November 12, 2026, 12:42 pm
----------- Advertisement -----------
----------- Advertisement -----------
HomeNewsLatest News

Latest News

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕਾਂਗਰਸ ਦੇ ਉੱਚ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸੇ ਅੰਦਰੂਨੀ ਖਿੱਚੋਤਾਣ ਨੂੰ ਖ਼ਤਮ ਕਰਨ ਲਈ ਲੰਘੇ ਕੱਲ੍ਹ ਦਿੱਲੀ ਵਿਖੇ...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ ਦਾ ਨਾਮ ਕੈਨੇਡਾ ਦੇ ਸੈਰ  ਸਪਾਟਾ ਨਿਗਮ ਭਾਵ ਡੈਸਟੀਨੇਸ਼ਨ ਕੈਨੇਡਾ ਦਾ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਲੱਗਣ ਵਾਲਿਆਂ ਦੀ ਸੂਚੀ ਵਿੱਚ ਸਭ ਤੋਂ ਉਪਰ ਹੈ ਅਤੇ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਦਾਖ਼ਲ ਕੀਤੇ ਗਏ ਜਵਾਬ ‘ਤੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਆਪਣਾ ਪੱਖ ਰੱਖਣਗੇ।...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ ਪਰੰਪਰਾਵਾਂ ਅਤੇ ਭਾਈਚਾਰਕ ਸਾਂਝ ਨੂੰ ਬਣਾਏ ਰੱਖਣ ਲਈ ਪਿੰਡ ਦੀ ਪੰਚਾਇਤ ਵਲੋਂ ਇਕ ਵੱਡਾ ਅਤੇ ਅਹਿਮ ਫ਼ੈਸਲਾ ਲਿਆ ਗਿਆ ਹੈ। ਬੋਪਾਰਾਏ ਕਲਾਂ ਦੇ ਸਰਪੰਚ ਸ਼ਿਸ਼ਪਾਲ ਸਿੰਘ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਘਟਨਾ ਨੇ ਪਰਿਵਾਰ ਨੂੰ ਗਹਿਰੇ ਸਦਮੇ ਵਿੱਚ ਧੱਕ ਦਿੱਤਾ ਹੈ। ਹੰਝੂਆਂ ਨਾਲ ਭਰੀਆਂ ਅੱਖਾਂ ਨਾਲ ਪਿਤਾ ਹਰਭਜਨ ਸਿੰਘ ਅਤੇ ਚਾਚਾ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ ਨੁਕਸਾਨ ਪਹੁੰਚ ਸਕਦਾ ਹੈ। ਕੇਂਦਰੀ ਸੜਕ ਆਵਾਜਾਈ ਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਰਾਜ ਸਭਾ ਵਿਚ ਲਿਖਤੀ ਜਵਾਬ ਵਿਚ ਇਹ ਜਾਣਕਾਰੀ ਦਿੱਤੀ।  ਉਨ੍ਹਾਂ ਕਿਹਾ ਕਿ BS-3...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਸਮਾਜ ਵੱਲੋਂ ਵੀਰਵਾਰ (30 ਜੁਲਾਈ) ਨੂੰ ਮੁੜ ਤੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਸਮਾਜ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ ਹੋ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ* *ਰੂਪਨਗਰ, 29 ਜੁਲਾਈ,2026*ਇੱਥੋਂ ਦੇ ਸਰਕਾਰੀ ਕਾਲਜ ਦੇ ਮੈਦਾਨ ਵਿੱਚ ਉਸ ਵੇਲੇ ਸ਼ਰਧਾਲੂਆਂ ਦਾ ਵੱਡਾ ਇਕੱਠ ਹੋਇਆ, ਜਦੋਂ ਪੰਜਾਬ...

ਮੀਤ ਹੇਅਰ ਨੇ ਲੋਕ ਸਭਾ ਵਿੱਚ ਕੇਂਦਰ ਦੀ ਧਰਮ ਤੇ ਜਾਤ ਦੇ ਆਧਾਰ ਉੱਤੇ ਵੰਡੀਆਂ ਪਾਉਣ ਦੀ ਰਾਜਨੀਤੀ ਨੂੰ ਦਿਖਾਇਆ ਸ਼ੀਸ਼ਾ

*ਚੰਡੀਗੜ੍ਹ, 29 ਜੁਲਾਈ,2026*:ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਲੋਕ ਸਭਾ ਵਿੱਚ ਪੇਸ਼ ਜਨਤਕ ਪ੍ਰੀਖਿਆ (ਪ੍ਰੀਵੈਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ ਉੱਤੇ ਬੋਲਦਿਆਂ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼ ਨੂੰ ਸਿਜਦਾ ਕਰਦਿਆਂ ਕਿਹਾ...

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

*ਚੰਡੀਗੜ੍ਹ, 29 ਜੁਲਾਈ,2026*:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਰਾਸ਼ਨ ਕਿੱਟ ਵੰਡ ਮੁਹਿੰਮ 'ਮੇਰੀ ਰਸੋਈ' ਵਿੱਚ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਲਗਭਗ 33.86 ਲੱਖ ਪਰਿਵਾਰ ਲਾਭ ਲੈ ਰਹੇ...