November 11, 2026, 6:30 am
----------- Advertisement -----------
HomeNewsLatest Newsਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼...

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਲੱਖ ਲੱਖ ਵਧਾਈਆਂ

Published on

----------- Advertisement -----------

ਲੋਕਾਂ ਨੂੰ 9ਵੇਂ ਸਿੱਖ ਗੁਰੂ ਦੇ ਸਦੀਵੀ ਸੰਦੇਸ਼ ‘ਤੇ ਚੱਲਣ ਲਈ ਕਿਹਾ

ਚੰਡੀਗੜ੍ਹ, 21 ਅਪ੍ਰੈਲ : – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈ ਦਿੱਤੀ।
ਇਸ ਪਵਿੱਤਰ ਮੌਕੇ ਤੇ, ਭਗਵੰਤ ਮਾਨ ਨੇ ਨੇੜਲੇ ਇਤਿਹਾਸਕ ਗੁਰਦੁਆਰਾ ਸ੍ਰੀ ਨਾਭਾ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪਾਵਨ ਸੀਸ ਉਨ੍ਹਾਂ ਦੇ ਅਨਿਨ ਸੇਵਕ ਸਿੱਖ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਲੈ ਕੇ ਆਏ ਸਨ, ਇਸ ਅਸਥਾਨ ‘ਤੇ ਉਨ੍ਹਾਂ ਨੂੰ ਸ਼੍ਰੀ ਅਨੰਦਪੁਰ ਸਾਹਿਬ ਨੂੰ ਜਾਂਦੇ ਸਮੇਂ ਗੁਰੂ ਸਾਹਿਬ ਦੇ ਇੱਕ ਬਜ਼ੁਰਗ ਸ਼ਰਧਾਲੂ ਮੁਸਲਮਾਨ ਸੰਤ ਫਕੀਰ ਦਰਗਾਹੀ ਸ਼ਾਹ ਨੇ ਰੁਕਣ ਲਈ ਬੇਨਤੀ ਕੀਤੀ ਸੀ। ਇਸ ਤੋਂ ਪਹਿਲਾਂ ਆਪਣੇ ਰਿਕਾਰਡ ਕੀਤੇ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ‘ਹਿੰਦ ਦੀ ਚਾਦਰ’ ਦੁਆਰਾ ਦਿੱਤੇ ਸਰਭਵਿਆਪੀ ਭਾਈਚਾਰੇ, ਧਾਰਮਿਕ ਆਜ਼ਾਦੀ, ਸਰਬੱਤ ਦੇ ਭਲੇ ਅਤੇ ਮਾਨਵਤਾ ਦੀ ਚੜਦੀਕਲਾ ਦੇ ਸਦੀਵੀ ਸੰਦੇਸ਼ ‘ਤੇ ਚੱਲਣ ਦਾ ਸੱਦਾ ਦਿੱਤਾ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਫਲਸਫੇਤੇ ਚਾਨਣਾ ਪਾਉਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਬਚਪਨ ਤੋਂ ਲੈ ਕੇ ਸ਼ਹਾਦਤ ਪ੍ਰਾਪਤ ਕਰਨ ਤੱਕ ਮਾਨਵਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੀ ਖਾਤਰ ਗੁਰੂ ਜੀ ਦੀ ਲਾਸਾਨੀ ਕੁਰਬਾਨੀ ਰਹਿੰਦੀ ਦੁਨੀਆ ਤੱਕ ਪ੍ਰੇਰਨਾ ਸਰੋਤ ਬਣੀ ਰਹੇਗੀ।
ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਤੇ ਸਹੀ ਮਾਅਨਿਆਂਚ ਚੱਲਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਨੌਵੇਂ ਗੁਰੂ ਜੀ ਦੇ ਸੰਦੇਸ਼ ਦਾ ਸਾਰ ਪਿਆਰ, ਧਰਮ ਨਿਰਪੱਖਤਾ, ਧਾਰਮਿਕ ਆਜ਼ਾਦੀ ਅਤੇ ਸ਼ਾਂਤਮਈ ਸਹਿਹੋਂਦ ਸੀ, ਜੋ ਅਜੋਕੇ ਸਮੇਂ ਵਿੱਚ ਵੀ ਪ੍ਰਸੰਗਿਕ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...