September 19, 2026, 7:24 pm
----------- Advertisement -----------
HomeNewsLatest Newsਨੂਪੁਰ ਸ਼ਰਮਾ ਨੂੰ ਮਾਰਨ ਆਇਆ ਪਾਕਿਸਤਾਨੀ ਘੁਸਪੈਠੀਆ 20 ਕਿਲੋਮੀਟਰ ਪੈਦਲ ਚੱਲ ਕੇ...

ਨੂਪੁਰ ਸ਼ਰਮਾ ਨੂੰ ਮਾਰਨ ਆਇਆ ਪਾਕਿਸਤਾਨੀ ਘੁਸਪੈਠੀਆ 20 ਕਿਲੋਮੀਟਰ ਪੈਦਲ ਚੱਲ ਕੇ ਪਹੁੰਚਿਆ ਭਾਰਤ

Published on

----------- Advertisement -----------

ਭਾਜਪਾ ਦੀ ਸਾਬਕਾ ਬੁਲਾਰੇ ਨੂਪੁਰ ਸ਼ਰਮਾ ਦੀ ਹੱਤਿਆ ਕਰਨ ਆਏ ਪਾਕਿਸਤਾਨੀ ਘੁਸਪੈਠੀਆ ਰਿਜ਼ਵਾਨ ਅਸ਼ਰਫ ਨੇ ਹੈਰਾਨ ਕਰਨ ਵਾਲੇ ਖੁਲਾਸੇ ਕੀਤੇ ਹਨ। ਸ੍ਰੀਗੰਗਾਨਗਰ ਪੁਲਿਸ ਨੇ ਦੱਸਿਆ ਕਿ ਉਸ ਨੇ ਪਾਕਿਸਤਾਨ ਸਥਿਤ ਆਪਣੇ ਘਰ ਤੋਂ ਸਰਹੱਦ ਤੱਕ 160 ਕਿਲੋਮੀਟਰ ਦਾ ਰਸਤਾ ਕਵਰ ਕਰਨ ਲਈ 5 ਬੱਸਾਂ ਬਦਲੀਆਂ ਸਨ। ਸਰਹੱਦ ਪਾਰ ਕਰਨ ਲਈ ਉਹ ਗੂਗਲ ਮੈਪ ਦੀ ਮਦਦ ਨਾਲ 20 ਕਿਲੋਮੀਟਰ ਤੱਕ ਪੈਦਲ ਚੱਲਿਆ। ਹਾਲਾਂਕਿ, ਉਸਦੀ ਯੋਜਨਾ ਅਸਫਲ ਹੋ ਗਈ ਅਤੇ ਉਸਨੂੰ ਸਰਹੱਦ ਪਾਰ ਕਰਦੇ ਹੀ ਬੀਐਸਐਫ ਨੇ ਫੜ ਲਿਆ।
ਸ੍ਰੀ ਗੰਗਾਨਗਰ ਦੇ ਐਸਪੀ ਆਨੰਦ ਸ਼ਰਮਾ ਨੇ ਦੱਸਿਆ ਕਿ 24 ਸਾਲਾ ਮੁਲਜ਼ਮ ਰਿਜ਼ਵਾਨ ਕੌਮਾਂਤਰੀ ਸਰਹੱਦ ਤੋਂ ਕਰੀਬ 180 ਕਿਲੋਮੀਟਰ ਦੂਰ ਪਾਕਿਸਤਾਨ ਵਿੱਚ ਪੰਜਾਬ ਦੇ ਕੋਠਿਆਲ ਸ਼ੇਖ ਦਾ ਰਹਿਣ ਵਾਲਾ ਹੈ। ਬੀਐਸਐਫ ਦੀ ਗਸ਼ਤ ਟੀਮ ਨੇ ਉਸ ਨੂੰ 16 ਜੁਲਾਈ ਦੀ ਰਾਤ ਕਰੀਬ 11 ਵਜੇ ਹਿੰਦੂਮਲਕੋਟ ਸਰਹੱਦੀ ਕੰਡਿਆਲੀ ਤਾਰ ਤੋਂ ਫੜਿਆ ਸੀ। ਰਿਜ਼ਵਾਨ ਨੇ ਮੌਲਵੀਆਂ ਦੀ ਮੀਟਿੰਗ ਤੋਂ ਬਾਅਦ ਨੂਪੁਰ ਨੂੰ ਮਾਰਨ ਦੀ ਯੋਜਨਾ ਬਣਾਈ ਸੀ।
ਗੰਗਾਨਗਰ ਦੇ ਐਸਪੀ ਨੇ ਕਿਹਾ ਕਿ ਰਿਜ਼ਵਾਨ ਨੇ ਕਬੂਲ ਕੀਤਾ ਹੈ ਕਿ ਉਹ ਨੂਪੁਰ ਸ਼ਰਮਾ ਦੇ ਵਿਵਾਦਿਤ ਬਿਆਨ ਤੋਂ ਬਹੁਤ ਨਾਰਾਜ਼ ਸੀ। ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ, ਇਸ ਲਈ ਉਸ ਨੇ ਭਾਰਤ ਵਿਚ ਦਾਖਲ ਹੋਣ ਦਾ ਫੈਸਲਾ ਕੀਤਾ। ਹਾਲਾਂਕਿ, ਉਸਨੂੰ ਇਹ ਨਹੀਂ ਪਤਾ ਸੀ ਕਿ ਨੂਪੁਰ ਸ਼ਰਮਾ ਭਾਰਤ ਵਿੱਚ ਕਿੱਥੇ ਰਹਿੰਦੀ ਹੈ। ਇਸ ਦੇ ਬਾਵਜੂਦ ਉਸ ਨੂੰ ਭਰੋਸਾ ਸੀ ਕਿ ਉਹ ਨੂਪੁਰ ਨੂੰ ਲੱਭ ਲਾਵੇਗਾ।
ਭਾਰਤ ਵਿੱਚ ਦਾਖ਼ਲ ਹੋਣ ਤੋਂ ਬਾਅਦ ਰਿਜ਼ਵਾਨ ਸ੍ਰੀ ਗੰਗਾਨਗਰ ਤੋਂ ਅਜਮੇਰ ਦਰਗਾਹ ਜਾਣਾ ਚਾਹੁੰਦਾ ਸੀ। ਉੱਥੇ ਚਾਦਰ ਚੜ੍ਹਾਉਣ ਤੋਂ ਬਾਅਦ ਉਸ ਨੇ ਨੂਪੁਰ ਸ਼ਰਮਾ ਨੂੰ ਮਾਰਨ ਦੀ ਯੋਜਨਾ ਬਣਾਈ ਸੀ। ਇਸ ਤੋਂ ਪਹਿਲਾਂ ਵੀ ਉਹ ਬੀਐਸਐਫ ਦੀਆਂ ਨਜ਼ਰਾਂ ਵਿੱਚ ਆਇਆ ਸੀ। ਬੀਐਸਐਫ ਨੇ ਰਿਜ਼ਵਾਨ ਨੂੰ ਪੁਲੀਸ ਹਵਾਲੇ ਕਰ ਦਿੱਤਾ। ਪੁਲੀਸ ਨੇ ਉਸ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਪੰਜ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ।
ਤਲਾਸ਼ੀ ਲੈਣ ‘ਤੇ ਰਿਜ਼ਵਾਨ ਦੇ ਕਬਜ਼ੇ ‘ਚੋਂ ਦੋ ਚਾਕੂ ਬਰਾਮਦ ਹੋਏ। ਇਸ ਤੋਂ ਇਲਾਵਾ ਧਾਰਮਿਕ ਪੁਸਤਕਾਂ, ਨਕਸ਼ੇ, ਕੱਪੜੇ ਅਤੇ ਖਾਣ-ਪੀਣ ਦਾ ਸਮਾਨ ਵੀ ਮਿਲਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਨੂਪੁਰ ਦੀ ਵਿਵਾਦਤ ਟਿੱਪਣੀ ਨੂੰ ਲੈ ਕੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਕਈ ਇਲਾਕਿਆਂ ਵਿਚ ਕੱਟੜਪੰਥੀਆਂ ਅਤੇ ਮੌਲਵੀਆਂ ਦੀ ਮੀਟਿੰਗ ਹੋਈ ਸੀ। ਮੰਡੀ ਖੇਤਰ ਵਿੱਚ ਅਜਿਹੀ ਹੀ ਇੱਕ ਮੀਟਿੰਗ ਵਿੱਚ ਮੌਲਵੀਆਂ ਦੇ ਉਕਸਾਹਟ ਤਹਿਤ ਰਿਜ਼ਵਾਨ ਨੇ ਨੂਪੁਰ ਸ਼ਰਮਾ ਨੂੰ ਮਾਰਨ ਦੀ ਯੋਜਨਾ ਬਣਾਈ ਅਤੇ ਭਾਰਤੀ ਸਰਹੱਦ ਵਿੱਚ ਪਹੁੰਚ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...