September 11, 2026, 1:49 pm
----------- Advertisement -----------
HomeNewsLatest Newsਹੁਣ ਘਰ ਬੈਠੇ ਹੀ ਆਨਲਾਈਨ ਤਰੀਕੇ ਨਾਲ ਬਣਵਾਉ ਫ਼ੂਡ ਸੇਫ਼ਟੀ ਲਾਇਸੰਸ, ਜਾਣੋ...

ਹੁਣ ਘਰ ਬੈਠੇ ਹੀ ਆਨਲਾਈਨ ਤਰੀਕੇ ਨਾਲ ਬਣਵਾਉ ਫ਼ੂਡ ਸੇਫ਼ਟੀ ਲਾਇਸੰਸ, ਜਾਣੋ ਕਿੰਝ ਹੋਏਗਾ ਅਪਲਾਈ

Published on

----------- Advertisement -----------

ਐਸ.ਏ.ਐਸ ਨਗਰ 19 ਜਨਵਰੀ 2022 – ਜ਼ਿਲ੍ਹਾ ਸਿਹਤ ਅਧਿਕਾਰੀ ਡਾ. ਸੁਭਾਸ਼ ਕੁਮਾਰ ਨੇ ਇਕ ਵਾਰ ਫਿਰ ਜਨਤਕ ਅਪੀਲ ਕਰਦਿਆਂ ਕਿਹਾ ਕਿ ਖਾਣ-ਪੀਣ ਦੀਆਂ ਚੀਜ਼ਾਂ ਦੇ ਕਾਰੋਬਾਰੀਆਂ/ਦੁਕਾਨਦਾਰਾਂ ਜਾਂ ਰੇਹੜੀ-ਫੜ੍ਹੀ ਵਾਲੇ ਲਈ ਵੀ ਜ਼ਿਲ੍ਹਾ ਸਿਹਤ ਵਿਭਾਗ ਦੇ ਫ਼ੂਡ ਸੇਫ਼ਟੀ ਵਿੰਗ ਕੋਲੋਂ ਰਜਿਸਟਰੇਸ਼ਨ ਸਰਟੀਫ਼ੀਕੇਟ ਜਾਂ ਲਾਇਸੰਸ ਬਣਵਾਉਣਾ ਲਾਜ਼ਮੀ ਹੈ, ਜਿਸ ਵਾਸਤੇ ਸਿਹਤ ਵਿਭਾਗ ਦੇ ਦਫ਼ਤਰ ਆਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਕਰਵਾਉਣ ਦੀ ਸਮੁੱਚੀ ਪ੍ਰਕਿ੍ਰਆ ਆਨਲਾਈਨ ਹੈ। ਇਸ ਵਾਸਤੇ ਦਫ਼ਤਰ ਵਿਚ ਕੋਈ ਕਾਗ਼ਜ਼ ਜਮ੍ਹਾਂ ਕਰਵਾਉਣ ਦੀ ਲੋੜ ਨਹੀਂ।

ਵਿਭਾਗ ਦੀ ਵੈਬਸਾਈਟ www.foscos.fssai.gov.in ’ਤੇ ਆਨਲਾਈਨ ਤਰੀਕੇ ਨਾਲ ਘਰ ਬੈਠੇ ਹੀ ਰਜਿਸਟਰੇਸ਼ਨ ਸਰਟੀਫ਼ੀਕੇਟ ਜਾਂ ਲਾਇਸੰਸ ਬਣਵਾਇਆ ਜਾ ਸਕਦਾ ਹੈ ਜਿਸ ਵਾਸਤੇ ਸਿਰਫ਼ ਸਰਕਾਰੀ ਫ਼ੀਸ ਲਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਵੇਖਣ ਵਿਚ ਆਇਆ ਹੈ ਕਿ ਕੁਝ ਲੋਕ ਜਲਦੀ ਲਾਇਸੰਸ ਬਣਵਾਉਣ ਲਈ ਹਾਲੇ ਵੀ ਉਨ੍ਹਾਂ ਦੇ ਦਫ਼ਤਰ ਆ ਰਹੇ ਹਨ ਜਦਕਿ ਸਿਵਲ ਸਰਜਨ ਦਫ਼ਤਰ ਦੇ ਗੇੜੇ ਲਾਉਣ ਨਾਲ ਸਬੰਧਤ ਦੁਕਾਨਦਾਰ ਜਾਂ ਕਾਰੋਬਾਰੀ (ਫ਼ੂਡ ਬਿਜ਼ਨਸ ਆਪਰੇਟਰ-ਐਫ਼.ਬੀ.ਓ.) ਦਾ ਅਪਣਾ ਹੀ ਸਮਾਂ ਖ਼ਰਾਬ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਜਾਣਕਾਰੀ ਲਈ ਮੇਰੇ ਨਾਲ ਫ਼ੋਨ ਨੰਬਰ 98766 43047 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਕ ਹੋਰ ਅਹਿਮ ਜਾਣਕਾਰੀ ਮੁੜ ਸਾਂਝੀ ਕਰਦਿਆਂ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ 1 ਜਨਵਰੀ, 2022 ਤੋਂ ਖਾਣ-ਪੀਣ ਵਾਲੇ ਕਿਸੇ ਵੀ ਪਦਾਰਥ ਦੀ ਵਿਕਰੀ ਕਰਦੇ ਸਮੇਂ ਵਿਕਰੇਤਾ ਵਾਸਤੇ ਬਿੱਲ ਜਾਂ ਕੈਸ਼ ਰਸੀਦ ਉਤੇ ਫ਼ੂਡ ਸੇਫ਼ਟੀ ਐਂਡ ਸਟੈਂਡਰਡਜ਼ ਅਥਾਰਟੀ ਆਫ਼ ਇੰਡੀਆ (ਐਫ਼.ਐਸ.ਐਸ.ਏ.ਆਈ.) ਦੁਆਰਾ ਜਾਰੀ 14 ਅੰਕਾਂ ਵਾਲਾ ਰਜਿਸਟਰੇਸ਼ਨ ਨੰਬਰ ਲਿਖਣਾ ਲਾਜ਼ਮੀ ਕੀਤਾ ਗਿਆ ਹੈ। ਉਨ੍ਹਾਂ ਦਸਿਆ ਕਿ ਅਥਾਰਟੀ ਵਲੋਂ ਗਾਹਕਾਂ ਦੀ ਸਹੂਲਤ ਲਈ 1 ਜਨਵਰੀ 2022 ਤੋਂ ਇਹ ਨਿਯਮ ਦੇਸ਼ ਭਰ ਵਿਚ ਲਾਗੂ ਕੀਤਾ ਗਿਆ ਹੈ।

ਇਸ ਨੰਬਰ ਜ਼ਰੀਏ ਗਾਹਕ ਇਹ ਯਕੀਨੀ ਕਰ ਸਕੇਗਾ ਕਿ ਉਹ ਜਿਸ ਦੁਕਾਨਦਾਰ ਕੋਲੋਂ ਖਾਣ-ਪੀਣ ਦੀ ਕੋਈ ਵਸਤੂ ਖ਼ਰੀਦ ਰਿਹਾ ਹੈ, ਉਸ ਕੋਲ ਰਜਿਸਟਰੇਸ਼ਨ ਨੰਬਰ ਹੈ ਵੀ ਜਾਂ ਨਹੀਂ। ਕਈ ਵਾਰ ਗਾਹਕ ਜਦੋਂ ਕਿਸੇ ਦੁਕਾਨਦਾਰ ਜਾਂ ਖਾਣ-ਪੀਣ ਦੀਆਂ ਵਸਤਾਂ ਦੇ ਕਾਰੋਬਾਰੀ ਵਿਰੁਧ ਸ਼ਿਕਾਇਤ ਕਰਦੇ ਹਨ ਤਾਂ ਦੁਕਾਨਦਾਰ ਦੇ ਅਧੂਰੇ ਪਤੇ ਜਾਂ ਵੇਰਵੇ ਕਾਰਨ ਵਿਭਾਗ ਨੂੰ ਉਸ ਦਾ ਪਤਾ ਲਾਉਣ ਅਤੇ ਪੁੱਛਗਿਛ ਕਰਨ ਵਿਚ ਦਿੱਕਤ ਆਉਂਦੀ ਹੈ ਜਿਸ ਕਾਰਨ ਸ਼ਿਕਾਇਤਾਂ ਦਾ ਨਿਪਟਾਰਾ ਨਹੀਂ ਹੁੰਦਾ ਪਰ ਹੁਣ ਜੇ ਕੋਈ ਗਾਹਕ ਕਿਸੇ ਫ਼ੂਡ ਬਿਜ਼ਨਸ ਆਪਰੇਟਰ ਵਿਰੁਧ ਸ਼ਿਕਾਇਤ ਕਰੇਗਾ ਤਾਂ ਉਹ ਰਜਿਸਟਰੇਸ਼ਨ ਨੰਬਰ ਦਾ ਹਵਾਲਾ ਦੇ ਕੇ ਸ਼ਿਕਾਇਤ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...