April 18, 2026, 2:11 am
----------- Advertisement -----------
HomeNewsLatest Newsਨਿਊਜ਼ੀਲੈਂਡ ਸਰਕਾਰ ਨੇ 5 ਤੋਂ 11 ਸਾਲ ਦੇ ਬੱਚਿਆਂ ਲਈ ਟੀਕਾਕਰਨ ਦੀ...

ਨਿਊਜ਼ੀਲੈਂਡ ਸਰਕਾਰ ਨੇ 5 ਤੋਂ 11 ਸਾਲ ਦੇ ਬੱਚਿਆਂ ਲਈ ਟੀਕਾਕਰਨ ਦੀ ਬਣਾਈ ਯੋਜਨਾ

Published on

----------- Advertisement -----------

ਨਿਊਜ਼ੀਲੈਂਡ ਸਰਕਾਰ ਨੇ ਸੁਰੱਖਿਆ ਦੇ ਤਹਿਤ ਬੱਚਿਆਂ ਦੇ ਟੀਕਾਕਰਨ ਦੀ ਯੋਜਨਾ ਬਣਾਈ ਹੈ। ਇਸ ਦੇ ਤਹਿਤ ਸਰਕਾਰ ਨੇ ਪੰਜ ਤੋਂ 11 ਸਾਲ ਦੇ ਬੱਚਿਆਂ ਦੇ ਮਾਪਿਆਂ ਅਤੇ ਦੇਖਭਾਲ ਕਰਨ ਵਾਲਿਆਂ ਨੂੰ ਆਪਣੇ ਬੱਚਿਆਂ ਨੂੰ ਕੋਵਿਡ ਟੀਕਾ ਲਗਵਾ ਕੇ ਉਹਨਾਂ ਨੂੰ ਸੁਰੱਖਿਅਤ ਰੱਖਣ ਦੀ ਅਪੀਲ ਕੀਤੀ ਹੈ, ਜਿਸ ਦੀ ਸ਼ੁਰੂਆਤ ਅਗਲੇ ਸਾਲ ਜਨਵਰੀ ਦੇ ਅੱਧ ਤੋਂ ਹੋਵੇਗੀ। ਕੋਵਿਡ-19 ਪ੍ਰਤੀਕਿਰਿਆ ਮੰਤਰੀ ਕ੍ਰਿਸ ਹਿਪਕਿਨਜ਼ ਨੇ ਕਿਹਾ ਕਿ ਕੈਬਨਿਟ ਨੇ ਪੰਜ ਤੋਂ 11 ਸਾਲ ਦੀ ਉਮਰ ਦੇ ਬੱਚਿਆਂ ਨੂੰ ਟੀਕਾਕਰਨ ਕਰਨ ਲਈ ਮੇਡਸੇਫ ਦੀ ਮਨਜ਼ੂਰੀ ਪਿੱਛੇ ਤਕਨੀਕੀ ਸਲਾਹਕਾਰ ਸਮੂਹ ਦੀ ਸਲਾਹ ਨਾਲ ਸਹਿਮਤੀ ਪ੍ਰਗਟਾਈ ਹੈ।


ਹਿਪਕਿਨਜ਼ ਨੇ ਕਿਹਾ ਕਿ ਸਰਕਾਰ ਦਾ ਮੁੱਖ ਫੋਕਸ ਨਿਊਜ਼ੀਲੈਂਡ ਦੇ ਸਾਰੇ ਨਾਗਰਿਕਾਂ ਨੂੰ ਕੋਵਿਡ-19 ਮਹਾਮਾਰੀ ਤੋਂ ਸੁਰੱਖਿਅਤ ਰੱਖਣਾ ਹੈ। ਸਿਹਤ ਮੰਤਰਾਲੇ ਮੁਤਾਬਕ ਬੱਚਿਆਂ ਦਾ ਟੀਕਾਕਰਨ ਪ੍ਰੋਗਰਾਮ 17 ਜਨਵਰੀ 2022 ਤੋਂ ਸ਼ੁਰੂ ਕੀਤਾ ਜਾਵੇਗਾ। ਦੇਸ਼ ਭਰ ਵਿੱਚ ਪੰਜ ਤੋਂ 11 ਸਾਲ ਦੀ ਉਮਰ ਦੇ ਲਗਭਗ 476,000 ਬੱਚੇ ਹਨ। 17 ਜਨਵਰੀ ਨੂੰ ਬੱਚਿਆਂ ਨੂੰ ਪਹਿਲੀ ਖੁਰਾਕ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਦੂਸਰੀ ਖੁਰਾਕ ਅੱਠ ਹਫ਼ਤਿਆਂ ਦੇ ਅੰਤਰਾਲ ਬਾਅਦ ਦਿੱਤੀ ਜਾਵੇਗੀ।


ਨਿਊਜ਼ੀਲੈਂਡ ਸਰਕਾਰ ਨੇ ਜ਼ੋਰ ਦੇ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਟੀਕਾਕਰਨ ਕਰਨ ਦੀ ਸਲਾਹ ਦਿੱਤੀ ਹੈ। ਮੰਤਰੀ ਨੇ ਕਿਹਾ ਕਿ ਹਾਲ ਹੀ ਵਿੱਚ ਕੋਰੋਨਾ ਦੇ ਪ੍ਰਸਾਰ ਵਿੱਚ 24 ਫੀਸਦੀ ਮਾਮਲਿਆਂ ਵਿਚ 11 ਸਾਲ ਜਾਂ ਇਸ ਤੋਂ ਘੱਟ ਉਮਰ ਦੇ ਬੱਚੇ ਸੰਕਰਮਿਤ ਪਾਏ ਗਏ। ਸਰਕਾਰ ਆਪਣੀ ਪੂਰੀ ਕੋਸ਼ਿਸ਼ ਨਾਲ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਟੀਕਾਕਰਨ ਕਰਨ ਲਈ ਉਤਸ਼ਾਹਿਤ ਕਰ ਰਹੀ ਹੈ ਪਰ ਮੈਂ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਇਹ ਪੂਰੀ ਤਰ੍ਹਾਂ ਮਾਪਿਆਂ ਦੀ ਇੱਛਾ ‘ਤੇ ਨਿਰਭਰ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਨਾਟਕ ‘ਚ ਨਵਾਂ ਨਿਯਮ: ਔਰਤਾਂ ਲਈ ਪੀਰੀਅਡ ਦੌਰਾਨ ਇੱਕ ਦਿਨ ਦੀ ਛੁੱਟੀ ਲਾਜ਼ਮੀ

ਕਰਨਾਟਕ ਹਾਈ ਕੋਰਟ ਨੇ ਇਕ ਅਹਿਮ ਟਿੱਪਣੀ ਕਰਦਿਆਂ ਕਿਹਾ ਹੈ ਕਿ ਮਹਿਲਾਵਾਂ ਦੀ ਮਾਸਿਕ...

ਸੀਬੀਆਈ ਕੋਰਟ ਦਾ ਐਕਸ਼ਨ: ਨਾਮਧਾਰੀ ਆਗੂ ਦਿਲੀਪ ਸਿੰਘ ਘੋਸ਼ਿਤ ਭਗੌੜਾ

  ਸਾਲ 2015 ਦੇ ਚਰਚਿਤ ਕਾਰ ਬੰਬ ਧਮਾਕੇ ਦੇ ਸੀ.ਬੀ.ਆਈ ਬਨਾਮ ਜਗਮੋਹਨ ਸਿੰਘ ਆਦਿ ਕੇਸ...

ਪੰਜਾਬ ਵਿਚ ਗਰਮੀ ਨੇ ਕੱਢੇ ਵੱਟ, ਪਾਰਾ ਪਹੁੰਚਿਆਂ 40 ਡਿਗਰੀ ਤੋਂ ਪਾਰ

ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ...

ਬੇਅਦਬੀ ਵਿਰੁੱਧ ਬਿੱਲ ਅੱਗੇ ਵਧਿਆ: ਰਾਜਪਾਲ ਕੋਲ ਦਸਤਖਤ ਲਈ ਭੇਜਿਆ, CM ਮਾਨ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਵਿੱਚ ਬੇਅਦਬੀ ਮਾਮਲਿਆਂ ‘ਤੇ ਸਖ਼ਤ ਕਦਮ ਵੱਲ ਇੱਕ ਹੋਰ ਪੜਾਅ ਤੈਅ ਕਰਦਿਆਂ...

ਲੁਧਿਆਣਾ ‘ਚ ਸਵੇਰੇ-ਸਵੇਰੇ ਹੰਗਾਮਾ: ਸੰਜੀਵ ਅਰੋੜਾ ਦੇ ਘਰ ED ਦੀ ਰੇਡ

ਲੁਧਿਆਣਾ: ਪੰਜਾਬ ਦੀ ਸਿਆਸਤ ਵਿੱਚ ਹਲਚਲ ਮਚਾਉਂਦਿਆਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕੈਬਨਿਟ ਮੰਤਰੀ ਸੰਜੀਵ...

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ

*ਬਟਾਲਾ, 16 ਅਪ੍ਰੈਲ 2026*:ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ...

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

*ਚੰਡੀਗੜ੍ਹ, 16 ਅਪ੍ਰੈਲ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਾਂਸਦ ਮਾਲਵਿੰਦਰ ਕੰਗ ਨੇ ਸੰਸਦ ਵਿੱਚ ਮਹਿਲਾ ਰਾਖਵੇਂਕਰਨ ਅਤੇ ਹੱਦਬੰਦੀ ਦੇ ਮੁੱਦੇ ‘ਤੇ ਮਜ਼ਬੂਤੀ ਨਾਲ ਪਾਰਟੀ ਦਾ ਪੱਖ ਰੱਖਿਆ

ਨਵੀਂ ਦਿੱਲੀ/ਚੰਡੀਗੜ੍ਹ, 16 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ...