September 28, 2026, 9:36 pm
----------- Advertisement -----------
HomeNewsLatest Newsਓਵਰਸੀਜ਼ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਫਰਮ ਦਾ ਲਾਇਸੈਂਸ 90 ਦਿਨਾਂ...

ਓਵਰਸੀਜ਼ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਫਰਮ ਦਾ ਲਾਇਸੈਂਸ 90 ਦਿਨਾਂ ਲਈ ਮੁਅੱਤਲ

Published on

----------- Advertisement -----------

ਐਸ.ਏ.ਐਸ ਨਗਰ, 4 ਜੁਲਾਈ : – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋ ਮੈਸਰਜ਼ ਡਾਊਨ ਟਾਊਨ ਓਵਰਸੀਜ਼ ਫਰਮ,ਐਸ.ਸੀ.ਐਫ ਨੰਬਰ 31,ਦੂਜੀ ਅਤੇ ਤੀਜੀ ਮੰਜਿਲ, ਫੇਜ਼-3ਬੀ2,ਮੋਹਾਲੀ, ਜਿਲ੍ਹਾ ਐਸ.ਏ.ਐਸ ਨਗਰ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਮੈਸਰਜ਼ ਡਾਊਨ ਟਾਊਨ ਓਵਰਸੀਜ਼ ਫਰਮ ਨੂੰ ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਇਲਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 13 ਨਵੰਬਰ 2024 ਤੱਕ ਹੈ। ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।
ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ । ਸੀਨੀਅਰ ਕਪਤਾਨ ਪੁਲਿਸ,ਐਸ.ਏ.ਐਸ ਨਗਰ ਵੱਲੋਂ ਈਮੇਲ ਰਾਹੀ ਫਰਮ ਖਿਲਾਫ ਦਰਜ ਮੁੱਕਦਮਿਆ ਸਬੰਧੀ ਸੂਚਨਾ ਭੇਜੀ ਗਈ, ਜਿਸ ਮੁਤਾਬਿਕ ਉਕਤ ਫਰਮ ਖਿਲਾਫ ਐਫ.ਆਈ.ਆਰ ਪੰਜਾਬ ਟਰੈਵਲ ਪ੍ਰੋਫੈਸ਼ਨਲ ਐਕਟ ਅਧੀਨ ,ਥਾਣਾ-ਮਟੋਰ ਵਿਖੇ ਦਰਜ਼ ਹੈ।
ਉਨ੍ਹਾਂ ਦੱਸਿਆ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਦੇ ਉਪਬੰਧਾ ਦੀ ਉਲੰਘਣਾ ਕੀਤੀ ਜਾ ਰਹੀ ਹੈ । ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...