September 3, 2026, 1:58 am
----------- Advertisement -----------
HomeNewsLatest Newsਐਨ.ਆਰ.ਆਈਜ਼. ਦੀ ਸਹੂਲਤ ਲਈ ਹਰ ਜ਼ਿਲ੍ਹੇ ’ਚ ਲਗਾਏ ਜਾਣਗੇ ਨੋਡਲ ਅਫ਼ਸਰ: ਕੁਲਦੀਪ...

ਐਨ.ਆਰ.ਆਈਜ਼. ਦੀ ਸਹੂਲਤ ਲਈ ਹਰ ਜ਼ਿਲ੍ਹੇ ’ਚ ਲਗਾਏ ਜਾਣਗੇ ਨੋਡਲ ਅਫ਼ਸਰ: ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਨਾਲ ਸਬੰਧਤ ਕੇਸਾਂ ਦੇ ਸਮਾਂਬੱਧ ਨਿਬੇੜੇ ਲਈ ਅੰਮਿ੍ਤਸਰ, ਪਟਿਆਲਾ, ਲੁਧਿਆਣਾ ਤੇ ਬਠਿੰਡਾ ਜ਼ਿਲ੍ਹੇ ਵਿੱਚ ਸਥਾਪਿਤ ਕੀਤੀਆਂ ਜਾਣਗੀਆਂ ਸਪੈਸ਼ਲ ਅਦਾਲਤਾਂ: ਐਨ.ਆਰ.ਆਈ. ਮਾਮਲੇ ਮੰਤਰੀ

ਚੰਡੀਗੜ੍ਹ : – ਐਨ.ਆਰ.ਆਈ. ਮਾਮਲੇ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਦੱਸਿਆ ਕਿ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ’ਚ ਨੋਡਲ ਅਫ਼ਸਰ ਲਗਾਏ ਜਾਣਗੇ ਜੋ ਨਿੱਜੀ ਤੌਰ ’ਤੇ ਐਨ.ਆਰ.ਆਈਜ਼. ਦੀ ਸਹੂਲਤ ਲਈ ਪ੍ਰਸ਼ਾਸਨ ਨਾਲ ਤਾਲਮੇਲ ਕਰਨਗੇ। ਪਰਵਾਸੀ ਭਾਰਤੀ ਮਾਮਲੇ ਵਿਭਾਗ ਦੇ ਅਧਿਕਾਰੀਆਂ ਤੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰਾਂ ਨਾਲ ਇੱਕ ਅਹਿਮ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਨੋਡਲ ਅਫ਼ਸਰਾਂ ਦੀ ਤਾਇਨਾਤੀ ਪੂਰੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਅਤੇ ਸਬੰਧਤ ਡਿਪਟੀ ਕਮਿਸ਼ਨਰਾਂ ਵੱਲੋਂ ਨਿਯਮਤ ਤੌਰ ’ਤੇ ਨੋਡਲ ਅਫ਼ਸਰਾਂ ਦੀ ਕਾਰਗੁਜ਼ਾਰੀ ਬਾਰੇ ਰੀਵਿਊ ਮੀਟਿੰਗ ਕਰਨਗੇ। ਸ. ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਦੇਸਾਂ ’ਚ ਵਸਦੇ ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਪੂਰੀ ਸੰਜੀਦਗੀ ਨਾਲ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਵੱਲੋਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਨੂੰ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ।

ਸ. ਧਾਲੀਵਾਲ ਨੇ ਕਿਹਾ ਕਿ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਨਾਲ ਸਬੰਧਤ ਕੇਸਾਂ ਦੇ ਸਮਾਂਬੱਧ ਨਬੇੜੇ ਲਈ ਅੰਮਿ੍ਰਤਸਰ, ਪਟਿਆਲਾ, ਲੁਧਿਆਣਾ ਤੇ ਬਠਿੰਡਾ ਵਿਖੇ ਸਪੈਸ਼ਲ ਅਦਾਲਤਾਂ ਸਥਾਪਿਤ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਇਸ ਸਬੰਧੀ ਕਾਰਵਾਈ ਸ਼ੁਰੂ ਕਰਨ ਲਈ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਜਾ ਚੁੱਕੀ ਹੈ ਅਤੇ ਜਲਦ ਤੋਂ ਜਲਦ ਇਸ ਸਬੰਧੀ ਜ਼ਮੀਨੀ ਪੱਧਰ ’ਤੇ ਕਾਰਵਾਈ ਸ਼ੁਰੂ ਕਰਵਾ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਨੋਡਲ ਅਫ਼ਸਰਾਂ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਵਿਦੇਸ਼ਾਂ ’ਚ ਵਸਦੇ ਪੰਜਾਬੀਆਂ ਦੀਆਂ ਕੇਂਦਰ ਸਰਕਾਰ ਤੇ ਅੰਬੈਸੀ ਨਾਲ ਸਬੰਧਤ ਮੁਸ਼ਕਿਲਾਂ ਦੇ ਹੱਲ ਲਈ ਵੀ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨਾਂ ਕਿਹਾ ਕਿ ਲੋੜ ਪੈਣ ’ਤੇ ਉਹ ਖੁਦ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ ਤਾਂ ਜੋ ਐਨ.ਆਰ.ਆਈਜ਼. ਨੂੰ ਆਪਣੇ ਦੇਸ਼ ਪਰਤਣ ਮੌਕੇ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਇਸਦੇ ਨਾਲ ਹੀ ਵੱਖ-ਵੱਖ ਖੇਤਰਾਂ ’ਚ ਨਾਮਣਾ ਖੱਟਣ ਵਾਲੇ ਐਨ.ਆਰ.ਆਈਜ਼ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ ਵੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਵਿਦੇਸ਼ਾਂ ’ਚ ਵਸਦੇ ਸਾਰੇ ਪੰਜਾਬੀਆਂ ਦਾ ਪਿੰਡ ਵਾਇਜ਼ ਵੇਰਵਾ ਇਕੱਠਾ ਕਰਨ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇਗਾ।

ਸ. ਕੁਲਦੀਪ ਸਿੰਘ ਧਾਲੀਵਾਲ ਨੇ ਸਮੂਹ ਐਨ.ਆਰ.ਆਈਜ਼. ਨੂੰ ਵੀ ਸੱਦਾ ਦਿੱਤਾ ਕਿ ਆਪੋ-ਆਪਣੇ ਜੱਦੀ ਪਿੰਡਾਂ ’ਚ ਸਮਾਜਿਕ ਤੇ ਟਿਕਾਊ ਵਿਕਾਸ ਲਈ ਅੱਗੇ ਆਉਣ ਤਾਂ ਜੋ ਸੂਬੇ ’ਚ ਲੋੜੀਂਦੇ ਸੁਧਾਰਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਉਨਾਂ ਇਹ ਵੀ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੇ ਪਾਰਦਰਸ਼ੀ ਢੰਗ ਨਾਲ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਵਾਹ ਲਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...