June 8, 2026, 8:00 am
----------- Advertisement -----------
HomeNewsLatest News17 ਮਿੰਟ ਲਈ ਰੁਕੀ ਨਵਜੰਮੇ ਬੱਚੇ ਦੀ ਧੜਕਣ, ਫਿਰ ਡਾਕਟਰਾਂ ਨੇ ਕੀਤਾ...

17 ਮਿੰਟ ਲਈ ਰੁਕੀ ਨਵਜੰਮੇ ਬੱਚੇ ਦੀ ਧੜਕਣ, ਫਿਰ ਡਾਕਟਰਾਂ ਨੇ ਕੀਤਾ ਚਮਤਕਾਰ!

Published on

----------- Advertisement -----------

ਇੱਕ ਕਹਾਵਤ ਹੈ ਕਿ ਜਾਕੋ ਰਾਖੇ ਸਾਈਆਂ, ਮਾਰ ਸਕੇ ਨ ਕੋਈ। ਅਜਿਹੀ ਘਟਨਾ ਬ੍ਰਿਟੇਨ ਤੋਂ ਸਾਹਮਣੇ ਆਈ ਹੈ ਜਿਥੇ ਕੁਝ ਡਾਕਟਰਾਂ ਨੇ ਇਕ ਅਜਿਹੇ ਬੱਚੇ ਦੀ ਜਾਨ ਬਚਾਈ ਜਿਸ ਦੀ ਪੈਦਾ ਹੁੰਦਿਆਂ ਹੀ 17 ਮਿੰਟ ਲਈ ਧੜਕਣ ਰੁਕ ਗਈ ਸੀ। ਇਹ ਬੱਚਾ ਸਮੇਂ ਤੋਂ ਪਹਿਲਾਂ ਪੈਦਾ ਹੋਇਆ ਸੀ। ਹਾਲਾਂਕਿ ਬੱਚੇ ਨੂੰ ਕਰੀਬ ਤਿੰਨ ਮਹੀਨੇ ਹਸਪਤਾਲ ‘ਚ ਰਹਿਣਾ ਪਿਆ।

ਇਕ ਰਿਪੋਰਟ ਮੁਤਾਬਕ ਬੱਚੇ ਦਾ ਜਨਮ ਗਰਭ ਅਵਸਥਾ ਦੇ 26 ਹਫਤਿਆਂ ਬਾਅਦ ਹੀ ਹੋ ਗਿਆ ਸੀ ਅਤੇ ਜਦੋਂ ਬੱਚੇ ਦਾ ਜਨਮ ਹੋਇਆ ਤਾਂ ਉਸ ਦੀ ਧੜਕਣ ਬੰਦ ਹੋ ਗਈ ਸੀ। ਸਰਜਰੀ ਰਾਹੀਂ ਜਨਮੇ ਇਸ ਸਮੇਂ ਤੋਂ ਪਹਿਲਾਂ ਪੈਦਾ ਹੋਏ ਬੱਚੇ ਦਾ ਸਾਹ 17 ਮਿੰਟ ਲਈ ਬੰਦ ਹੋ ਗਿਆ। ਕੁਝ ਡਾਕਟਰਾਂ ਨੇ ਵੀ ਆਸ ਛੱਡ ਦਿੱਤੀ ਸੀ ਤੇ ਪਰਿਵਾਰਕ ਮੈਂਬਰਾਂ ਦਾ ਬੁਰਾ ਹਾਲ ਸੀ। ਪਰ ਇਸ ਦੌਰਾਨ ਇਸਨੂੰ ਹਸਪਤਾਲ ਦੀ ਲੈਬ ਵਿੱਚ ਲਿਜਾਇਆ ਗਿਆ ਜਿੱਥੇ ਸਿਰਫ ਸਮੇਂ ਤੋਂ ਪਹਿਲਾਂ ਪੈਦਾ ਹੋਏ ਬੱਚਿਆਂ ਨੂੰ ਰੱਖਿਆ ਜਾਂਦਾ ਹੈ। ਜਦੋਂ ਡਾਕਟਰਾਂ ਨੇ ਉਨ੍ਹਾਂ ਨੂੰ ਉੱਥੇ ਲਿਜਾ ਕੇ ਇਲਾਜ ਸ਼ੁਰੂ ਕੀਤਾ ਤਾਂ ਚਮਤਕਾਰ ਹੋ ਗਿਆ। ਇਸ ਬੱਚੇ ਨੇ ਸਾਹ ਲੈਣੇ ਸ਼ੁਰੂ ਕਰ ਦਿੱਤੇ। ਬੱਚੇ ਨੂੰ ਹਸਪਤਾਲ ‘ਚ ਹੀ ਰੱਖਿਆ ਗਿਆ। ਹੁਣ ਇਹ ਬੱਚਾ ਤਿੰਨ ਮਹੀਨੇ ਬਾਅਦ ਠੀਕ ਹੋ ਕੇ ਘਰ ਪਰਤ ਆਇਆ ਹੈ।
ਰਿਪੋਰਟ ਮੁਤਾਬਕ ਜਨਮ ਸਮੇਂ ਬੱਚੇ ਦਾ ਭਾਰ 750 ਗ੍ਰਾਮ ਸੀ। 17 ਮਿੰਟ ਤੱਕ ਉਸ ਦਾ ਸਾਹ ਰੁਕ ਗਿਆ ਸੀ। ਇਸ ਤੋਂ ਬਾਅਦ ਉਸ ਨੇ ਸਾਹ ਲੈਣਾ ਸ਼ੁਰੂ ਕਰ ਦਿੱਤਾ। ਉਸ ਨੂੰ ਜਿਉਂਦਾ ਰੱਖਣ ਲਈ ਖੂਨ ਚੜ੍ਹਾਇਆ ਗਿਆ। ਸਕੈਨ ਤੋਂ ਪਤਾ ਲੱਗਾ ਕਿ ਉਸ ਦੇ ਦਿਮਾਗ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਇਸ ਤੋਂ ਬਾਅਦ 112 ਦਿਨ ਹਸਪਤਾਲ ‘ਚ ਰਹਿਣ ਤੋਂ ਬਾਅਦ ਉਹ ਆਕਸੀਜਨ ‘ਤੇ ਘਰ ਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...