ਨਵੀਂ ਦਿੱਲੀ : -ਭਾਜਪਾ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਚੋਣਾਂ ਤੋਂ ਬਾਅਦ ਕੋਈ ਗਠਜੋੜ ਨਹੀਂ ਹੋਵੇਗਾ। ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ, "ਉਹ ਗਠਜੋੜ ਇੱਕ ਮਾੜਾ ਵਿਆਹ ਸੀ, ਅਕਾਲੀ ਦਲ ਨਾਲੋਂ ਵੱਖ ਹੋਣਾ ਚੰਗਾ ਸੀ।" ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਭਾਰਤੀ ਜਨਤਾ ਪਾਰਟੀ ਦੇ ਆਧਾਰ ਦਾ ਵਿਸਥਾਰ ਨਹੀਂ ਹੋਣ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀਆਂ ਨੇ ਭਾਜਪਾ ਵਿੱਚੋਂ ਕਿਸੇ ਸਿੱਖ ਆਗੂ ਨੂੰ ਵੀ ਉੱਭਰਨ ਨਹੀਂ ਦਿੱਤਾ। ਉਹ ਅੱਜ ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਮੰਚ 'ਤੇ ਆਲ ਇੰਡੀਆ ਜਨਰਲ ਸਕੱਤਰ ਦੁਸ਼ਯੰਤ ਗੌਤਮ ਅਤੇ ਭਾਜਪਾ ਦੀ ਸੂਬਾ ਇਕਾਈ ਦੇ ਮੁੱਖ ਬੁਲਾਰੇ ਅਨਿਲ ਸਰੀਨ ਵੀ ਮੌਜੂਦ ਸਨ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ’ਤੇ ਈਡੀ ਵੱਲੋਂ ਛਾਪੇਮਾਰੀ ਕਰਨ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਚੋਣਾਂ ਦਾ ਮਤਲਬ ਇਹ ਨਹੀਂ ਕਿ ਕਿਸੇ ਵੀ ਗਲਤ ਕੰਮ ਦੀ ਇਜਾਜ਼ਤ ਦਿੱਤੀ ਜਾਵੇ। ਅਸੀਂ ਬਦਲੇ ਦੀ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੇ।
----------- Advertisement -----------
ਅਕਾਲੀ ਦਲ ਨਾਲ ਚੋਣਾਂ ਤੋਂ ਬਾਅਦ ਕੋਈ ਗਠਜੋੜ ਨਹੀਂ : ਭਾਜਪਾ
Published on
----------- Advertisement -----------
----------- Advertisement -----------












