September 7, 2026, 12:14 am
----------- Advertisement -----------
HomeNewsLatest Newsਜਾਣੋ ਅਮਰੀਕਾ ਵੱਲੋਂ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ...

ਜਾਣੋ ਅਮਰੀਕਾ ਵੱਲੋਂ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਜਾਰੀ ਕੀਤੇ ਨਵੇਂ ਨਿਰਦੇਸ਼

Published on

----------- Advertisement -----------

ਕੋਰੋਨਾ ਵਾਇਰਸ ਦੇ ਨਵੇਂ ਰੂਪ ‘ਓਮੀਕਰੋਨ’ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਅਮਰੀਕਾ ਨੇ ਭਾਰਤ ਸਮੇਤ ਹੋਰ ਦੇਸ਼ਾਂ ਤੋਂ ਇੱਥੇ ਆਉਣ ਵਾਲੇ ਸਾਰੇ ਯਾਤਰੀਆਂ ਲਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਇਸ ਮੁਤਾਬਕ ਕੋਵਿਡ-19 ਦੀ ‘ਨੈਗੇਟਿਵ’ ਟੈਸਟ ਰਿਪੋਰਟ ਲਿਆਉਣ ਅਤੇ ਇਨਫੈਕਸ਼ਨ ਤੋਂ ਉਭਰਨ ਦਾ ਸਬੂਤ ਲਿਆਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਹ ਨਵਾਂ ਨਿਯਮ 6 ਦਸੰਬਰ ਤੋਂ ਲਾਗੂ ਹੈ । ਸਿਹਤ ਅਤੇ ਮਨੁੱਖੀ ਸੇਵਾਵਾਂ ਵਿਭਾਗ ਦੇ ਅਧੀਨ ਆਉਣ ਵਾਲੇ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਨੇ ਇਹ ਜਾਣਕਾਰੀ ਦਿੱਤੀ।

ਭਾਰਤ ਸਰਕਾਰ ਦੇ ਅਧਿਕਾਰੀਆਂ ਨੇ ਇੱਥੇ ਭਾਰਤੀ-ਅਮਰੀਕੀ ਭਾਈਚਾਰੇ ਦੇ ਨੇਤਾਵਾਂ ਨੂੰ ਸੂਚਿਤ ਕੀਤਾ,”ਇਹ ਸੋਧਿਆ ਆਦੇਸ਼ ਸੰਯੁਕਤ ਰਾਜ ਅਮਰੀਕਾ ਦੀ ਯਾਤਰਾ ਕਰਨ ਵਾਲੇ ਦੋ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਲੋਕਾਂ ਲਈ ਕੋਵਿਡ-19 ਟੈਸਟਿੰਗ ਨੂੰ ਲਾਜ਼ਮੀ ਬਣਾਉਂਦਾ ਹੈ।” ਕਿਸੇ ਵੀ ਦੇਸ਼ ਤੋਂ ਅਮਰੀਕਾ ਲਈ ਰਵਾਨਾ ਹੋਣ ਵਾਲੇ ਜਹਾਜ਼ਾਂ ਲਈ ਜਾਰੀ ਇਸ ਨਵੇਂ ਸੋਧੇ ਆਦੇਸ਼ ਮੁਤਾਬਕ ਯਾਤਰੀਆਂ ਨੂੰ ਯਾਤਰਾ ਤੋਂ ਵੱਧ ਤੋਂ ਵੱਧ ਇੱਕ ਦਿਨ ਪਹਿਲਾਂ ਇੱਕ ‘ਨੈਗੇਟਿਵ’ ਟੈਸਟ ਰਿਪੋਰਟ ਦਿਖਾਉਣੀ ਪਵੇਗੀ ਜਾਂ ਉਨ੍ਹਾਂ ਨੂੰ ਯਾਤਰਾ ਤੋਂ 90 ਦਿਨ ਪਹਿਲਾਂ ਕੋਵਿਡ-19 ਤੋਂ ਉਭਰਨ ਦਾ ਸਬੂਤ ਦੇਣਾ ਹੋਵੇਗਾ।


ਦਰਅਸਲ ਅਮਰੀਕਾ ਦੇ ਨਿਊਯਾਰਕ ‘ਚ ਓਮੀਕਰੋਨ ਇਨਫੈਕਸ਼ਨ ਦੇ ਤਿੰਨ ਹੋਰ ਮਾਮਲੇ ਸਾਹਮਣੇ ਆਏ ਅਤੇ ਇਸ ਨਾਲ ਸੂਬੇ ‘ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਨਾਲ ਇਨਫੈਕਸ਼ਨ ਦੇ ਮਾਮਲਿਆਂ ਦੀ ਗਿਣਤੀ ਵੱਧ ਕੇ ਅੱਠ ਹੋ ਗਈ। ਜਿਸ ਕਾਰਨ ਇਹ ਨਵੇਂ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਅਮਰੀਕਾ ਵਿਚ ਉਨ੍ਹਾਂ ਰਾਜਾਂ ਦੀ ਗਿਣਤੀ ਵੱਧ ਗਈ ਹੈ ਜਿੱਥੇ ਓਮੀਕਰੋਨ ਇਨਫੈਕਸ਼ਨ ਦੇ ਪਹਿਲੇ ਮਾਮਲੇ ਸਾਹਮਣੇ ਆਏ ਹਨ। ਨਿਊਯਾਰਕ ਦੀ ਹੈਲਥ ਕਮਿਸ਼ਨਰ ਮੈਰੀ ਬਾਸੈਟ ਨੇ ਇੱਕ ਨਿਊਜ਼ ਰਿਲੀਜ਼ ਵਿੱਚ ਕਿਹਾ ਕਿ ਓਮੀਕਰੋਨ ਦੀ ਲਾਗ ਇੱਥੇ ਫੈਲ ਗਈ ਹੈ ਅਤੇ ਜਿਵੇਂ ਕਿ ਖਦਸ਼ਾ ਸੀ, ਅਸੀਂ ਹੁਣ ਕਮਿਊਨਿਟੀ ਵਿੱਚ ਲਾਗ ਦੇ ਫੈਲਣ ਨੂੰ ਦੇਖ ਰਹੇ ਹਾਂ। ਅਮਰੀਕਾ ਦੇ ਮੈਸਾਚੁਸੇਟਸ ਅਤੇ ਵਾਸ਼ਿੰਗਟਨ ਵਿਚ ਨੂੰ ਪਹਿਲੀ ਵਾਰ ਓਮੀਕਰੋਨ ਇਨਫੈਕਸ਼ਨ ਦੇ ਮਾਮਲੇ ਪਾਏ ਗਏ। ਇਸ ਤੋਂ ਇੱਕ ਦਿਨ ਪਹਿਲਾਂ ਨਿਊਜਰਸੀ, ਜਾਰਜੀਆ, ਪੈਨਸਿਲਵੇਨੀਆ ਅਤੇ ਮੈਰੀਲੈਂਡ ਵਿੱਚ ਪਹਿਲੀ ਵਾਰ ਕੋਵਿਡ-19 ਦੇ ਇਸ ਰੂਪ ਨਾਲ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...