ਸ੍ਰੀਨਗਰ : – ਐਤਵਾਰ ਨੂੰ ਕਸ਼ਮੀਰ ਦੀ ਰਾਜਧਾਨੀ ਸ੍ਰੀਨਗਰ ਦੇ ਅਮੀਰਾ ਕਦਲ ਬਾਜ਼ਾਰ ‘ਚ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ। ਇਸ ਵਿੱਚ ਇੱਕ ਨਾਗਰਿਕ ਦੀ ਮੌਤ ਹੋ ਗਈ। 24 ਲੋਕ ਜ਼ਖਮੀ ਹੋਏ ਹਨ। ਇਨ੍ਹਾਂ ਵਿੱਚ ਕਈ ਪੁਲੀਸ ਮੁਲਾਜ਼ਮ ਵੀ ਸ਼ਾਮਲ ਹਨ। ਸਾਰੇ ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਹੈ।ਅੱਤਵਾਦੀਆਂ ਦੀ ਭਾਲ ਜਾਰੀ ਹੈ।
ਜ਼ਖ਼ਮੀਆਂ ਵਿੱਚੋਂ ਇੱਕ ਨੇ ਸ੍ਰੀ ਮਹਾਰਾਜਾ ਹਰੀ ਸਿੰਘ ਹਸਪਤਾਲ ਵਿੱਚ ਇਲਾਜ ਦੌਰਾਨ ਦਮ ਤੋੜ ਦਿੱਤਾ। ਦੂਜੇ ਪਾਸੇ ਪੁਲਿਸ, ਸੈਨਾ ਦੀ ਰਾਸ਼ਟਰੀ ਰਾਈਫਲਜ਼ ਅਤੇ ਸੀਆਰਪੀਐਫ ਦੇ ਜਵਾਨਾਂ ਨੇ ਪੂਰੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਹ ਖ਼ਬਰ ਲਿਖੇ ਜਾਣ ਤੱਕ ਹਮਲਾਵਰਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਸੀ।
ਸੁਰੱਖਿਆ ਬਲਾਂ ਦੀ ਟੀਮ ਰੁਟੀਨ ਡਿਊਟੀ ‘ਤੇ ਸੀ। ਫਿਰ ਬਾਈਕ ਸਵਾਰ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਗ੍ਰੇਨੇਡ ਸੁੱਟਿਆ ਅਤੇ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕੇ ਤੋਂ ਬਾਅਦ ਬਾਜ਼ਾਰ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਹਫੜਾ-ਦਫੜੀ ਦਾ ਫਾਇਦਾ ਉਠਾਉਂਦੇ ਹੋਏ ਅੱਤਵਾਦੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਤੁਰੰਤ ਪੂਰੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਚਲਾਈ। ਦੂਜੇ ਪਾਸੇ ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਜ਼ਖਮੀ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ।
----------- Advertisement -----------
ਸ੍ਰੀਨਗਰ ‘ਚ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 25 ਜ਼ਖਮੀ, ਇਕ ਮੌਤ
Published on
----------- Advertisement -----------
----------- Advertisement -----------












