June 28, 2026, 6:28 am
----------- Advertisement -----------
HomeNewsLatest Newsਏ.ਜੀ. ਸਿੱਧੂ ਖ਼ਿਲਾਫ਼ ਐਸ.ਸੀ. ਐਕਟ ਤਹਿਤ ਪਰਚਾ ਨਾ ਦਰਜ ਕਰਨਾ ਪੰਜਾਬ ਸਰਕਾਰ...

ਏ.ਜੀ. ਸਿੱਧੂ ਖ਼ਿਲਾਫ਼ ਐਸ.ਸੀ. ਐਕਟ ਤਹਿਤ ਪਰਚਾ ਨਾ ਦਰਜ ਕਰਨਾ ਪੰਜਾਬ ਸਰਕਾਰ ਦਾ ਦਲਿਤ ਵਿਰੋਧੀ ਚੇਹਰਾ ਬੇਨਕਾਬ

Published on

----------- Advertisement -----------

ਚੰਡੀਗੜ/ਜਲੰਧਰ, 26 ਜੁਲਾਈ : – ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਪ੍ਰੈੱਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਹਟਾਉਣ ਦਾ ਸਵਾਗਤ ਤਾਂ ਹੈ, ਪ੍ਰੰਤੂ ਐਡਵੋਕੇਟ ਸਿੱਧੂ ਵਲੋਂ ਹਾਈਕੋਰਟ ਵਿੱਚ ਦਾਖ਼ਲ ਪਟੀਸ਼ਨ ਵਿਚ ਦਲਿਤ ਸਮਾਜ ਨੂੰ ਆ-ਕਾਰਜਕੁਸ਼ਲ ਦੱਸਣ ਖ਼ਿਲਾਫ਼ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਅਤਿਆਚਾਰ ਰੋਕੂ ਐਕਟ 1989 ਤਹਿਤ ਕੋਈ ਵੀ ਕੇਸ ਦਰਜ ਨਾ ਕਰਨਾ, ਦਲਿਤ ਵਿਰੋਧੀ ਕਾਰਵਾਈ ਹੈ। ਆਮ ਆਦਮੀ ਪਾਰਟੀ ਆਪਣੀ ਸਰਕਾਰ ਦੇ ਚਾਰ ਮਹੀਨਿਆਂ ਦੌਰਾਨ ਲਗਾਤਾਰ ਦਲਿਤ ਵਿਰੋਧੀ ਫੈਂਸਲੇ ਲੈ ਰਹੀ ਹੈ ਜਿਸ ਨਾਲ ਪੰਜਾਬ ਸਰਕਾਰ ਦਾ ਦਲਿਤ ਵਿਰੋਧੀ ਚੇਹਰਾ ਬੇਨਕਾਬ ਹੋਇਆ ਹੈ। ਸ ਗੜ੍ਹੀ ਨੇ ਕਿਹਾ ਕਿ ਅਨਮੋਲ ਰਤਨ ਸਿੱਧੂ ਦਾ ਅਸਤੀਫ਼ਾ ਬਹੁਜਨ ਸਮਾਜ ਦੇ ਲੋਕਾਂ ਦੀ ਜਿੱਤ ਹੈ। ਬਹੁਜਨ ਸਮਾਜ ਪਾਰਟੀ ਨੇ ਅਨਮੋਲ ਰਤਨ ਸਿੱਧੂ ਖ਼ਿਲਾਫ਼ 14 ਜੁਲਾਈ ਨੂੰ ਦਲਿਤ ਵਰਗ ਲਈ ਜਾਤੀਵਾਦੀ ਸੋਚ ਰੱਖਣ ਖ਼ਿਲਾਫ਼ ਸੜਕ ਤੇ ਉੱਤਰਕੇ ਸਾਰੇ ਪੰਜਾਬ ਦੇ 23 ਜਿਲ੍ਹਾ ਹੈੱਡ-ਕੁਆਰਟਰ ਤੇ ਜੋਰਦਾਰ ਪ੍ਰਦਰਸ਼ਨ ਕੀਤੇ ਸਨ ਅਤੇ ਕਾਰਵਾਈ ਹਿਤ ਗਵਰਨਰ ਨੂੰ ਮੈਮੋਰੰਡਮ ਦਿੱਤੇ ਸਨ। ਇਸਦੇ ਨਾਲ ਹੀ ਬਸਪਾ ਨੇ 26 ਜੁਲਾਈ ਤਕ ਦਾ ਅਲਟੀਮੇਟਮ ਸਰਕਾਰ ਨੂੰ ਦਿੱਤਾ ਸੀ, ਜਿਸ ਸਬੰਧੀ 27 ਜੁਲਾਈ ਨੂੰ ਬਸਪਾ ਦੀ ਸੂਬਾ ਮੀਟਿੰਗ ਬੁਲਾਈ ਜਾ ਚੁੱਕੀ ਹੈ। ਸਿਰਫ 10 ਦਿਨਾਂ ਦੇ ਦਬਾਅ ਹੇਠ ਅਨਮੋਲ ਰਤਨ ਸਿੱਧੂ ਅਤੇ ਪੰਜਾਬ ਸਰਕਾਰ ਮੈਦਾਨ ਛੱਡਕੇ ਭੱਜ ਚੁੱਕੀ ਹੈ, ਪ੍ਰੰਤੂ ਬਸਪਾ ਐਸ.ਸੀ. ਐਕਟ ਦਾ ਪਰਚਾ ਦਰਜ਼ ਹੋਣ ਤੱਕ ਪੰਜਾਬ ਸਰਕਾਰ ਅੱਗੇ ਇਹ ਮਾਮਲਾ ਉਠਾਉਂਦੀ ਰਹੇਗੀ। ਬਸਪਾ ਨੇ ਸਰਕਾਰ ਅੱਗੇ 178 ਲਾਅ ਅਫਸਰਾਂ ਦੀਆਂ ਪੋਸਟਾਂ ਅਤੇ ਹੋਰ ਠੇਕੇ ਤੇ ਭਾਰਤੀ ਵਿਚ ਵੀ ਰਾਖਵਾਂਕਰਨ ਲਾਗੂ ਕਰਨ ਦੀ ਅਪੀਲ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...