September 16, 2026, 3:21 am
----------- Advertisement -----------
HomeNewsLatest News12 ਸਾਲ ਦੇ ਬੱਚੇ ਨਾਲ ਦਿੱਲੀ 'ਚ ਦਰਦਨਾਕ ਘਟਨਾ: 4 ਲੋਕਾਂ ਨੇ...

12 ਸਾਲ ਦੇ ਬੱਚੇ ਨਾਲ ਦਿੱਲੀ ‘ਚ ਦਰਦਨਾਕ ਘਟਨਾ: 4 ਲੋਕਾਂ ਨੇ ਕੀਤਾ ਬਲਾਤਕਾਰ; ਮਰਿਆ ਸਮਝ ਕੇ ਸੜਕ ‘ਤੇ ਸੁਟਿਆ

Published on

----------- Advertisement -----------

ਦਿੱਲੀ ਵਿੱਚ ਨਿਰਭਯਾ ਵਰਗੀ ਬੇਰਹਿਮੀ ਦਾ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ 12 ਸਾਲ ਦੇ ਬੱਚੇ ਨਾਲ 4 ਲੋਕਾਂ ਨੇ ਪਹਿਲਾਂ ਕੁਕਰਮ ਕੀਤਾ, ਫਿਰ ਡੰਡਿਆਂ ਨਾਲ ਕੁੱਟ-ਕੁੱਟ ਕੇ ਮਰਿਆ ਸਮਝ ਕੇ ਸੜਕ ਕਿਨਾਰੇ ਸੁੱਟ ਦਿੱਤਾ। ਪੁਲਸ ਨੇ ਬੱਚੇ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਉਸ ਦੀ ਹਾਲਤ ਬਹੁਤ ਖਰਾਬ ਹੈ। ਪੁਲਸ ਨੇ ਇਸ ਮਾਮਲੇ ‘ਚ 1 ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। 3 ਅਜੇ ਫਰਾਰ ਹਨ। ਮੀਡੀਆ ਰਿਪੋਰਟਾਂ ਮੁਤਾਬਕ 18 ਸਤੰਬਰ ਦੀ ਇਹ ਘਟਨਾ ਸੀਲਮਪੁਰ ਇਲਾਕੇ ਦੀ ਹੈ। 22 ਸਤੰਬਰ ਨੂੰ ਬੱਚੇ ਦੇ ਮਾਪਿਆਂ ਨੂੰ ਘਟਨਾ ਦਾ ਪਤਾ ਲੱਗਾ। ਇਸ ਤੋਂ ਬਾਅਦ ਦਿੱਲੀ ਪੁਲਿਸ ਨੂੰ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਦਿੱਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਐਤਵਾਰ ਨੂੰ ਇਸ ਮਾਮਲੇ ਦਾ ਖੁਲਾਸਾ ਕੀਤਾ ਹੈ।
ਦਿੱਲੀ ਮਹਿਲਾ ਕਮਿਸ਼ਨ (DCW) ਨੇ ਇਸ ਘਟਨਾ ਦਾ ਨੋਟਿਸ ਲਿਆ ਹੈ। ਡੀਸੀਡਬਲਯੂ ਦੀ ਪ੍ਰਧਾਨ ਸਵਾਤੀ ਮਾਲੀਵਾਲ ਨੇ ਇਸ ਘਟਨਾ ਬਾਰੇ ਟਵੀਟ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਕੁੜੀਆਂ ਵੀ ਸੁਰੱਖਿਅਤ ਨਹੀਂ ਹਨ। ਸਵਾਤੀ ਮੁਤਾਬਕ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਕੇ ਬੱਚੇ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਸਵਾਤੀ ਮਾਲੀਵਾਲ ਨੇ ਵੀ ਇਸ ਘਟਨਾ ਸਬੰਧੀ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰਕੇ 28 ਸਤੰਬਰ ਤੱਕ ਮਾਮਲੇ ਦੀ ਰਿਪੋਰਟ ਕਰਨ ਲਈ ਕਿਹਾ ਹੈ।
ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਵੀ ਹਰਕਤ ਵਿੱਚ ਆ ਗਈ। ਫੜੇ ਗਏ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਸ ਨੇ ਦੱਸਿਆ ਕਿ ਫਰਾਰ ਦੋਸ਼ੀਆਂ ਦੀ ਭਾਲ ਜਾਰੀ ਹੈ ਅਤੇ ਜਲਦ ਹੀ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਚਾਰਾਂ ਮੁਲਜ਼ਮਾਂ ਦੇ ਆਪਸ ਵਿੱਚ ਕੀ ਸਬੰਧ ਸਨ, ਇਸ ਬਾਰੇ ਵੀ ਪੁਲੀਸ ਸਬੂਤ ਜੁਟਾਉਣ ਵਿੱਚ ਲੱਗੀ ਹੋਈ ਹੈ। ਪੁਲਿਸ ਇਹ ਵੀ ਜਾਣਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਦੋਸ਼ੀ ਦਾ ਪੀੜਤ ਬੱਚੇ ਨਾਲ ਕੀ ਸਬੰਧ ਸੀ। ਮੁਲਜ਼ਮਾਂ ਦਾ ਪੁਰਾਣਾ ਰਿਕਾਰਡ ਵੀ ਦੇਖਿਆ ਜਾ ਰਿਹਾ ਹੈ। ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਦੇ ਸੀਸੀਟੀਵੀ ਫੁਟੇਜ ਨੂੰ ਵੀ ਦੇਖਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...