August 5, 2026, 9:01 pm
----------- Advertisement -----------
HomeNewsAutomobilesਇੰਡੀਅਨ ਰੇਲਵੇ ਦੀ ਪੁਰਾਣੀ ਟਿਕਟ ਵਾਇਰਲ, ਸਿਰਫ ਇੰਨੇ ਰੁਪਏ 'ਚ ਲੋਕ ਪਾਕਿਸਤਾਨ...

ਇੰਡੀਅਨ ਰੇਲਵੇ ਦੀ ਪੁਰਾਣੀ ਟਿਕਟ ਵਾਇਰਲ, ਸਿਰਫ ਇੰਨੇ ਰੁਪਏ ‘ਚ ਲੋਕ ਪਾਕਿਸਤਾਨ ਤੋਂ ਆਉਂਦੇ ਸਨ ਭਾਰਤ

Published on

----------- Advertisement -----------

ਕੀ ਤੁਸੀਂ ਕਦੇ ਸੋਚਿਆ ਹੈ ਕਿ ਜਦੋਂ ਭਾਰਤ ਆਜ਼ਾਦ ਹੋਇਆ ਤਾਂ ਰੇਲ ਟਿਕਟ ਦੀਆਂ ਕੀਮਤਾਂ ਕੀ ਸਨ? ਹਾਲ ਹੀ ‘ਚ ਇਕ ਅਜਿਹੀ ਟਿਕਟ ਵਾਇਰਲ ਹੋਈ, ਜਿਸ ਤੋਂ ਪਤਾ ਲੱਗਦਾ ਹੈ ਕਿ ਪਾਕਿਸਤਾਨ ਤੋਂ ਲੋਕ ਕਿੰਨੇ ਰੁਪਏ ‘ਚ ਭਾਰਤ ਆਉਂਦੇ ਸਨ। ਦਰਅਸਲ, ਇਸ ਟਿਕਟ ਨੂੰ ਇੱਕ ਉਪਭੋਗਤਾ ਨੇ ਫੇਸਬੁੱਕ ‘ਤੇ ਸਾਂਝਾ ਕੀਤਾ ਹੈ। ਇਹ ਟਿਕਟ ਭਾਰਤ ਦੀ ਆਜ਼ਾਦੀ ਤੋਂ ਤੁਰੰਤ ਬਾਅਦ ਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਰੇਲ ਟਿਕਟ 17 ਸਤੰਬਰ 1947 ਨੂੰ ਖਰੀਦੀ ਗਈ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਉਸ ਸਮੇਂ ਕੋਈ ਡਿਜੀਟਾਈਜ਼ੇਸ਼ਨ ਨਹੀਂ ਸੀ ਅਤੇ ਟਿਕਟ ‘ਤੇ ਮੋਹਰ ਪੈੱਨ ਨਾਲ ਹੱਥ ਨਾਲ ਲਿਖੀ ਜਾਂਦੀ ਸੀ।
ਟਿਕਟ ਵਿੱਚ ਇਹ ਵੀ ਲਿਖਿਆ ਹੈ ਕਿ ਇਹ ਏਸੀ-3 ਕੋਚ ਦੀ ਹੈ। ਇਹ ਟਿਕਟ ਰਾਵਲਪਿੰਡੀ ਤੋਂ ਅੰਮ੍ਰਿਤਸਰ ਆਉਣ ਵਾਲੀ ਟਰੇਨ ਦੀ ਹੈ। ਇਸ ‘ਚ 9 ਲੋਕਾਂ ਦਾ ਕਿਰਾਇਆ ਸਿਰਫ 36 ਰੁਪਏ ਦਿਖਾਈ ਦੇ ਰਿਹਾ ਹੈ। ਇਸ ਦਾ ਮਤਲਬ ਹੈ ਕਿ 9 ਲੋਕ ਪਾਕਿਸਤਾਨ ਦੇ ਰਾਵਲਪਿੰਡੀ ਤੋਂ ਭਾਰਤ ਦੇ ਅੰਮ੍ਰਿਤਸਰ ਤੱਕ ਸਿਰਫ ਇੰਨੇ ਪੈਸਾ ‘ਚ ਹੀ ਪਹੁੰਚਦੇ ਸਨ। ਇਸ ਹਿਸਾਬ ਨਾਲ ਇਕ ਵਿਅਕਤੀ ਦਾ ਕਿਰਾਇਆ ਚਾਰ ਰੁਪਏ ਹੁੰਦਾ ਸੀ।
ਇਹ ਟਿਕਟ 17 ਸਤੰਬਰ 1947 ਦੀ ਹੈ, ਇਸ ਲਈ ਇਸ ਨੂੰ ਦੇਖ ਕੇ ਲੋਕ ਅੰਦਾਜ਼ਾ ਲਗਾ ਰਹੇ ਹਨ ਕਿ ਇੱਕ ਪੂਰਾ ਪਰਿਵਾਰ ਪਾਕਿਸਤਾਨ ਤੋਂ ਭਾਰਤ ਆਇਆ ਹੋਵੇਗਾ। ਦੱਸ ਦੇਈਏ ਕਿ ਰਾਵਲਪਿੰਡੀ ਤੋਂ ਅੰਮ੍ਰਿਤਸਰ ਦੀ ਦੂਰੀ ਕਰੀਬ 245 ਕਿਲੋਮੀਟਰ ਹੈ। ਜਿਵੇਂ ਹੀ ਇਹ ਟਿਕਟ ਫੇਸਬੁੱਕ ‘ਤੇ ਸ਼ੇਅਰ ਹੋਈ ਤਾਂ ਲੋਕਾਂ ਨੇ ਪ੍ਰਤੀਕਿਰਿਆਵਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...