July 26, 2026, 8:20 am
----------- Advertisement -----------
HomeNewsLatest Newsਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਪਹੁੰਚੇ ਲੰਡਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਪਹੁੰਚੇ ਲੰਡਨ

Published on

----------- Advertisement -----------

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਲੰਡਨ ਪਹੁੰਚ ਗਏ ਹਨ। ਉਹ ਇੱਥੇ ਆਪਣੇ ਵੱਡੇ ਭਰਾ ਅਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨਾਲ ਮੁਲਾਕਾਤ ਕਰਨਗੇ। ਜਾਣਕਾਰੀ ਮੁਤਾਬਕ ਸ਼ਾਹਬਾਜ਼ ਸ਼ਰੀਫ ਦਾ ਇਹ ਨਿੱਜੀ ਦੌਰਾ ਹੈ ਅਤੇ ਉਹ ਇੱਥੇ ਨਵਾਜ਼ ਸ਼ਰੀਫ ਨਾਲ ਪਾਕਿਸਤਾਨ ਦੇ ਅਹਿਮ ਸਿਆਸੀ ਮੁੱਦਿਆਂ ‘ਤੇ ਗੱਲਬਾਤ ਕਰਨਗੇ। ਖਬਰਾਂ ਮੁਤਾਬਕ ਸ਼ਾਹਬਾਜ਼ ਸ਼ਰੀਫ ਇਕ ਵਫਦ ਨਾਲ ਲੰਡਨ ਪਹੁੰਚੇ ਹਨ, ਜਿਸ ‘ਚ ਪੀਐੱਮਐੱਲ-ਐੱਨ ਦੇ ਕਈ ਮੰਤਰੀ ਅਤੇ ਨੇਤਾ ਸ਼ਾਮਲ ਹਨ।
ਇਸ ਤੋਂ ਪਹਿਲਾਂ ਪਾਕਿਸਤਾਨ ਦੀ ਸੂਚਨਾ ਮੰਤਰੀ ਮਰੀਅਮ ਔਰੰਗਜ਼ੇਬ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ.) ਦੇ ਨੇਤਾਵਾਂ ਦੇ ਇਕ ਵਫਦ ਨਾਲ ਲੰਡਨ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਨਵਾਜ਼ ਸ਼ਰੀਫ਼ ਨਾਲ ਵੀ ਮੁਲਾਕਾਤ ਕਰਨਗੇ।
ਦੱਸ ਦਈਏ ਕਿ ਪਿਛਲੇ ਮਹੀਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਬਰਤਾਨੀਆ ਤੋਂ ਵਤਨ ਪਰਤਣ ਲਈ ਪਾਸਪੋਰਟ ਜਾਰੀ ਕੀਤਾ ਗਿਆ ਸੀ। ਇਹ ਪਾਸਪੋਰਟ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਅਗਵਾਈ ਵਾਲੀ ਨਵੀਂ ਸਰਕਾਰ ਨੇ ਜਾਰੀ ਕੀਤਾ ਸੀ। ਦੱਸ ਦੇਈਏ ਕਿ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਇੱਥੇ ਆਪਣਾ ਇਲਾਜ ਕਰਵਾ ਰਹੇ ਸਨ। 72 ਸਾਲਾ ਨਵਾਜ਼ ਤਿੰਨ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਰਹਿ ਚੁੱਕੇ ਹਨ। ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਨੇ ਉਨ੍ਹਾਂ ਦੇ ਖਿਲਾਫ ਭ੍ਰਿਸ਼ਟਾਚਾਰ ਦੇ ਕਈ ਮਾਮਲੇ ਸ਼ੁਰੂ ਕੀਤੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...