਦੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...