September 9, 2026, 10:25 am
----------- Advertisement -----------
HomeNewsLatest Newsਐਸਸੀ, ਐਸਟੀ ਅਤੇ ਗਰੀਬ ਤਬਕੇ ਲਈ ਆਮ ਬਜਟ ਬਹੁਤ ਨਿਰਾਸ਼ਾਜਨਕ : ਹਰਪਾਲ...

ਐਸਸੀ, ਐਸਟੀ ਅਤੇ ਗਰੀਬ ਤਬਕੇ ਲਈ ਆਮ ਬਜਟ ਬਹੁਤ ਨਿਰਾਸ਼ਾਜਨਕ : ਹਰਪਾਲ ਚੀਮਾ

Published on

----------- Advertisement -----------

ਚੰਡੀਗੜ੍ਹ : – ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਬਜਟ ਵਿੱਚ ਗਰੀਬ ਅਤੇ ਪਛੜੇ ਵਰਗਾਂ ਸਮੇਤ ਤਮਾਮ ਵਰਗ ਦੇ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਸਰਕਾਰ ਦੇ ਇਸ ਬਜਟ ਨੂੰ ਬੇਹੱਦ ਨਿਰਾਸ਼ਾਜਨਕ ਦੱਸਦਿਆਂ ਚੀਮਾ ਨੇ ਕਿਹਾ ਕਿ ਇਸ ਬਜਟ ਨੇ ਜਿੱਥੇ ਮੱਧ ਵਰਗ ਨੂੰ ਨਿਰਾਸ਼ ਕੀਤਾ ਹੈ, ਉੱਥੇ ਹੀ ਨੌਜਵਾਨਾਂ, ਕਿਸਾਨਾਂ ਅਤੇ ਨੌਕਰੀਪੇਸ਼ਾ ਲੋਕਾਂ ਦਾ ਵੀ ਧਿਆਨ ਨਹੀਂ ਰੱਖਿਆ ਗਿਆ। ਇਸ ਨਾਲ ਆਰਥਿਕ ਤ੍ਰਾਸਦੀ ਵਧੇਗੀ ਅਤੇ ਆਮ ਆਦਮੀ ਹਾਸ਼ੀਏ ‘ਤੇ ਆ ਜਾਵੇਗਾ।

ਚੀਮਾ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਕਾਰਨ ਲੱਖਾਂ ਨੌਜਵਾਨ ਬੇਰੁਜ਼ਗਾਰ ਹੋ ਗਏ, ਲੋਕ ਅਜੇ ਵੀ ਮਹਾਂਮਾਰੀ ਤੋਂ ਉਭਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਬਜਟ ਤੋਂ ਬਹੁਤ ਕਾਫੀ ਉਮੀਦਾਂ ਸਨ, ਪਰ ਕੇਂਦਰ ਦੀ ਮੋਦੀ ਸਰਕਾਰ ਦਾ ਇਹ ਬਜਟ ਜਨਤਾ ਦੀ ਕਸੌਟੀ ‘ਤੇ ਪੂਰੀ ਤਰ੍ਹਾਂ ਫੇਲ ਸਾਬਤ ਹੋਇਆ ਹੈ।

ਕਿਸਾਨਾਂ ਦੀ ਗੱਲ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਅਤੇ ਕਿਸਾਨਾਂ ਲਈ ਕੋਈ ਵਿਸ਼ੇਸ਼ ਪੈਕੇਜ ਦਾ ਐਲਾਨ ਨਾ ਕਰਕੇ ਇੱਕ ਵਾਰ ਫਿਰ ਆਪਣੀ ਕਿਸਾਨ ਵਿਰੋਧੀ ਸੋਚ ਦਾ ਸਬੂਤ ਦਿੱਤਾ ਹੈ। ‘ਆਪ’ ਆਗੂ ਨੇ ਕਿਹਾ ਕਿ ਮਨਰੇਗਾ ਦੀ ਵੰਡ ਵਿੱਚ 25 ਫੀਸਦੀ ਦੀ ਕਟੌਤੀ ਭਾਜਪਾ ਸਰਕਾਰ ਦੀ ਗਰੀਬਾਂ ਪ੍ਰਤੀ ਅਸੰਵੇਦਨਸ਼ੀਲਤਾ ਦਾ ਸਬੂਤ ਹੈ। ਦੇਸ਼ ਵਿੱਚ ਬੇਰੁਜ਼ਗਾਰੀ ਦੀ ਦਰ ਸਿਖਰਾਂ ‘ਤੇ ਹੈ, ਸੈਂਕੜੇ ਲੋਕ ਆਪਣੀਆਂ ਨੌਕਰੀਆਂ ਗੁਆ ਚੁੱਕੇ ਹਨ, ਗਰੀਬ ਹੋਰ ਗਰੀਬ ਹੋ ਰਿਹਾ ਹੈ, ਪਰ ਭਾਜਪਾ ਸਰਕਾਰ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਆਪਣੇ ਅਮੀਰ ਕਾਰਪੋਰੇਟ ਘਰਾਣਿਆਂ ‘ਤੇ ਮਿਹਰਬਾਨ ਹੈ। ਮੋਦੀ ਸਰਕਾਰ ਦੇ ਬਜਟ ਦਾ ਮਕਸਦ ਸਿਰਫ਼ ਤੇ ਸਿਰਫ਼ ਸਰਮਾਏਦਾਰਾਂ ਨੂੰ ਲਾਭ ਦੇਣਾ ਹੈ।

ਚੀਮਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਕਿਸਾਨ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੈਅ ਕਰਨ ਦੀ ਮੰਗ ਕਰ ਰਹੇ ਸਨ ਪਰ ਸਰਕਾਰ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ। ਇਸ ਦੇ ਉਲਟ ਭਾਜਪਾ ਦੀ ਸੱਤਾ ਵਾਲੀ ਕੇਂਦਰ ਸਰਕਾਰ ਨੇ ਕੁੱਲ ਬਜਟ ਵਿੱਚ ਖੇਤੀ ਨਾਲ ਸਬੰਧਤ ਕਿਸਾਨਾਂ ਦੇ ਹਿੱਸੇਦਾਰੀ ਵਿੱਚ ਵੱਡੀ ਕਟੌਤੀ ਕਰ ਦਿੱਤੀ।

ਆਪ ਨੇਤਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸਮਾਜ ਦੇ ਹਰ ਵਰਗ ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਰਿਕਾਰਡ ਉੱਚੀ ਮਹਿੰਗਾਈ ਦਰ ਨੂੰ ਕਾਬੂ ਕਰਨ ਲਈ ਜਨਤਕ ਖੇਤਰ ਨੂੰ ਮਜ਼ਬੂਤ ​​ਕਰਨ ਦੀ ਬਜਾਏ ਇੱਕ ਵਾਰ ਫਿਰ ਪੂੰਜੀਪਤੀਆਂ ਦਾ ਸਾਥ ਦਿੱਤਾ ਹੈ। ਚੀਮਾ ਨੇ ਕਿਹਾ ਕਿ ਮਹਿੰਗਾਈ ਦਰ ‘ਤੇ ਕਾਬੂ ਪਾਉਣ ਲਈ ਸਰਕਾਰੀ ਵਿਭਾਗ ਸਭ ਤੋਂ ਮਹੱਤਵਪੂਰਨ ਹਨ, ਪਰ ਮੰਦਭਾਗੀ ਗੱਲ ਹੈ ਕਿ ਮੋਦੀ ਸਰਕਾਰ ਸਾਰੇ ਪ੍ਰਮੁੱਖ ਵਿਭਾਗਾਂ ਦਾ ਨਿੱਜੀਕਰਨ ਕਰ ਰਹੀ ਹੈ।

ਹਰਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਇਸ ਬੇਰੁਖ਼ੀ ਨੇ ਨਾ ਕੇਵਲ ਕਿਸਾਨਾਂ ਸਗੋਂ ਹਰ ਵਰਗ ਦੇ ਲੋਕਾਂ ਨੂੰ ਨਿਰਾਸ਼ ਕੀਤਾ ਹੈ। ਆਮ ਲੋਕਾਂ ਦੇ ਨਜ਼ਰੀਏ ਤੋਂ ਸਰਕਾਰ ਦਾ ਇਹ ਬਜਟ ਇੱਕ ਵੱਡੀ ਨਿਰਾਸ਼ਾ ਵਾਲਾ ਹੈ, ਕਿਉਂਕਿ ਇਸ ਬਜਟ ਨਾਲ ਮਹਿੰਗਾਈ ਹੋਰ ਵਧੇਗੀ ਅਤੇ ਗਰੀਬ ਹੋਰ ਗਰੀਬ ਹੋ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...