ਨਵੀਂ ਦਿੱਲੀ : – ਸੰਸਦ ਦੇ ਬਜਟ ਸੈਸ਼ਨ 2022 ਦੇ ਦੂਜੇ ਪੜਾਅ ਦਾ ਆਖਰੀ ਹਫਤਾ ਸੋਮਵਾਰ ਤੋਂ ਸ਼ੁਰੂ ਹੋ ਗਿਆ ਹੈ। ਸੋਮਵਾਰ ਨੂੰ ਰਾਜ ਸਭਾ ‘ਚ ਮਹਿੰਗਾਈ ਨੂੰ ਲੈ ਕੇ ਵਿਰੋਧੀ ਪਾਰਟੀਆਂ ਨੇ ਹੰਗਾਮਾ ਕੀਤਾ। ਵਿਰੋਧੀ ਪਾਰਟੀਆਂ ਮਹਿੰਗਾਈ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕਰ ਰਹੀਆਂ ਸਨ। ਚਰਚਾ ਦੀ ਇਜਾਜ਼ਤ ਨਾ ਮਿਲਣ ‘ਤੇ ਹੰਗਾਮਾ ਤੇਜ਼ ਹੋ ਗਿਆ। ਰਾਜ ਸਭਾ ਦੀ ਕਾਰਵਾਈ ਵਾਰ-ਵਾਰ ਮੁਲਤਵੀ ਕਰਨੀ ਪਈ।
ਵਿਰੋਧੀ ਪਾਰਟੀਆਂ ਨੇ ਰਾਜ ਸਭਾ ‘ਚ ਮਹਿੰਗਾਈ ਦੇ ਮੁੱਦੇ ‘ਤੇ ਚਰਚਾ ਦੀ ਮੰਗ ਕੀਤੀ ਸੀ। ਕਈ ਵਿਰੋਧੀ ਸੰਸਦ ਮੈਂਬਰਾਂ ਨੇ ਵਧਦੀਆਂ ਕੀਮਤਾਂ ‘ਤੇ ਚਰਚਾ ਲਈ ਰਾਜ ਸਭਾ ਦੇ ਚੇਅਰਮੈਨ ਵੈਂਕਈਆ ਨਾਇਡੂ ਨੂੰ ਨੋਟਿਸ ਵੀ ਦਿੱਤਾ ਸੀ। ਹਾਲਾਂਕਿ ਨਾਇਡੂ ਨੇ ਉਨ੍ਹਾਂ ਦੀ ਮੰਗ ਨਹੀਂ ਮੰਨੀ। ਇਸ ਕਾਰਨ ਵਿਰੋਧੀ ਸੰਸਦ ਮੈਂਬਰਾਂ ਨੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।
ਵਧਦੇ ਹੰਗਾਮੇ ਨੂੰ ਦੇਖਦੇ ਹੋਏ ਰਾਜ ਸਭਾ ਦੀ ਕਾਰਵਾਈ ਮੁਲਤਵੀ ਕਰਨੀ ਪਈ। ਦੱਸ ਦੇਈਏ ਕਿ ਦੇਸ਼ ‘ਚ ਪਿਛਲੇ ਕੁਝ ਦਿਨਾਂ ਤੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਵਿਰੋਧੀ ਪਾਰਟੀਆਂ ਵਧਦੀ ਮਹਿੰਗਾਈ ਨੂੰ ਲੈ ਕੇ ਸਰਕਾਰ ਨੂੰ ਸਦਨ ‘ਚ ਘੇਰਨ ਦੀ ਤਿਆਰੀ ‘ਚ ਹਨ।
----------- Advertisement -----------
ਮਹਿੰਗਾਈ ਨੂੰ ਲੈ ਕੇ ਰਾਜ ਸਭਾ ‘ਚ ਵਿਰੋਧੀ ਧਿਰਾਂ ਵਲੋਂ ਜ਼ੋਰਦਾਰ ਹੰਗਾਮਾ
Published on
----------- Advertisement -----------
----------- Advertisement -----------












